channel punjabi
News

ਕੇਂਦਰ ਨੇ ਨਹੀਂ ਮੰਨੀ ਪੰਜਾਬ ਦੀ ਗੱਲ, ਕਿਸਾਨਾਂ ਦੇ ਖਾਤੇ ‘ਚ ਫਸਲਾਂ ਦੀ ਹੋਵੇਗੀ ਸਿੱਧੀ ਅਦਾਇਗੀ, ਮੀਟਿੰਗ ਰਹੀ ਬੇਸਿੱਟਾ

ਚੰਡੀਗੜ੍ਹ : ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਰਮਿਆਨ ਫਸਲਾਂ ਦੀ ਅਦਾਇਗੀ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਹੁਣ ਹੋਰ ਭਖਦਾ ਨਜ਼ਰ ਆ ਰਿਹਾ ਹੈ। ਫਸਲਾਂ ਦੀ ਅਦਾਇਗੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪ੍ਰਤਿਨਿਧੀਆਂ ਵਿਚਾਲੇ ਹੋਈ ਬੈਠਕ ਬੇਸਿੱਟਾ ਰਹੀ।

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ‘ਚ ਨਵੇਂ ਪ੍ਰੋਕਿਊਰਮੈਂਟ ਸੀਜ਼ਨ ਦੌਰਾਨ ਆੜ੍ਹਤੀਆਂ ਜ਼ਰੀਏ ਕਿਸਾਨਾਂ ਨੂੰ ਪੇਮੈਂਟ ਕਰਨ ਦੀ ਸਾਡੀ ਮੰਗ ਠੁਕਰਾ ਦਿੱਤੀ ਹੈ। ਭਾਰਤ ਸਰਕਾਰ ਨੇ ਕਿਹਾ ਕਿ ਪ੍ਰੋਕਿਊਰਮੈਂਟ ਸੀਜ਼ਨ ‘ਚ ਪੰਜਾਬ ਨੂੰ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨੀ ਹੀ ਹੋਵੇਗੀ।

ਅਜਿਹੇ ‘ਚ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੇ ਨਾਲ ਇਕ ਮਹੱਤਵਪੂਰਨ ਬੈਠਕ ਸੱਦੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਕਣਕ ਦੀ ਖਰੀਦ ਦੌਰਾਨ ਆੜ੍ਹਤੀਆਂ ਦੇ ਹਿੱਤਾਂ ਨੂੰ ਵੀ ਧਿਆਨ ‘ਚ ਰੱਖਿਆ ਜਾਵੇ। ਦੱਸ ਦੇਈਏ ਕਿ ਪੰਜਾਬ ‘ਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ।

ਫਸਲ ਦੀ ਸਿੱਧੀ ਅਦਾਇਗੀ ਦੇ ਮਸਲੇ ‘ਤੇ ਕੇਂਦਰ ਤੇ ਪੰਜਾਬ ਵਿਚਾਲੇ ਰੇੜਕਾ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਬਾਬਤ ਕੇਂਦਰ ਸਰਕਾਰ ਨੂੰ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਾਰ-ਵਾਰ ਅਪੀਲ ਵੀ ਕੀਤੀ ਗਈ ਪਰ ਕੇਂਦਰ ਨੇ ਪੰਜਾਬ ਦੀ ਇਕ ਨਹੀਂ ਮੰਨੀ ਤੇ ਸਿੱਧੀ ਅਦਾਇਗੀ ਕਰਨ ਦਾ ਫ਼ਰਮਾਨ ਜਾਰੀ ਕਰ ਦਿੱਤਾ ਹੈ। ਅਜਿਹੇ ਚ ਪੰਜਾਬ ਸਰਕਾਰ ਲਈ ਹੁਣ ਮੁਸ਼ਕਿਲ ਦੀ ਘੜੀ ਪੈਦਾ ਹੋ ਗਈ ਹੈ ਕਿ ਆਖਿਰ ਹੁਣ ਇਸ ਸਥਿਤੀ ਨਾਲ ਕਿਵੇਂ ਨਜਿੱਠਿਆ ਜਾਵੇ।

ਨਵੇਂ ਖਰੀਦ ਸੀਜ਼ਨ ਵਿੱਚ ਪੰਜਾਬ ਦੇ ਕਿਸਾਨਾਂ ਦੀ ਫਸਲ ਦੀ ਸਰਕਾਰੀ ਖਰੀਦ ਦੀ ਸਿੱਧੀ ਆਨਲਾਈਨ ਅਦਾਇਗੀ ਦੇ ਮੁੱਦੇ ‘ਤੇ ਕੇਂਦਰੀ ਖੁਰਾਕ ਮੰਤਰੀ ਪਿਯੂਸ਼ ਗੋਇਲ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਵੀਰਵਾਰ ਨੂੰ ਮੁਲਾਕਾਤ ਹੋਈ। ਪਰ ਇਸ ਵਿੱਚ ਵੀ ਕਿਸਾਨਾਂ ਤੇ ਆੜ੍ਹਤੀਆਂ ਦੇ ਹੱਕ ਵਿੱਚ ਕੋਈ ਗੱਲ ਨਹੀਂ ਬਣੀ। ਕੇਂਦਰ ਸਰਕਾਰ ਆਪਣੇ ਫੈਸਲੇ ‘ਤੇ ਅੜੀ ਹੋਈ ਹੈ ਅਤੇ ਫ਼ਸਲ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਆਪਣੇ ਫੈਸਲੇ ਤੋਂ ਪਿੱਛੇ ਹਟਣ ਨੂੰ ਤਿਆਰ ਨਹੀਂ ਹੈ।

Related News

ਲਾਲ ਕਿਲ੍ਹੇ ‘ਤੇ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੇ ਮਾਮਲੇ ਵਿਚ ਗ੍ਰਿਫ਼ਤਾਰ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਅਦਾਲਤ ਨੇ ਦਿੱਤੀ ਜ਼ਮਾਨਤ

Rajneet Kaur

ਭਾਰਤ ਅਮਰੀਕਾ ਨੂੰ ਇਕ ਨੇੜਲਾ ਦੋਸਤ ਅਤੇ ਇਕ ਮਜ਼ਬੂਤ ਹਿੱਸੇਦਾਰ ਦੇ ਤੌਰ ‘ਤੇ ਦੇਖਦਾ ਹੈ : ਤਰਨਜੀਤ ਸਿੰਘ ਸੰਧੂ

Rajneet Kaur

ਆਈ.ਡੀ. ਰੈਪਿਡ ਟੈਸਟ ਕਿੱਟਾਂ ਨੂੰ ਲੈ ਕੇ ਵਿਰੋਧੀਆਂ ਨੇ ਟਰੂਡੋ ਸਰਕਾਰ ਨੂੰ ਘੇਰਿਆ, ਸਰਕਾਰ ਦਾ ਭਰੋਸਾ ਹਰ ਸੂਬੇ ਨੂੰ ਮਿਲਣਗੀਆਂ ਟੈਸਟ ਕਿੱਟਾਂ

Vivek Sharma

Leave a Comment