channel punjabi
International KISAN ANDOLAN News

ਹੁਣ ਬਰੈਂਪਟਨ ਦੇ ਮੇਅਰ ਨੇ ਵੀ ਭਾਰਤੀ ਕਿਸਾਨਾਂ ਦਾ ਕੀਤਾ ਸਮਰਥਨ,ਮਸਲੇ ਦੇ ਸ਼ਾਂਤਮਈ ਹੱਲ ਦੀ ਜਤਾਈ ਆਸ

ਟੋਰਾਂਟੋ : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਪਰ ਹੁਣ ਕਿਸਾਨਾਂ ਨੂੰ ਵਿਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾਂ ਤੋਂ ਕਲਾਕਾਰ, ਖਿਡਾਰੀ ਅਤੇ ਮੰਤਰੀਆਂ ਵਲੋਂ ਲਗਾਤਾਰ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਭਾਰਤ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੰਤਰ ਰਾਸ਼ਟਰੀ ਸੁਰਖੀਆਂ ਮਿਲ ਰਹੀਆਂ ਹਨ। ਕੈਨੇਡਾ ਦੇ ਓਂਂਟਾਰੀਓ ਸੂਬੇ ਦੇ ਵੱਡੇ ਸ਼ਹਿਰ ਬਰੈਂਪਟਨ ਦੇ ਮੇਅਰ ਨੇ ਕਿਸਾਨਾਂ ਦੇ ਅੰਦੋਲਨ ਸਬੰਧੀ ਬਿਆਨ ਦਿੱਤਾ ਹੈ। ਮੇਅਰ ਪੈਟਰਿਕ ਬ੍ਰਾਉਨ ਨੇ ਕਿਹਾ ਹੈ ਕਿ, ‘ਬਹੁਤ ਸਾਰੇ ਬਰੈਂਪਟਨ ਵਾਸੀ ਭਾਰਤ ਵਿੱਚ ਖੇਤੀਬਾੜੀ ਕਰਨ ਵਾਲੇ ਪਰਿਵਾਰਾਂ ਵਿੱਚੋਂ ਆਉਂਦੇ ਹਨ ਅਤੇ ਉਨ੍ਹਾਂ ਲਈ ਸ਼ਾਂਤੀਪੂਰਨ #FarmersProtests ਪ੍ਰਤੀ ਪ੍ਰਤੀਕਰਮ ਵੇਖਣਾ ਉਨ੍ਹਾਂ ਲਈ ਤਣਾਅਪੂਰਨ ਰਿਹਾ ਹੈ। ਦਿੱਲੀ ਤੋਂ ਆ ਰਹੀਆਂ ਤਾਜ਼ਾ ਤਸਵੀਰਾਂ ਵੀ ਦਿਲ ਤੋੜ ਰਹੀਆਂ ਹਨ। ਮੈਂ ਸ਼ਾਂਤਮਈ ਹੱਲ ਦੀ ਉਮੀਦ ਕਰਦਾ ਹਾਂ ਕਿਉਂਕਿ ਕਿਸਾਨ ਆਪਣੇ ਲੋਕਤੰਤਰੀ ਅਧਿਕਾਰਾਂ ਦੀ ਵਰਤੋਂ ਕਰ ਰਹੇ ਹਨ।’

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਦਸੰਬਰ ਮਹੀਨੇ ਵਿੱਚ ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਭਾਰਤ ਵਿੱਚ ਹੋਏ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਤੇ ਪ੍ਰਤੀਕਰਮ ਦਿੱਤਾ ਸੀ ਅਤੇ ਕਿਹਾ ਸੀ ਕਿ ਕੈਨੇਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰ ਦਾ ਸਮਰਥਨ ਕਰਦਾ ਹੈ। ਇਸਦੇ ਜਵਾਬ ਵਿੱਚ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਾਫ ਕੀਤਾ ਸੀ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ, ਕਿਸੇ ਵੀ ਦੇਸ਼ ਦੇ ਆਗੂ ਨੂੰ ਇਸ ਵਿੱਚ ਦਖਲ ਦੇਣ ਦੀ ਜ਼ਰੂਰਤ ਨਹੀਂ, ਇਸ ਤੋਂ ਬਾਅਦ ਟਰੂਡੋ ਨੇ ਇੱਕ ਵਾਰ ਮੁੜ ਕਿਹਾ ਸੀ ਕਿ ਉਹ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਹੱਕ ਵਿੱਚ ਹਨ।

Related News

ਕੋਵਿਡ 19 ਕਾਰਨ ਸਕੂਲੀ ਬੱਚਿਆਂ ਲਈ ਵੱਧ ਮਾਸਕ ਦੀ ਜ਼ਰੂਰਤ: ਬੀ.ਸੀ ਟੀਚਰਜ਼ ਫੈਡਰੇਸ਼ਨ

Rajneet Kaur

ਐਤਵਾਰ ਨੂੰ ਕੈਨੇਡਾ ‘ਚ 6261 ਕੋਰੋਨਾ ਸੰਕ੍ਰਮਣ ਦੇ ਮਾਮਲੇ ਕੀਤੇ ਗਏ ਦਰਜ

Vivek Sharma

ਕੈਨੇਡਾ ਦੇ ਸੂਬਿਆਂ ਵਿੱਚ ਤੇਜ਼ ਹੋਈ ਵੈਕਸੀਨੇਸ਼ਨ ਦੀ ਪ੍ਰਕਿਰਿਆ, ਓਂਂਟਾਰੀਓ ‘ਚ ਦਸ ਲੱਖਵੇਂ ਵਿਅਕਤੀ ਨੂੰ ਦਿੱਤੀ ਜਾਵੇਗੀ ਵੈਕਸੀਨ

Vivek Sharma

Leave a Comment