channel punjabi
International News North America

ਲਾਲ ਕਿਲ੍ਹਾ ਹਿੰਸਾ : ਦੀਪ ਸਿੱਧੂ ਮਗਰੋਂ ਦਿੱਲੀ ਪੁਲਿਸ ਨੇ ਇਕਬਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ ‘ਤੇ ਕੇਸਰੀ ਨਿਸ਼ਾਨ ਚੜ੍ਹਾਉਣ ਦੇ ਮਾਮਲੇ ਵਿੱਚ ਗ੍ਰਿਫਤਾਰੀਆਂ ਦਾ ਸਿਲਸਿਲਾ ਜਾਰੀ ਹੈ। ਬੀਤੇ ਮੰਗਲਵਾਰ ਦੇਰ ਰਾਤ ਦਿੱਲੀ ਪੁਲਿਸ ਨੇ ਹੁਸ਼ਿਆਰਪੁਰ ਤੋਂ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜੋ ਇਸ ਮਾਮਲੇ ‘ਚ ਲੋੜੀਂਦਾ ਸੀ। ਸਪੈਸ਼ਲ ਸੈੱਲ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਉਤਰੀ ਰੇਂਜ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਲਾਲ ਕਿਲ੍ਹਾ ਮਾਮਲੇ ਵਿਚ ਫਰਾਰ ਚੱਲ ਰਹੇ ਇਕਬਾਲ ਸਿੰਘ ਨੂੰ ਮੰਗਲਵਾਰ ਰਾਤ ਪੰਜਾਬ ਦੇ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ। ਪੁਲਸ ਨੇ ਇਕਬਾਲ ਦੀ ਗ੍ਰਿਫ਼ਤਾਰੀ ਲਈ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਸੀ। ਇਕਬਾਲ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਦਾਅਵਾ ਕਰ ਰਿਹਾ ਹੈ ਕਿ ਉਨ੍ਹਾਂ ਨੇ ਲਾਲ ਕਿਲੇ ‘ਤੇ ਤਿਰੰਗੇ ਦੀ ਥਾਂ ਕੇਸਰੀ ਝੰਡਾ ਲਹਿਰਾਇਆ ਸੀ।

ਦਸ ਦਈਏ ਦਿਲੀ ਪੁਲਿਸ ਨੇ ਦੀਪ ਸਿੱਧੂ ਨੂੰ ਵੀ ਗ੍ਰਿਫਤਾਰ ਕਰਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਦੀਪ ਨੂੰ ਦਿੱਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਸੱਤ ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।

Related News

New Rules : ਅਮਰੀਕੀ ਫੌਜ ਵਿੱੱਚ ਮਹਿਲਾਵਾਂ ਨੂੰ ਲੰਬੇ ਬਾਲ ਰੱਖਣ, ਲਿਪਸਟਿਕ ਲਗਾਉਣ ਦੀ ਮਿਲੀ ਇਜਾਜ਼ਤ !

Vivek Sharma

ਟੋਰਾਂਟੋ : ਅੰਤਰਰਾਸ਼ਟਰੀ ਵਿਦਿਆਰਥੀ ਵਰਿੰਦਰ ਸਿੰਘ ਸੰਧੂ ਨੇ ਇਕ ਰੇਲਗੱਡੀ ਦੇ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Rajneet Kaur

ਵੱਡੀ ਰਾਹਤ : ਕੈਨੇਡਾ ਸਰਕਾਰ ਨੇ ਕੋਵਿਡ-19 ਕਾਲ ਦੇ ਫਾਇਦਿਆਂ ਦੀ ਮਿਆਦ ਨੂੰ ਹੋਰ ਸਮੇਂ ਲਈ ਵਧਾਉਣ ਦਾ ਕੀਤਾ ਐਲਾਨ

Vivek Sharma

Leave a Comment