channel punjabi
Canada International News North America

ਭਾਰਤ ਨੇ ਕੈਨੇਡਾ ਨੂੰ ਕਿਹਾ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਖੇਤੀ ਕਾਨੂੰਨਾਂ ਬਾਰੇ ਕੀਤੀ ਗਈ ਬਿਆਨਬਾਜ਼ੀ ਵਿਗਾੜ ਸਕਦੀ ਹੈ ਦੋਹਾਂ ਦੇਸ਼ਾਂ ਦੇ ਆਪਸੀ ਸਬੰਧ

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਬੈਠੇ ਹੋਏ ਹਨ ਤੇ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

ਭਾਰਤ ਨੇ ਕੈਨੇਡਾ ਨੂੰ ਕਿਹਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਣੇ ਇਸਦੇ ਚੋਟੀ ਦੇ ਨੇਤਾਵਾਂ ਵੱਲੋਂ ਇਸ ਦੇ ਅੰਦਰੂਨੀ ਮਾਮਲਿਆਂ ਬਾਰੇ ਟਿੱਪਣੀਆਂ ਦੋ ਪੱਖੀ ਸਬੰਧਾਂ ਨੂੰ ਨੁਕਸਾਨ ਪਹੁੰਚਾਉਣ ਦੀ ਸੰਭਾਵਨਾ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਟਰੂਡੋ ਵੱਲੋਂ ਖੇਤੀ ਕਾਨੂੰਨਾਂ ਸੰਬੰਧੀ ਕੀਤੀ ਗਈ ਟਿੱਪਣੀ ਤੋਂ ਸਰਕਾਰ ਜਾਣੂ ਹੈ। ਕੇਂਦਰ ਸਰਕਾਰ ਨੇ ਬੀਤੇ ਦਿਨ ਰਾਜ ਸਭਾ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ ਕਿ ਕੈਨੇਡਾ ਸਰਕਾਰ ਨੂੰ ਇਸ ਗੱਲ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਖੇਤੀ ਕਾਨੂੰਨਾਂ ਬਾਰੇ ਕੀਤੀ ਗਈ ਬਿਆਨਬਾਜ਼ੀ ਦੋਹਾਂ ਦੇਸ਼ਾਂ ਦੇ ਆਪਸੀ ਸਬੰਧਾਂ ਨੂੰ ਵਿਗਾੜ ਸਕਦੀ ਹੈ। ਵਿਦੇਸ਼ੀ ਮਾਮਲਿਆਂ ਬਾਰੇ ਰਾਜ ਮੰਤਰੀ ਵੀ. ਮੁਰਲੀਧਰਨ ਨੇ ਸਦਨ ਵਿਚ ਇਸ ਬਾਰੇ ਲਿਖਤੀ ਰੂਪ ਵਿਚ ਜਵਾਬ ਦਿੱਤਾ ਹੈ।

ਸ਼ਿਵ ਸੈਨਾ ਦੇ ਮੈਂਬਰ ਅਨਿਲ ਦੇਸਾਈ ਇਹ ਜਾਣਨਾ ਚਾਹੁੰਦੇ ਸਨ ਕਿ ਕੀ ਸਰਕਾਰ ਸੰਸਦ ਦੁਆਰਾ ਪਾਸ ਕੀਤੇ ਫਾਰਮ ਕਾਨੂੰਨਾਂ ਵਿਰੁੱਧ ਟਰੂਡੋ ਦੀ ਟਿਪਣੀ ਦੁਆਰਾ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਬਾਰੇ ਜਾਣਦੀ ਸੀ। ਦੇਸਾਈ ਨੇ ਪੁੱਛਿਆ ਸੀ ਕਿ ਕੀ ਭਾਰਤ ਸਰਕਾਰ ਇਸ ਨੂੰ ਗ਼ੈਰ ਵਾਜਬ ਤੇ ਬੇਲੋੜਾ ਮੰਨਦੀ ਹੈ। ਜੇ ਹਾਂ, ਤਾਂ ਕੀ ਕੈਨੇਡਾ ਸਰਕਾਰ ਕੋਲ ਉਸ ਨੇ ਆਪਣਾ ਕੋਈ ਵਿਰੋਧ ਦਰਜ ਕਰਵਾਇਆ ਹੈ ਜਾਂ ਨਹੀਂ? ਜੇ ਹਾਂ, ਤਾਂ ਕੈਨੇਡਾ ਸਰਕਾਰ ਨੇ ਇਸ ਮਾਮਲੇ ‘ਚ ਕੀ ਜਵਾਬ ਦਿੱਤਾ ਹੈ?

ਦਸ ਦਈਏ ਕਿਸਾਨ ਅੰਦੋਲਨ ਦੀ ਕਈ ਵਿਦੇਸ਼ੀ ਸਿੰਗਰਾਂ ਨੇ ਹਮਾਇਤ ਕੀਤੀ ਹੈ।

Related News

ਨੌਰਥ ਵੈਨਕੂਵਰ ਸਕੂਲ ਡਿਸਟ੍ਰਿਕਟ ਦੇ ਇੱਕ ਕਰਮਚਾਰੀ ਨੂੰ ਚਾਈਲਡ ਪੋਰਨੋਗ੍ਰਾਫੀ ਰੱਖਣ ਅਤੇ ਵੰਡਣ ਦੇ ਦੋਸ਼ ‘ਚ ਕੀਤਾ ਗਿਆ ਗ੍ਰਿਫਤਾਰ

Rajneet Kaur

2018 ਦਾ ਟੋਰਾਂਟੋ ਵੈਨ ਹਮਲਾ ਮਾਮਲਾ : ਅਦਾਲਤ ਨੇ ਸੁਣਾਇਆ ਵੱਡਾ ਫੈਸਲਾ, ਵਾਰਦਾਤ ਸਮੇਂ ਹਮਲਾਵਰ ਸੀ ਪੂਰੇ ਹੋਸ਼ ‘ਚ’

Vivek Sharma

ਨਾਬਾਲਗ ਨੂੰ ਸ਼ਾਮਲ ਜਿਨਸੀ ਸ਼ੋਸ਼ਣ ਦੇ ਨਾਲ ਪੀਲ ਪੈਰਾਮੈਡਿਕਸ ਨੂੰ ਕੀਤਾ ਗਿਆ ਚਾਰਜ

Rajneet Kaur

Leave a Comment