channel punjabi
International News North America

ਲਾਲ ਕਿਲ੍ਹਾ ਹਿੰਸਾ ਦੇ ਮਾਮਲੇ ‘ਚ ਦੀਪ ਸਿੱਧੂ ਨੂੰ ਦਿੱਤੀ ਗਈ ਸੀ ਜ਼ਮਾਨਤ, ਜ਼ਮਾਨਤ ਤੋਂ ਬਾਅਦ ਮੁੜ ਹੋਈ ਦੀਪ ਸਿੱਧੂ ਦੀ ਗ੍ਰਿਫ਼ਤਾਰੀ

26 ਜਨਵਰੀ ਨੂੰ ਦਿੱਲੀ ਲਾਲ ਕਿਲ੍ਹਾ ਹਿੰਸਾ ਦੇ ਮਾਮਲੇ ‘ਚ ਸ਼ਨੀਵਾਰ ਨੂੰ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਗਈ ਸੀ।ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਨੂੰ ਇਕ ਹੋਰ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਏ.ਐੱਸ.ਆਈ. ਵਿਭਾਗ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ‘ਚ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਕੋਲ ਪਹਿਲਾਂ ਤੋਂ ਹੀ ਦਰਜ ਮਾਮਲੇ ਦੇ ਆਧਾਰ ‘ਤੇ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਲਾਲ ਕਿਲ੍ਹੇ ਵਿਚ ਹਿੰਸਾ ਨਾਲ ਜੁੜੇ ਇੱਕ ਪੁਰਾਣੇ ਕੇਸ ਵਿਚ ਤੀਸ ਹਜ਼ਾਰੀ ਕੋਰਟ ਨੇ ਸਿੱਧੂ ਨੂੰ ਜ਼ਮਾਨਤ ਦਿੱਤੀ ਸੀ।ਲਾਲ ਕਿਲਾ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਦੀਪ ਸਿੱਧੂ ਨੂੰ ਅਦਾਲਤ ਤੋਂ ਰਾਹਤ ਮਿਲੀ ਸੀ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ ‘ਤੇ ਜ਼ਮਾਨਤ ਦਿੱਤੀ ਗਈ ਸੀ।

ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Related News

ਸਾਬਕਾ ਐਮ.ਪੀ. ਰਾਜ ਗਰੇਵਾਲ ਖਿਲਾਫ ਅਪਰਾਧਿਕ ਮਾਮਲੇ ਦਰਜ

Vivek Sharma

ਟੋਰਾਂਟੋ: ਮੇਅਰ ਜੌਹਨ ਟੋਰੀ ਨੇ ਸ਼ਹਿਰ ਅੰਦਰ ਕੋਵਿਡ 19 ਦੀ ਸਥਿਤੀ ਬਾਰੇ ਦਿਤੀ ਅਪਡੇਟ

Rajneet Kaur

ਕੈਨੇਡਾ ‘ਚ ‘ਫ੍ਰੈਂਡਸ ਆਫ਼ ਇੰਡੀਆ’ ਸੰਗਠਨ ਨਾਲ ਜੁੜੇ ਲੋਕਾਂ ਨੇ ਚੀਨੀ ਵਪਾਰਕ ਦੂਤਘਰ ਦੇ ਬਾਹਰ ਕੀਤਾ ਪ੍ਰਦਰਸ਼ਨ

team punjabi

Leave a Comment