channel punjabi
Canada International News North America

KISAN ANDOLAN: ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਉਂਟਾਰੀਓ ਵਿਧਾਨ ਸਭਾ ‘ਚ ਦਿੱਤੀ ਗਈ ਸ਼ਰਧਾਂਜਲੀ, ਮੌਣ ਧਾਰਿਆ

ਟੋਰਾਂਟੋ : ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਅੰਦੋਲਨ ਦੌਰਾਨ ਹੁਣ ਤੱਕ ਸੈਂਕੜੇ ਕਿਸਾਨਾਂ ਦੀ ਮੌਤ ਚੁੱਕੀ ਹੈ । ਇਸ ਸੰਘਰਸ਼ ਦੌਰਾਨ ਮਰਨ ਵਾਲੇ ਇਨ੍ਹਾਂ ਕਿਸਾਨਾਂ ਦਾ ਮੁੱਦਾ ਹੁਣ ਵਿਦੇਸ਼ਾਂ ਵਿੱਚ ਗੂੰਜਣ ਲੱਗ ਗਿਆ ਹੈ। ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਮੌਤ ਦਾ ਮੁੱਦਾ ਹੁਣ ਕੈਨੇਡਾ ਦੀ ਉਂਟਾਰੀਓ ਵਿਧਾਨ ਸਭਾ ਵਿੱਚ ਚੁੱਕਿਆ ਗਿਆ ਹੈ।

ਦਰਅਸਲ, ਉਂਟਾਰੀਓ ਵਿਧਾਨ ਸਭਾ ਵਿੱਚ ਇਹ ਮਾਮਲਾ ਬਰੈਂਪਟਨ ਈਸਟ ਤੋਂ ਵਿਧਾਨ ਸਭਾ ਦੇ ਮੈਂਬਰ ਗੁਰਰਤਨ ਸਿੰਘ ਵੱਲੋਂ ਚੁੱਕਿਆ ਗਿਆ। ਇਸ ਸਬੰਧੀ ਨਿਊ ਡੈਮੋਕਰੈਟੀਕ ਪਾਰਟੀ (NDP)ਦੇ ਆਗੂ ਜਗਮੀਤ ਸਿੰਘ ਦੇ ਭਰਾ ਗੁਰਰਤਨ ਸਿੰਘ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ। ਗੁਰਰਤਨ ਸਿੰਘ ਨੇ ਟਵੀਟ ਕਰ ਕੇ ਕਿਸਾਨਾਂ ਨੂੰ ਇੱਕ ਵੀਡੀਓ ਸਾਂਝੀ ਕਰ ਕੇ ਸ਼ਰਧਾਂਜਲੀ ਭੇਂਟ ਕੀਤੀ ।

ਉਂਟਾਰੀਓ ਵਿਧਾਨ ਸਭਾ ਵਿੱਚ ਬੀਤੇ ਦਿਨੀਂ ਕਿਸ਼ਾਨਾਂ ਦੀ ਗੱਲ ਕਰਦਿਆਂ ਗੁਰਰਤਨ ਸਿੰਘ ਨੇ ਇਸ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਅਤੇ ਪ੍ਰਦਰਸ਼ਨਕਾਰੀਆਂ ਦੇ ਸਨਮਾਨ ਵਿੱਚ ਇੱਕ ਮਿੰਟ ਦਾ ਮੌਨ ਰੱਖਣ ਲਈ ਅਪੀਲ ਕੀਤੀ। ਗੁਰਰਤਨ ਦੀ ਇਸ ਅਪੀਲ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਵਲੋਂ ਸਾਰੇ ਮੈਂਬਰਾਂ ਦੀ ਸਹਿਮਤੀ ਲਈ ਗਈ । ਜਿਨ੍ਹਾਂ ਨੇ ਗੁਰਰਤਨ ਨਾਲ ਸਹਿਮਤੀ ਜਤਾਉਂਦੇ ਹੋਏ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਦਿੱਤੀ।

ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਦੇ ਨਵੇ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨ ਕਾਲਾ ਕਾਨੂੰਨ ਐਲਾਨ ਚੁੱਕੇ ਹਨ। ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਰਾਜਧਾਨੀ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਹ ਕਾਨੂੰਨ ਵਾਪਿਸ ਹੋਣ ‘ਤੇ ਹੀ ਇਸ ਅੰਦੋਲਨ ਨੂੰ ਖਤਮ ਕਰਨਗੇ ਤੇ ਉੱਥੇ ਹੀ ਦੂਜੇ ਪਾਸੇ ਬੀਤੇ ਦਿਨ ਕੇਂਦਰੀ ਖੇਤੀਬਾੜੀ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕਾਨੂੰਨ ਰੱਦ ਨਹੀਂ ਹੋਣਗੇ ।

Related News

ਕੈਨੇਡਾ ਵਿੱਚ ਹਥਿਆਰਬੰਦ ਸੈਨਾ ਦੇ ਬਜ਼ੁਰਗਾਂ ਦੇ ਇੱਕ ਸਮੂਹ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਵਿੱਚ ਵੱਖ ਵੱਖ ਭਾਈਚਾਰਿਆਂ ਦਰਮਿਆਨ ਵੱਧ ਰਹੀ ਫੁੱਟ ਨੂੰ ਮਿਟਾਉਣ ਦੀ ਕੋਸ਼ਿਸ਼ ਕਰਨ ਦੀ ਮੁਹਿੰਮ ਕੀਤੀ ਸ਼ੁਰੂ

Rajneet Kaur

ਕੈਨੇਡਾ ‘ਚ ਸਟਾਰਬਕਸ ਸਟੋਰ ‘ਤੇ ਜਾਣ ਲਈ ਮਾਸਕ ਪਹਿਨਣਾ ਹੋਵੇਗਾ ਲਾਜ਼ਮੀ

Rajneet Kaur

ਕੈਨੇਡਾ ਅਮਰੀਕਾ ਦੇ ‘ਚ ਇੱਕ ਲੱਖ ਲੋਕਾਂ ਦੀ ਨਿਯੁਕਤੀ ਕਰੇਗੀ ਈ-ਕਮਰਸ ਕੰਪਨੀ ਐਮਾਜ਼ੋਨ

Rajneet Kaur

Leave a Comment