channel punjabi
International News

ਨਿਊਜ਼ੀਲੈਂਡ ਨੇ ਭਾਰਤੀਆਂ ਦੇ ਆਉਣ ’ਤੇ 11 ਤੋਂ 28 ਅਪ੍ਰੈਲ ਤਕ ਲਾਈ ਰੋਕ

ਵੈਲਿੰਗਟਨ : ਭਾਰਤ ਵਿੱਚ ਕੋਰੋਨਾ ਦੇ ਕੇਸਾਂ ਦੀ ਦਰ ਅਚਾਨਕ ਵਧਣ ਤੋਂ ਬਾਅਦ ਇਸਨੂੰ ਕੋਰੋਨਾ ਦੀ ਦੂਜੀ ਲਹਿਰ ਮੰਨਿਆ ਜਾ ਰਿਹਾ ਹੈ। ਇਸਦੇ ਪ੍ਰਭਾਵ ਵਜੋਂ ਕੁਝ ਦੇਸ਼ਾਂ ਨੇ ਭਾਰਤੀ ਯਾਤਰੀਆਂ ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਦੇ ਚਲਦਿਆਂ ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਆਰਜ਼ੀ ਤੌਰ ‘ਤੇ ਰੋਕ ਲਾ ਦਿੱਤੀ ਹੈ। ਇਹ ਪਾਬੰਦੀ ਐਤਵਾਰ 11 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਤੇ 28 ਅਪ੍ਰੈਲ ਤਕ ਚੱਲੇਗੀ। ਇਸ ਦੌਰਾਨ ਭਾਰਤ ‘ਚ ਰਹਿਣ ਵਾਲੇ ਨਿਊਜ਼ੀਲੈਂਡ ਦੇ ਨਾਗਰਿਕ ਤੇ ਸਥਾਈ ਵਾਸੀ ਵੀ ਆਪਣੇ ਦੇਸ਼ ਨਹੀਂ ਪਰਤ ਸਕਣਗੇ। ਇਹ ਫ਼ੈਸਲਾ ਵੀਰਵਾਰ ਨੂੰ ਆਈ ਉਸ ਰਿਪੋਰਟ ਤੋਂ ਬਾਅਦ ਲਿਆ ਗਿਆ, ਜਦੋਂ ਦੇਸ਼ ‘ਚ ਇਨਫੈਕਸ਼ਨ ਦੇ 23 ਮਾਮਲੇ ਸਾਹਮਣੇ ਆਏ। ਇਨ੍ਹਾਂ ‘ਚੋਂ 17 ਲੋਕ ਭਾਰਤ ਤੋਂ ਪਰਤੇ ਸਨ।

ਨਿਊਜ਼ੀਲੈਂਡ ਦੇ ਮੀਡੀਆ ਨੇ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਦੇ ਹਵਾਲੇ ਤੋਂ ਕਿਹਾ ਕਿ ਭਾਰਤ ਤੋਂ ਪਰਤਣ ਵਾਲੇ ਯਾਤਰੀਆਂ ਤੋਂ ਇਨਫੈਕਸ਼ਨ ਫੈਲਣ ਦਾ ਖ਼ਤਰਾ ਜ਼ਿਆਦਾ ਹੈ। ਸਰਕਾਰ ਕੋਰੋਨਾ ਦੇ ਹਾਟ ਸਪਾਟ ਬਣੇ ਦੂਜੇ ਦੇਸ਼ਾਂ ‘ਤੇ ਵੀ ਨਜ਼ਰ ਰੱਖ ਰਹੀ ਹੈ। ਅਰਡਰਨ ਨੇ ਕਿਹਾ ਕਿ ਇਹ ਵਿਵਸਥਾ ਸਥਾਈ ਨਹੀਂ ਹੈ। ਹਾਲਾਂਕਿ ਇਸ ਆਰਜ਼ੀ ਪਾਬੰਦੀ ਨਾਲ ਇਨਫੈਕਸ਼ਨ ਨੂੰ ਰੋਕਣ ‘ਚ ਮਦਦ ਮਿਲੇਗੀ। ਇਹ ਪਾਬੰਦੀ ਨਿਊਜ਼ੀਲੈਂਡ ਦੇ ਨਾਗਰਿਕਾਂ ਤੇ ਸਥਾਈ ਵਾਸੀਆਂ ‘ਤੇ ਵੀ ਲਾਗੂ ਹੋਵੇਗੀ। ਪਹਿਲਾਂ ਵੀ ਨਿਊਜ਼ੀਲੈਂਡ ਨੇ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ‘ਤੇ ਰੋਕ ਲਾਈ ਹੈ ਪਰ ਆਪਣੇ ਨਾਗਰਿਕਾਂ ਤੇ ਸਥਾਈ ਵਾਸੀਆਂ ਤੋਂ ਇਸ ਨੂੰ ਅਲੱਗ ਰੱਖਿਆ ਸੀ।

