channel punjabi
International News North America

ਲਾਲ ਕਿਲ੍ਹਾ ਹਿੰਸਾ: ਪੁਲੀਸ ਨੇ ਕਿਸਾਨ ਆਗੂ ਸਣੇ ਇਕ ਹੋਰ ਨੂੰ ਜੰਮੂ ਤੋਂ ਕੀਤਾ ਗ੍ਰਿਫ਼ਤਾਰ

26 ਜਨਵਰੀ ਨੂੰ ਲਾਲ ਕਿਲ੍ਹੇ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਪੁਲੀਸ ਨੇ ਕਿਸਾਨ ਆਗੂ ਸਣੇ ਇਕ ਹੋਰ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀਆਂ ਦੀ ਸ਼ਨਾਖ਼ਤ ਜੰਮੂ ਤੇ ਕਸ਼ਮੀਰ ਯੂਨਾਈਟਿਡ ਕਿਸਾਨ ਫਰੰਟ ਦੇ ਚੇਅਰਮੈਨ ਮੋਹਿੰਦਰ ਸਿੰਘ (45) ਤੇ ਮਨਦੀਪ ਸਿੰਘ (23) ਵਜੋਂ ਹੋਈ ਹੈ। ਦਿੱਲੀ ਪੁਲੀਸ ਦੀ ਸਪੈਸ਼ਲ ਸੈੱਲ ਨੇ ਜੰਮੂ ਕਸ਼ਮੀਰ ਪੁਲੀਸ ਦੀ ਸਹਾਇਤਾ ਨਾਲ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਦਿੱਲੀ ਪੁਲੀਸ ਦੋਵਾਂ ਨੂੰ ਦਿੱਲੀ ਲੈ ਆਈ ਹੈ।

ਪੁਲਿਸ ਦਾ ਦਾਅਵਾ ਹੈ ਕਿ ਦੋਵਾਂ ਵਿਅਕਤੀਆਂ ਦਾ ਲਾਲ ਕਿਲ੍ਹੇ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਵਿਉਂਤਬੰਦੀ ਕਰਨ ਤੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਪੂਰਾ ਯੋਗਦਾਨ ਹੈ। ਦੋਵਾਂ ਵਿਅਕਤੀਆਂ ਨੂੰ ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ।

Related News

ਅਮਰੀਕਾ ‘ਚ ਕੋਰੋਨਾ ਮਹਾਮਾਰੀ ਦਾ ਘਾਤਕ ਰੂਪ ਜਾਰੀ, ਪ੍ਰਭਾਵਿਤਾਂ ਦੀ ਗਿਣਤੀ 3 ਮਿਲੀਅਨ ਨੂੰ ਕੀਤੀ ਪਾਰ

Vivek Sharma

ਨੈਲਸਨ ਅਤੇ ਵਿੰਨੀ ਮੰਡੇਲਾ ਦੀ ਧੀ ਜਿੰਜੀ ਮੰਡੇਲਾ ਦਾ 59 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

Rajneet Kaur

ਰਾਸ਼ਟਰਪਤੀ ਡੋਨਾਲਡ ਟਰੰਪ ਬੇਰੂਤ ਦੀ ਮਦਦ ਲਈ ‘ਅੰਤਰਰਾਸ਼ਟਰੀ ਕਾਨਫਰੰਸ ਕਾਲ’ ਵਿੱਚ ਲੈਣਗੇ ਹਿੱਸਾ

Rajneet Kaur

Leave a Comment