channel punjabi
International News

BIG NEWS : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫ਼ੇ ਦੀ ਮੰਗ ਨੂੰ ਕੀਤਾ ਰੱਦ , SIT ਮੈਂਬਰ ਬਣੇ ਰਹਿਣਗੇ ਕੁੰਵਰ !

ਚੰਡੀਗੜ੍ਹ : ਇਸ ਸਮੇਂ ਦੀ ਵੱਡੀ ਖ਼ਬਰ ਕੋਟਕਪੂਰਾ ਅਤੇ ਬਹਿਬਲ ਕਲਾਂ ਮਾਮਲਿਆਂ ਦੀ ਜਾਂਚ ਕਰਨ ਵਾਲੀ ਐਸਆਈਟੀ (SIT) ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਜੁੜੀ ਹੋਈ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫ਼ੇ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਹੁਣ ਤੋਂ ਕੁਝ ਘੰਟੇ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣਾ ਅਸਤੀਫ਼ਾ ਡੀਜੀਪੀ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਸੀ । ਜਿਸ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਇੱਕ ਵੱਡਾ ਉਬਾਲ ਆ ਗਿਆ ਸੀ।

ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੌਜੂਦਾ ਐਸ.ਆਈ.ਟੀ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਪੂਰਾ ਦ੍ਰਿਸ਼ ਹੀ ਬਦਲ ਗਿਆ । ਇਸੇ ਦੇ ਚਲਦਿਆਂ ਐਸਆਈਟੀ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੰਗਲਵਾਰ ਨੂੰ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਹਲਚਲ ਮਚ ਗਈ ਹੈ।

ਕੁੰਵਰ ਵਿਜੇ ਪ੍ਰਤਾਪ, ਜੋ ਇਸ ਸਮੇਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮਾਂ (ਐਸ.ਆਈ.ਟੀਜ਼) ਦੀ ਅਗਵਾਈ ਕਰ ਰਹੇ ਹਨ, ਦੀ ਸਵੈਇੱਛੁਕ ਰਿਟਾਇਰਮੈਂਟ ਪਟੀਸ਼ਨ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਬਹੁਤ ਹੀ ਸਮਰੱਥ ਅਤੇ ਕੁਸ਼ਲ ਅਧਿਕਾਰੀ ਹਨ ਜਿਨ੍ਹਾਂ ਦੀਆਂ ਸੇਵਾਵਾਂ ਸਰਹੱਦੀ ਰਾਜ ਵਿਚ ਲੋੜੀਂਦੀਆਂ ਹਨ। ਖ਼ਾਸਕਰ ਉਸ ਸਮੇਂ ਜਦੋਂ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਦੀਆਂ ਕਈ ਤਰ੍ਹਾਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਬਾਰੇ ਮੀਡੀਆ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਐਸਆਈਟੀ ਮੁਖੀ ਅਹੁਦੇ ਤੋਂ ਹਟਾਉਣ ਜਾਂ SIT ਨੂੰ ਰੱਦ ਕਰਨ ਦੀ ਕੋਸ਼ਿਸ਼ ਕਰਨ ਵਾਲਾ ਅਦਾਲਤ ਦਾ ਕੋਈ ਵੀ ਫੈਸਲਾ ਹੋਵੇ, ਪੰਜਾਬ ਸਰਕਾਰ ਉਸਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।

ਇਥੇ ਦੱਸਣਯੋਗ ਹੈ ਕਿ ਅਕਤੂਬਰ 2015 ਵਿਚ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਐੱਸ.ਆਈ.ਟੀ. ਬਣਾਈ ਗਈ ਸੀ ਅਤੇ ਉਦੋਂ ਤੋਂ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਫੀ ਚਰਚਾ ਵਿਚ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਮੇਂ ਕੁੰਵਰ ਵਿਜੇ ਪ੍ਰਤਾਪ ’ਤੇ ਪੱਖ-ਪਾਤ ਦੇ ਦੋਸ਼ ਵੀ ਲੱਗਦੇ ਰਹੇ ਹਨ।

Related News

BIG NEWS : ਸਿੰਘੂ ਸਰਹੱਦ ‘ਤੇ ਅੱਜ ਕਿਸਾਨਾਂ ਦੀ ਭੁੱਖ ਹੜਤਾਲ, ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੀ ਰੱਖਣਗੇ ਵਰਤ

Vivek Sharma

60 ਤੋਂ 80 ਸਾਲ ਉਮਰ ਦੇ ਲੋਕਾਂ ਲਈ ਕੋਰੋਨਾ ਬਣਿਆ ਜਾਨ ਦਾ ਖ਼ਤਰਾ !

Vivek Sharma

ਵੈਨਕੂਵਰ ਦੇ ਪੋਰਟ ‘ਤੇ ਲੱਗੀ ਅੱਗ ਨਾਲ ਇਕ ਕਰਮਚਾਰੀ ਬੁਰੀ ਤਰ੍ਹਾਂ ਜ਼ਖਮੀ

Rajneet Kaur

Leave a Comment