ਪ੍ਰਧਾਨਮੰਤਰੀ ਅਰਡਰਨ ਨੇ ਕਿਹਾ ਕਿ ਇਸ ਆਰਜ਼ੀ ਪਾਬੰਦੀ ਨਾਲ ਭਾਰਤ ‘ਚ ਰਹਿਣ ਵਾਲੇ ਨਿਊਜ਼ੀਲੈਂਡ ਦੇ ਨਾਗਰਿਕਾਂ ਨੂੰ ਹੋਣ ਵਾਲੀ ਦਿੱਕਤ ਤੋਂ ਉਹ ਚੰਗੀ ਤਰ੍ਹਾਂ ਜਾਣੂ ਹਨ ਪਰ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਅਜਿਹਾ ਕਰਨਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਖ਼ਤਰੇ ਵਾਲੇ ਹੋਰ ਦੇਸ਼ਾਂ ‘ਤੇ ਇਸ ਤਰ੍ਹਾਂ ਦੀ ਪਾਬੰਦੀ ਲਾਉਣ ਦਾ ਕੋਈ ਇਰਾਦਾ ਨਹੀਂ ਹੈ।

ਦੱਸ ਦਈਏ ਕਿ ਨਿਊਜ਼ੀਲੈਂਡ ਵੱਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਇਹ ਰੋਕ ਪਹਿਲੀ ਵਾਰ ਲਗਾਈ ਗਈ ਹੈ । ਨਿਊਜ਼ੀਲੈਂਡ ਦੁਨੀਆ ਦੇ ਅਜਿਹੇ ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਕੋਰੋਨਾ ਦੇ ਮਾਮਲੇ ਸਭ ਤੋਂ ਘੱਟ ਦਰਜ ਕੀਤੇ ਗਏ ਹਨ। ਜਦੋਂ ਵੀ ਨਿਊਜ਼ੀਲੈਂਡ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਉਥੋਂ ਦੀ ਸਰਕਾਰ ਨੇ ਤੁਰੰਤ ਅਗਲੇ ਕੁੱਝ ਹਫ਼ਤਿਆਂ ਲਈ ਸਖ਼ਤ ਪਾਬੰਦੀਆਂ ਲਾਗੂ ਕਰ ਦਿੱਤੀਆਂ।

Related News

ਵੈਨਕੂਵਰ ‘ਚ ਚੀਨ ਦੀ ਕਮਿਊਨਿਸਟ ਹਕੂਮਤ ਖ਼ਿਲਾਫ ਭਾਰੀ ਵਿਰੋਧ ਪ੍ਰਦਰਸ਼ਨ, ਕਈ ਸੰਗਠਨਾ ਨੇ ਲਿਆ ਹਿੱਸਾ

Rajneet Kaur

ਕੈਨੇਡਾ ‘ਚ ਸ਼ੁੱਕਰਵਾਰ ਨੂੰ COVID-19 ਦੇ 3,370 ਕੇਸ ਆਏ ਸਾਹਮਣੇ

Rajneet Kaur

Quebec City mosque shooter: ਕੈਨੇਡਾ ਦੀ ਅਦਾਲਤ ਨੇ ਦੋਸ਼ੀ ਦੀ ਘਟਾਈ ਸਜ਼ਾ

Rajneet Kaur

Leave a Comment