channel punjabi
International News

ਪੰਜਾਬ ਵਿੱਚ ਕੋਰੋਨਾ ਪਾਬੰਦੀਆਂ ਨੂੰ 10 ਅਪ੍ਰੈਲ ਤੱਕ ਵਧਾਇਆ ਗਿਆ, ਸੂਬੇ ਵਿੱਚ 6 ਅਪ੍ਰੈਲ ਨੂੰ ਸ਼ਿਖਰ ‘ਤੇ ਹੋਵੇਗਾ ਕੋਰੋਨਾ ਰੂਝਾਨ

ਚੰਡੀਗੜ੍ਹ : ਕੋਰੋਨਾ ਕੇਸਾਂ ਦੇ ਲਗਾਤਾਰ ਵਧਦੇ ਜਾਣ ਕਾਰਨ ਪੰਜਾਬ ਸਰਕਾਰ ਨੇ ਮੌਜੂਦਾ ਪਾਬੰਦੀਆਂ ਨੂੰ 10 ਅਪ੍ਰੈਲ ਤਕ ਵਧਾ ਦਿੱਤਾ ਹੈ। ਪਹਿਲਾਂ ਇਹ ਪਾਬੰਦੀਆਂ 31 ਮਾਰਚ ਤਕ ਲਗਾਈਆਂ ਗਈਆਂ ਸਨ । ਹੁਣ ਸੂਬੇ ‘ਚ ਸਕੂਲ-ਕਾਲਜ 10 ਅਪ੍ਰੈਲ ਤਕ ਨਹੀਂ ਖੋਲ੍ਹੇ ਜਾ ਸਕਣਗੇ। ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਵੀ ਜਾਰੀ ਰਹੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਫ਼ੈਸਲਾ ਮੰਗਲਵਾਰ ਨੂੰ ਕੋਵਿਡ ਮਾਮਲਿਆਂ ਦੀ ਸਮੀਖਿਆ ਕਰਦਿਆਂ ਲਿਆ।

ਪੰਜਾਬ ਸਰਕਾਰ ਨੇ ਜੇਲ੍ਹਾਂ ‘ਚ ਵੀ ਕੋਵਿਡ ਵੈਕਸੀਨੇਸ਼ਨ ਕਰਵਾਉਣ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ ਨਾਭਾ ਓਪਨ ਜੇਲ੍ਹ ‘ਚ 40 ਔਰਤਾਂ ਕੈਦੀਆਂ ਦੇ ਪਾਜ਼ਿਟਿਵ ਆਉਣ ਤੋਂ ਬਾਅਦ ਲਿਆ ਗਿਆ ਹੈ। ਉੱਥੇ ਹੀ ਭੀੜ ਵਾਲੇ ਇਲਾਕਿਆਂ ‘ਚ ਮੋਬਾਈਲ ਵੈਨ ਰਾਹੀਂ ਵੈਕਸੀਨੇਸ਼ਨ ‘ਤੇ ਜ਼ੋਰ ਦਿੱਤਾ ਜਾਵੇਗਾ। ਇਹ ਮੋਬਾਈਲ ਵੈਨ ਪੁਲਿਸ ਲਾਈਨ, ਕਾਲਜ, ਯੂਨੀਵਰਸਿਟੀ, ਰੇਲਵੇ ਸਟੇਸ਼ਨ, ਬੱਸ ਸਟੈਂਡ, ਬਾਜ਼ਾਰ ਆਦਿ ‘ਚ ਤਾਇਨਾਤ ਕੀਤੇ ਜਾਣਗੇ।

ਸਥਿਤੀ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਟੈਸਟਿੰਗ ਦੀ ਗਿਣਤੀ ਵਧਾਉਣ ਅਤੇ ਭੀੜ-ਭਾੜ ਵਾਲੇ ਇਲਾਕਿਆਂ ਦੇ ਨਾਲ ਵਿਅਸਤ ਮਾਰਕੀਟ ਖੇਤਰਾਂ ਵਿੱਚ ਟੀਕਾਕਰਨ ਸ਼ੁਰੂ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰਨ ਲਈ ਕਿਹਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਅਤੇ ਹੋਰ ਵਰਗਾਂ ਜਿਵੇਂ ਕਿ ਜੱਜਾਂ, ਅਧਿਆਪਕਾਂ ਆਦਿ ਜਿਨ੍ਹਾਂ ਨੂੰ ਟੀਕਾਕਰਨ ਲਈ ਕਵਰ ਕਰਨ ਦੀ ਬੇਨਤੀ ਕੀਤੀ ਸੀ ਨੂੰ 45 ਵਰ੍ਹਿਆਂ ਦੀ ਉਮਰ ਹੱਦ ਪਾਰ ਕਰਨ ਕਰ ਕੇ ਟੀਕਾਕਰਨ ਦੀ ਸਹੂਲਤ ਦੇਣ ਲਈ ਕਿਹਾ ਹੈ । ਉਨ੍ਹਾਂ ਕੋਰੋਨਾ ਦੇ ਵੱਖ ਵੱਖ ਮਾਮਲਿਆਂ ਦੇ ਵੱਧ ਕੇਸਾਂ ਵਾਲੇ ਜ਼ਿਲ੍ਹਿਆਂ ਵਿੱਚ ਮੌਜੂਦ ਵਸੀਲੇ ਇਕੱਠੇ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਮਹਾਮਾਰੀ ਦੀ ਰੋਕਥਾਮ ਕਰਨ ਲਈ ਟੀਕਾਕਰਨ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।

ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਵਧਦੇ ਕੇਸਾਂ ਸਬੰਧੀ ਰੁਝਾਨ 6 ਅਪ੍ਰੈਲ, 2021 ਨੂੰ ਸ਼ਿਖਰ ‘ਤੇ ਹੋਵੇਗਾ । ਅਨੁਮਾਨਾਂ ਅਨੁਸਾਰ ਮਈ, 2021 ਦੇ ਅੱਧ ਜਾਂ ਅਖੀਰ ਵਿੱਚ ਕੇਸਾਂ ਦੀ ਗਿਣਤੀ ਘਟਣ ਲੱਗੇਗੀ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ ਜਲੰਧਰ, ਲੁਧਿਆਣਾ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਹੋਰ ਕੇਸ ਆਉਣ ਦੀ ਸੰਭਾਵਨਾ ਹੈ ਅਤੇ ਇਹ ਵੀ ਸੰਭਾਵਨਾ ਹੈ ਕਿ 40 ਸਾਲ ਜਾਂ ਇਸ ਤੋਂ ਘੱਟ ਦੇ ਨੌਜਵਾਨਾਂ ਵਿੱਚ ਇਹ ਕੇਸ ਸਭ ਤੋਂ ਵੱਧ ਹੋਣਗੇ।

ਸੂਬੇ ‘ਚ ਯੂਕੇ ਵੈਰੀਏਂਟ (ਸਟ੍ਰੇਨ) ਦੇ 85 ਮਾਮਲੇ ਸਾਹਮਣੇ ਆਏ ਹਨ। ਪਹਿਲਾਂ 401 ਸੈਂਪਲ ‘ਚੋਂ 326 ਕੇਸ ਆਏ ਸਨ। ਬਾਅਦ ‘ਚ 95 ਸੈਂਪਲ ਹੋਰ ਭੇਜੇ ਗਏ ਸਨ, ਜਿਨ੍ਹਾਂ ‘ਚ 85 ‘ਚ ਯੂਕੇ ਵੈਰੀਏਂਟ ਪਾਇਆ ਗਿਆ ਹੈ। ਡੀਜੀਪੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਕੋਵਿਡ ਪ੍ਰੋਟੋਕਾਲ ਤੋੜਨ ‘ਤੇ 90360 ਲੋਕਾਂ ਦੇ ਚਲਾਨ ਕੱਟੇ ਗਏ ਹਨ। ਦੱਸ ਦੇਈਏ ਕਿ 29 ਮਾਰਚ ਨੂੰ ਪੰਜਾਬ ‘ਚ 2914 ਨਵੇਂ ਮਾਮਲੇ ਆਏ ਹਨ, ਜਦਕਿ 59 ਲੋਕਾਂ ਦੀ ਮੌਤ ਹੋਈ। ਸੂਬੇ ‘ਚ ਹੁਣ ਤਕ ਕੋਰੋਨਾ ਕਾਰਨ 6749 ਲੋਕਾਂ ਦੀ ਜਾਨ ਜਾ ਚੁੱਕੀ ਹੈ‌।

Related News

ਓਨਟਾਰੀਓ ਵਿੱਚ ਬੁੱਧਵਾਰ ਨੂੰ ਕੋਵਿਡ 19 ਦੇ 834 ਨਵੇਂ ਕੇਸ ਆਏ ਸਾਹਮਣੇ

Rajneet Kaur

ਪ੍ਰੀਮੀਅਰ ਡੱਗ ਫੋਰਡ ਨੇ ਵਿਦੇਸ਼ ਤੋਂ ਸਿੱਧੀਆਂ ਉਡਾਣਾਂ ‘ਤੇ ਪਾਬੰਦੀ ਲਾਉਣ ਦੀ ਕੀਤੀ ਮੰਗ

Vivek Sharma

ਪਾਕਿਸਤਾਨ ਨੂੰ 73 ਸਾਲਾਂ ਤੋਂ ਵੀ ਨਹੀਂ ਮਿਲੀ ਆਜ਼ਾਦੀ : ਮਾਰਵੀ

Vivek Sharma

Leave a Comment