channel punjabi
News

ਕੈਪਟਨ ਵੀ ਤੁਰੇ ਕੇਜਰੀਵਾਲ ਵਾਲੀ ਰਾਹ, ਪੰਜਾਬ ‘ਚ ਔਰਤਾਂ ਲਈ ਅੱਜ ਤੋਂ ਮੁਫ਼ਤ ਸਫ਼ਰ ਸੁਵਿਧਾ ਹੋਈ ਸ਼ੁਰੂ

ਚੰਡੀਗੜ੍ਹ : ਪੰਜਾਬ ਵਿੱਚ ਅੱਜ ਤੋਂ ਸੂਬੇ ਦੀਆਂ ਸਾਰੀਆਂ ਔਰਤਾਂ ਲਈ ਉਹ ਸਹੂਲਤ ਦੀ ਸ਼ੁਰੂਆਤ ਹੋ ਗਈ ਜਿਹੜੀ ਅੱਜ ਤਕ ਕਦੇ ਨਹੀਂ ਦਿੱਤੀ ਗਈ। ਪੰਜਾਬ ਸੂਬੇ ਵਿੱਚ ਔਰਤਾਂ ਅੱਜ ਤੋਂ ਸਾਰੀਆਂ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਪਹਿਲਾਂ ਕੀਤੇ ਐਲਾਨ ਉਤੇ ਬੀਤੇ ਦਿਨ ਮੰਤਰੀ ਮੰਡਲ ਦੀ ਮੀਟਿੰਗ ‘ਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ ਗਈ। ਸੂਬੇ ‘ਚ ਔਰਤਾਂ ਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫ਼ਤ ਸਫ਼ਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਇਸ ਸਬੰਧੀ ਜਾਣਕਾਰੀ ਆਪਣੇ ਟਵਿੱਟਰ ਪੇਜ ਤੇ ਸਾਂਝੀ ਕੀਤੀ।

ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੀਆਂ, ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ। ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ। ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੈ।

ਇਸ ਸਕੀਮ ਦਾ ਫਾਇਦਾ ਸੂਬੇ ਭਰ ‘ਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਹੋਵੇਗਾ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਹਿਲਾਵਾਂ ਲਈ ਦਿੱਲੀ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੀ ਸ਼ੁਰੂਆਤ 29 ਅਕਤੂਬਰ 2019 ਤੋਂ ਕਰ ਚੁੱਕੇ ਹਨ।

Related News

ਫ੍ਰੇਜ਼ਰ ਹੈਲਥ ਨੇ ਚਿਲੀਵੈਕ ਡਾਂਸ ਅਕੈਡਮੀ ਵਿੱਚ ਕੋਵਿਡ -19 ਫੈਲਣ ਦੀ ਕੀਤੀ ਘੋਸ਼ਣਾ

Rajneet Kaur

ਅਮਰੀਕਾ ‘ਚ ਵੈਕਸੀਨੇਸ਼ਨ ਪ੍ਰਕਿਰਿਆ ਨੇ ਫੜੀ ਤੇਜ਼ੀ, UK ਵੈਰੀਐਂਟ ਦੇ 11,500 ਮਾਮਲਿਆਂ ਨੇ ਵਧਾਈ ਮਾਹਿਰਾਂ ਦੀ ਚਿੰਤਾ

Vivek Sharma

ਅਮਰੀਕਾ ‘ਚ ਕੋਰੋਨਾ ਦਾ ਕਹਿਰ ਜਾਰੀ, ਦੋ ਦਿਨਾਂ ‘ਚ ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

Vivek Sharma

Leave a Comment