channel punjabi
Canada International News North America

ਫੈਡਰਲ ਸਰਕਾਰ ਨੂੰ ਸਲਾਹ ਦੇਣ ਵਾਲੇ ਮਾਹਿਰਾਂ ਦੇ ਪੈਨਲ ਵੱਲੋਂ 65 ਸਾਲ ਤੇ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਐਸਟ੍ਰਾਜ਼ੈਨੇਕਾ ਵੈਕਸੀਨ ਦੇ ਟੀਕੇ ਲਾਉਣ ਦੀ ਸਿਫਾਰਿਸ਼

ਵੈਕਸੀਨੇਸ਼ਨ ਦੇ ਸਬੰਧ ਵਿੱਚ ਫੈਡਰਲ ਸਰਕਾਰ ਨੂੰ ਸਲਾਹ ਦੇਣ ਵਾਲੇ ਮਾਹਿਰਾਂ ਦੇ ਪੈਨਲ ਵੱਲੋਂ 65 ਸਾਲ ਤੇ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਐਸਟ੍ਰਾਜ਼ੈਨੇਕਾ ਵੈਕਸੀਨ ਦੇ ਟੀਕੇ ਲਾਉਣ ਦੀ ਸਿਫਾਰਿਸ਼ ਕੀਤੀ ਗਈ ਹੈ। ਦ ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ (ਐਨਏਸੀਆਈ) ਵੱਲੋਂ ਇਹ ਸਿਫਾਰਿਸ਼ ਕੀਤੀ ਗਈ ਕਿ ਦੋ ਡੋਜ਼ ਵਾਲੀ ਇਹ ਵਾਇਰਲ ਵੈਕਟਰ ਵੈਕਸੀਨ ਸੀਨੀਅਰਜ਼ ਨੂੰ ਦਿੱਤੀ ਜਾ ਸਕਦੀ ਹੈ ਤੇ ਦਿੱਤੀ ਜਾਣੀ ਚਾਹੀਦੀ ਹੈ।

ਪਿਛਲੇ ਮਹੀਨੇ ਕੈਨੇਡਾ ਵਿੱਚ ਵਰਤੋਂ ਲਈ ਮਨਜ਼ੂਰ ਕੀਤੀ ਗਈ ਐਸਟ੍ਰਾਜੈ਼ਨੇਕਾ ਕਾਫੀ ਵਿਵਾਦਾਂ ਵਿੱਚ ਘਿਰੀ ਹੋਈ ਹੈ। ਪਰ ਹੁਣ ਐਨਏਸੀਆਈ ਦਾ ਕਹਿਣਾ ਹੈ ਕਿ ਇਸ ਸਬੰਧ ਵਿੱਚ ਕੀਤੇ ਗਏ ਅਧਿਐਨ ਤੋਂ ਬਾਅਦ 65 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਇਹ ਵੈਕਸੀਨ ਸੇਫ ਹੈ। ਐਨਏਸੀਆਈ ਦਾ ਇੱਥੋਂ ਤੱਕ ਕਹਿਣਾ ਹੈ ਕਿ ਐਸਟ੍ਰਾਜ਼ੈਨੇਕਾ ਵੈਕਸੀਨ ਸੇਫ ਹੀ ਨਹੀਂ ਸਗੋਂ ਪ੍ਰਭਾਵਸ਼ਾਲੀ ਵੀ ਹੈ, ਖਾਸਤੌਰ ਉੱਤੇ 80 ਸਾਲ ਦੇ ਬਜ਼ੁਰਗਾਂ ਤੇ ਉਨ੍ਹਾਂ ਬਜ਼ੁਰਗਾਂ ਜਿਨ੍ਹਾਂ ਨੂੰ ਚਿਰਾਂ ਤੋਂ ਚੱਲੀਆਂ ਆ ਰਹੀਆਂ ਬਿਮਾਰੀਆਂ ਹਨ, ਇਹ ਕਾਫੀ ਅਸਰਦਾਰ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਐਨਏਸੀਆਈ ਨੇ ਐਸਟ੍ਰਾਜ਼ੈਨੇਕਾ ਵੈਕਸੀਨ ਦੀ ਵਰਤੋਂ 65 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਕਰਨ ਤੋਂ ਵਰਜਿਆ ਸੀ।

Related News

ਦੁਨੀਆ ਭਰ ਵਿੱਚ ਮੁੜ ਵਧਣ ਲੱਗੇ ਕੋਰੋਨਾ ਦੇ ਮਾਮਲੇ, ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 12 ਕਰੋੜ ਤੋਂ ਹੋਈ ਪਾਰ

Vivek Sharma

ਟੋਰਾਂਟੋ ਪਬਲਿਕ ਹੈਲਥ ਵਲੋਂ ਸਕਾਰਬੋਰੋ ਐਲੀਮੈਂਟਰੀ ਸਕੂਲ ਦੇ ਇੱਕ ਵਿੰਗ ‘ਚ COVID-19 ਆਉਟਬ੍ਰੇਕ ਦਾ ਐਲਾਨ

Rajneet Kaur

ਵੈਨਕੂਵਰ ਕੋਸਟਲ ਅਤੇ ਫਰੇਜ਼ਰ ਸਿਹਤ ਖੇਤਰਾਂ ਵਿੱਚ ਕੁੱਲ 38 ਕਾਰੋਬਾਰਾਂ ਨੂੰ ਕੋਵਿਡ 19 ਟਰਾਂਸਮਿਸ਼ਨ ਕਾਰਨ ਬੰਦ ਕਰਨ ਦੇ ਦਿਤੇ ਆਦੇਸ਼

Rajneet Kaur

Leave a Comment