channel punjabi
KISAN ANDOLAN News

ਮਜ਼ਦੂਰ ਕਾਰਕੁੰਨ ਨੌਦੀਪ ਕੌਰ ਨੂੰ ਮਿਲੀ ਜ਼ਮਾਨਤ, ਡੇਢ ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਉਂਦੇ ਹੀ ਕਿਸਾਨਾਂ ਦੇ ਹੱਕ ‘ਚ ਕਹੀ ਵੱਡੀ ਗੱਲ

ਚੰਡੀਗੜ੍ਹ/ਕਰਨਾਲ: ਕਿਸਾਨੀ ਅੰਦੋਲਨ ਦੌਰਾਨ ਗ੍ਰਿਫ਼ਤਾਰ ਮਜ਼ਦੂਰ ਕਾਰਕੁੰਨ ਨੌਦੀਪ ਕੌਰ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਨੌਦੀਪ ਕੌਰ ਡੇਢ ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆ ਗਈ ਹੈ। ਸ਼ੁਕਰਵਾਰ ਨੂੰ ਹਾਈਕੋਰਟ ਨੇ ਉਸ ਦੇ ਆਖਰੀ ਕੇਸ FIR ਨੰ. 25 ‘ਚ ਜ਼ਮਾਨਤ ਮਨਜ਼ੂਰ ਕਰ ਲਈ । ਹਾਈ ਕੋਰਟ ਨੇ ਨੌਦੀਪ ਨੂੰ ਨਿਯਮਿਤ ਜ਼ਮਾਨਤ ਦੇਣ ਸਮੇਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨੌਦੀਪ ਕੌਰ ਭਵਿੱਖ ਵਿੱਚ ਅਜਿਹੀ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੋਏਗੀ। ਦੱਸਣਯੋਗ ਹੈ ਕਿ ਨੌਦੀਪ ਕੌਰ ਨੂੰ 12 ਜਨਵਰੀ ਨੂੰ ਹਰਿਆਣਾ ਪੁਲਿਸ ਨੇ ਸੋਨੀਪਤ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਅਤੇ ਹੋਰ ਸਮਾਜਿਕ ਕਾਰਕੁੰਨ ਨੌਦੀਪ ਦੀ ਰਿਹਾਈ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਸਨ।

ਜ਼ਮਾਨਤ ਮਿਲਣ ਪਿੱਛੋਂ ਦੇਰ ਸ਼ਾਮ ਜੇਲ੍ਹ ‘ਚੋਂ ਰਿਹਾਅ ਹੋਣ ਤੋਂ ਬਾਅਦ ਨੌਦੀਪ ਕੌਰ ਕਿਸਾਨਾਂ ਦੇ ਹੱਕ ਵਿੱਚ ਡਟ ਗਈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਨੌਦੀਪ ਨੇ ਕਿਹਾ ਕਿ ਸਾਨੂੰ ਕਿਸਾਨਾਂ ਦੇ ਹੱਕਾਂ ਵਿਚ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਜਿਨ੍ਹਾਂ ਲੋਕਾਂ ਨੂੰ ਲੱਗਦਾ ਹੈ ਕਿ ਕਿਸਾਨ ਸਿਰਫ ਰਸਤਾ ਰੋਕੀ ਬੈਠੇ ਹਨ ਉਨ੍ਹਾਂ ਨੂੰ ਕਿਸਾਨਾਂ ਦਾ ਦੁੱਖ ਸਮਝਣਾ ਚਾਹੀਦਾ ਹੈ ਕਿ ਅੰਨਦਾਤਾ ਜੋ ਕਿ ਜਨਤਾ ਦਾ ਢਿੱਡ ਭਰਦਾ ਹੈ ਅੱਜ ਸੜਕਾਂ ‘ਤੇ ਰੁਲ ਰਿਹਾ ਹੈ। ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿਚ ਆਵਾਜ਼ ਚੁੱਕਣੀ ਚਾਹੀਦੀ ਹੈ ਉਨ੍ਹਾਂ ਦੀ ਹਮਾਇਤ ਕਰਨੀ ਚਾਹੀਦੀ ਹੈ ਤਾਂਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋ ਸਕਣ ਅਤੇ ਕਿਸਾਨ ਆਪਣੇ ਘਰ ਜਾ ਸਕਣ।

ਜ਼ਿਕਰਯੋਗ ਹੈ ਕਿ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ‘ਚ 12 ਜਨਵਰੀ ਨੂੰ ਇਕ ਉਦਯੋਗਿਕ ਇਕਾਈ ਦਾ ਘਿਰਾਓ ਕਰਨ ਤੋਂ ਬਾਅਦ ਨੌਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਨੌਦੀਪ ਕੌਰ (23) ਨੇ ਆਪਣੀ ਪਟੀਸ਼ਨ ‘ਚ ਦਾਅਵਾ ਕੀਤਾ ਸੀ ਕਿ ਪਿਛਲੇ ਮਹੀਨੇ ਸੋਨੀਪਤ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਥਾਣੇ ‘ਚ ਕਈ ਵਾਰ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਆਪਣੀ ਪਟੀਸ਼ਨ ‘ਚ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਅਤੇ ਭਾਰਤੀ ਸਜ਼ਾ ਕੋਡ (IPC) ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਸਮੇਤ ਵੱਖ-ਵੱਖ ਧਾਰਾਵਾਂ ਦੇ ਅਧੀਨ ਸ਼ਿਕਾਇਤ ‘ਚ ਦੋਸ਼ੀ ਬਣਾਇਆ ਗਿਆ।

Related News

LAC ‘ਤੇ ਚੀਨ ਕਰ ਰਿਹਾ ਵੱਡੀ ਤਿਆਰੀ, ਵੱਡੀ ਗਿਣਤੀ ਹਥਿਆਰ-ਮਿਜ਼ਾਇਲਾਂ ‘ਤੇ ਰਾਡਾਰ ਤਾਇਨਾਤ, ਭਾਰਤੀ ਹਵਾਈ ਫੌਜ ਮੁਖੀ ਦਾ ਦਾਅਵਾ

Vivek Sharma

ਭਾਰਤ ਦੀ ਵੈਕਸੀਨ ਦੀ ਦੁਨੀਆ ਭਰ ‘ਚ ਧੂਮ : ਅਮਰੀਕੀ ਮਾਹਿਰ ਨੇ ਮੰਨਿਆ ਭਾਰਤ ਨੇ ਸਾਰੀ ਦੁਨੀਆ ਨੂੰ ਕੋਰੋਨਾ ਸੰਕਟ ‘ਚੋਂ ਕੱਢਿਆ

Vivek Sharma

ਹੰਬਰ ਰਿਵਰ ਹਸਪਤਾਲ ਦੀ ਇਮਾਰਤ ‘ਚ ਚੋਰੀ ਹੋਈ ਕਾਰ ਟਕਰਾਉਣ ਤੋਂ ਬਾਅਦ ਔਰਤ ਨੂੰ ਕੀਤਾ ਗਿਆ ਕਾਬੂ

Rajneet Kaur

Leave a Comment