channel punjabi
International KISAN ANDOLAN News

ਰਾਜਧਾਨੀ ਦੀਆਂ ਸਰਹੱਦਾਂ ‘ਤੇ ਦਿੱਲੀ ਪੁਲਿਸ ਨੇ ਵਧਾਈ ਸਰਗਰਮੀ, ਕਿਸਾਨਾਂ ਨੂੰ ਟਿਕਰੀ ਬਾਰਡਰ ਖ਼ਾਲੀ ਕਰਨ ਦੇ ਲਾਏ ਨੋਟਿਸ, ਕਿਸਾਨ ਜਥੇਬੰਦੀਆਂ ਨੇ ਜਤਾਇਆ ਵਿਰੋਧ

ਨਵੀਂ ਦਿੱਲੀ : ਦਿੱਲੀ ਦੇ ਬਾਰਡਰਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਗਾਜ਼ੀਪੁਰ, ਟਿਕਰੀ ਅਤੇ ਸਿੰਘੂ ਬਾਰਡਰ ’ਤੇ ਧਰਨਾ ਲਾਈ ਬੈਠੇ ਹਨ। ਕਿਸਾਨਾਂ ਵਲੋਂ ਇਹ ਹੀ ਮੰਗ ਕੀਤੀ ਜਾ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (MSP) ’ਤੇ ਗਰੰਟੀ ਕਾਨੂੰਨ ਬਣਾਇਆ ਜਾਵੇ। ਇਧਰ ਦਿੱਲੀ ਪੁਲਿਸ ਵਲੋਂ 26 ਜਨਵਰੀ ਨੂੰ ਲਾਲ ਕਿਲ੍ਹੇ ਵਿਖੇ ਹੋਈ ਹਿੰਸਾ ਦੇ ਮਾਮਲੇ ਵਿੱਚ ਧੜਾਧੜ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਦਿੱਲੀ ਪੁਲਿਸ ਇੱਕਦਮ ਸਰਗਰਮ ਹੋ ਗਈ ਹੈ, ਪੁਲਿਸ ਵਲੋਂ ਹੁਣ ਟਿਕਰੀ ਬਾਰਡਰ ਖ਼ਾਲੀ ਕਰਨ ਦੇ ਨੋਟਿਸ ਲਗਾ ਦਿੱਤੇ ਹਨ।

ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਟਿਕਰੀ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਹੋਈਆਂ ਹਨ। ਉਨ੍ਹਾਂ ਨੇ ਦਿੱਲੀ ਪੁਲਸ ਵਲੋਂ ਲਾਏ ਗਏ ਅਜਿਹੇ ਨੋਟਿਸਾਂ ਦੀ ਨਿਖੇਧੀ ਕੀਤੀ ਹੈ।

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਦਿੱਲੀ ਪੁਲਸ ਵਲੋਂ ਇਹ ਪੋਸਟਰ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਪੋਸਟਰ ਟਿਕਰੀ ਬਾਰਡਰ ’ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਾਲੀ ਥਾਂ ਤੋਂ ਲੰਘਦੀ ਮੈਟਰੋ ਲਾਈਨ ਦੇ ਖੰਭਿਆਂ ਅਤੇ ਹੋਰ ਥਾਵਾਂ ’ਤੇ ਲਾਏ ਗਏ ਹਨ, ਇਹ ਪੋਸਟਰ ਹਿੰਦੀ ਅਤੇ ਪੰਜਾਬੀ ਦੋਹਾਂ ਭਾਸ਼ਾਵਾਂ ਵਿਚ ਹਨ। ਜਗਮੋਹਨ ਨੇ ਕਿਹਾ ਕਿ ਪੁਲਿਸ ਵਲੋਂ ਲਾਏ ਗਏ ਪੋਸਟਰਾਂ ਦੀ ਉਨ੍ਹਾਂ ਲਈ ਕੋਈ ਅਹਿਮੀਅਤ ਨਹੀਂ ਹੈ। ਕਿਸਾਨ ਆਪਣੀਆਂ ਮੰਗਾਂ ਲਈ ਸ਼ਾਂਤੀਮਈ ਪ੍ਰਦਰਸ਼ਨ ਕਰ ਰਹੇ ਹਨ ਅਤੇ ਡਟੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਚਿਤਾਵਨੀ ਰਾਹੀਂ ਅੰਦੋਲਨਕਾਰੀਆਂ ਅਤੇ ਅੰਦੋਲਨ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ। ਕਿਸਾਨਾਂ ਨੂੰ ਪੁਲਿਸ ਦੀ ਇਸ ਚਿਤਾਵਨੀ ਤੋਂ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ।

Related News

ਬੀ.ਸੀ ਦੀਆਂ 10 ਉਡਾਣਾਂ ਕੋਵਿਡ 19 ਐਕਸਪੋਜ਼ਰ ਲਿਸਟ ‘ਚ

Rajneet Kaur

ਓਨਟਾਰੀਓ: 11 ਵਿਦਿਆਰਥੀਆਂ ਨੇ ਕੋਵਿਡ-19 ਸਬੰਧੀ ਨਿਯਮਾਂ ਦੀ ਕੀਤੀ ਉਲੰਘਣਾਂ, ਗਰੁੱਪ ਨੂੰ ਕੁੱਲ ਮਿਲਾ ਕੇ 17000 ਡਾਲਰ ਦਾ ਲੱਗਿਆ ਜ਼ੁਰਮਾਨਾ

Rajneet Kaur

ਵੱਡੀ ਖ਼ਬਰ : ਕੈਨੇਡਾ ਦੇ ਪ੍ਰਧਾਨ ਮੰਤਰੀ ‘ਤੇ ਆਧਾਰਿਤ ਕੌਮਿਕ ਬੁੱਕ ਜਲਦੀ ਹੀ ਹੋਵੇਗੀ ਰਿਲੀਜ਼

Vivek Sharma

Leave a Comment