channel punjabi
Canada International News North America

ਦੱਖਣੀ ਕੈਲੀਫੋਰਨੀਆ ਦੇ ਓਂਟਾਰੀਓ ਖੇਤਰ ਵਿੱਚ ਪਟਾਕੇ ਚੱਲਣ ਕਾਰਨ ਹੋਏ ਧਮਾਕੇ ਵਿੱਚ ਦੋ ਵਿਅਕਤੀਆਂ ਅਤੇ ਇੱਕ ਕੁੱਤੇ ਦੀ ਮੌਤ

ਦੱਖਣੀ ਕੈਲੀਫੋਰਨੀਆ ਦੇ ਓਂਟਾਰੀਓ ਖੇਤਰ ਵਿੱਚ ਪਟਾਕੇ ਚੱਲਣ ਕਾਰਨ ਹੋਏ ਧਮਾਕੇ ਵਿੱਚ ਦੋ ਵਿਅਕਤੀਆਂ ਅਤੇ ਇੱਕ ਕੁੱਤੇ ਦੀ ਮੌਤ ਹੋ ਗਈ ਹੈ। ਓਨਟਾਰੀਓ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਦੁਪਹਿਰ 12:30 ਵਜੇ ਸੈਨ ਐਂਟੋਨੀਓ ਅਤੇ ਮੈਪਲ ਐਵੀਨਿਊ ਦੇ ਖੇਤਰ ਵਿੱਚ ਵਿਸਫੋਟਕ ਹੋਇਆ ।

ਓਨਟਾਰੀਓ ਦੇ ਫਾਇਰ ਡਿਪਾਰਟਮੈਂਟ ਦੇ ਚੀਫ ਗੇਕ ਨੇ ਮੰਗਲਵਾਰ ਦੁਪਹਿਰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਪਰ ਉਨ੍ਹਾਂ ਨੂੰ ਹਸਪਤਾਲ ਭਰਤੀ ਹੋਣ ਦੀ ਜ਼ਰੂਰਤ ਨਹੀਂ ਸੀ। ਗੇਕ ਅਨੁਸਾਰ ਇਸ ਹਾਦਸੇ ਵਿੱਚ ਇੱਕ ਘੋੜਾ ਅਤੇ ਇੱਕ ਕੁੱਤਾ ਵੀ ਜ਼ਖਮੀ ਹੋਏ, ਜਦਕਿ ਇੱਕ ਹੋਰ ਕੁੱਤਾ ਮ੍ਰਿਤਕ ਪਾਇਆ ਗਿਆ। ਗੇਕ ਨੇ ਘਟਨਾ ਸਥਾਨ ‘ਤੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪਟਾਕਿਆਂ ਦੇ ਫਟਣ ਕਾਰਨ ਇਹ ਹਾਦਸਾ ਵਾਪਰਿਆ ਪਰ ਇਹ ਤੁਰੰਤ ਸਪਸ਼ੱਟ ਨਹੀਂ ਹੋ ਸਕਿਆ ਕਿ ਉਨ੍ਹਾਂ ਦੇ ਫਟਣ ਦਾ ਕੀ ਕਾਰਨ ਹੈ।

ਅਧਿਕਾਰੀਆਂ ਅਨੁਸਾਰ ਇਸ ਧਮਾਕੇ ਦੀ ਲਪੇਟ ਵਿੱਚ ਕਈ ਇਮਾਰਤਾਂ ਸ਼ਾਮਿਲ ਸਨ ਅਤੇ ਸੁਰੱਖਿਆ ਕਾਰਨਾਂ ਕਰਕੇ ਉਹਨਾਂ ਨੂੰ ਖਾਲੀ ਕਰਵਾਇਆ ਗਿਆ। ਸਥਾਨਕ ਨਿਵਾਸੀਆਂ ਅਨੁਸਾਰ ਧਮਾਕਾ ਇੰਨਾ ਜਬਰਦਸਤ ਸੀ ਕਿ ਇੱਕ ਵਾਰ ਨੇੜਲੇ ਘਰ ਕੰਬ ਗਏ ਸਨ।

Related News

ਕੋਰੋਨਾ ਦਾ ਵਧਦਾ ਜ਼ੋਰ, ਮੁੜ ਤੋਂ ਸਖ਼ਤ ਪਾਬੰਦੀਆਂ ਲਾਗੂ ਕਰਨ ਦੀ ਤਿਆਰੀ!

Vivek Sharma

ਬੀ.ਸੀ : ਪ੍ਰੀਮੀਅਰ ਜੌਹਨ ਹੌਰਗਨ ਨੇ ਧਾਰਮਿਕ ਨੇਤਾਵਾਂ ਨੂੰ ਇਸ ਸਾਲ ਸਮਾਰੋਹਾਂ ਅਤੇ ਜਸ਼ਨਾਂ ਨੂੰ ਵਰਚੁਅਲ ਕਰਨ ਦੀ ਕੀਤੀ ਅਪੀਲ

Rajneet Kaur

ਪ੍ਰਧਾਨ ਮੰਤਰੀ ਟਰੂਡੋ ਨੇ ਬਿਲ ਮੌਰਨਿਊ ਦਾ ਅਹੁਦਾ ਬਰਕਰਾਰ ਰੱਖਣ ਦਾ ਕੀਤਾ ਸਮਰਥਨ

Rajneet Kaur

Leave a Comment