channel punjabi
International News

ਦਿੱਲੀ ’ਚ ਕੋਰੋਨਾ ਦਾ ਕਹਿਰ ਜਾਰੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਮੁਲਤਵੀ

ਨਵੀਂ ਦਿੱਲੀ : ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲਾਕ ਡਾਊਨ ਅਤੇ ਪਾਬੰਦੀਆਂ ਨੂੰ ਵਧਾ ਦਿੱਤਾ ਗਿਆ ਹੈ। ਇਸਦੇ ਚਲਦਿਆਂ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕੇਜਰੀਵਾਲ ਸਰਕਾਰ ਨੇ ਇਕ ਤਜਵੀਜ਼ ਉਪ ਰਾਜਪਾਲ ਅਨਿਲ ਬੈਜਲ ਨੂੰ ਭੇਜੀ ਹੈ।

ਇਸ ਦੀ ਜਾਣਕਾਰੀ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕੇ ਦੱਸਿਆ ਕਿ ਦਿੱਲੀ ‘ਚ ਕੋਰੋਨਾ ਦੇ ਮਾਮਲੇ ਤੇ ਕਰਫਿਊ ਕਾਰਨ ਸੀਐੱਮ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਹੁਣ ਇਸ ‘ਤੇ ਆਖਰੀ ਫ਼ੈਸਲਾ ਐੱਲ.ਜੀ. (ਉਪ ਰਾਜਪਾਲ) ਨੇ ਕਰਨਾ ਹੈ।

ਇਸ ਮਾਮਲੇ ਬਾਰੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਨਾ ਕਰਨ, ਹਾਲੇ ਥੋੜਾ ਇੰਤਜ਼ਾਰ ਕਰਨ ।

ਦਿੱਲੀ ਕਮੇਟੀ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਵੀ ਚੱਲ ਰਿਹਾ ਸੀ ਅਤੇ ਵੋਟਿੰਗ ਦੀ ਪ੍ਰਕਿਰਿਆ ਵੀ ਹੋਣੀ ਸੀ। ਦਿੱਲੀ ਕਮੇਟੀ ਚੋਣਾਂ ਨੂੰ ਲੈ ਕੇ ਇਸ ਵਾਰ 7 ਪਾਰਟੀਆਂ ਚੋਣ ਮੈਦਾਨ ਵਿਚ ਹਨ। ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਹਨ। ਇਹ ਹਨ ਉਹ 7 ਪਾਰਟੀਆਂ ਜੋ ਚੋਣ ਮੈਦਾਨ ’ਚ ਹਨ—
ਸ਼ੋਮਣੀ ਅਕਾਲੀ ਦਲ (ਬਾਦਲ)
ਪੰਥਕ ਸੇਵਾ ਦਲ
ਸ਼੍ਰੋਮਣੀ ਅਕਾਲੀ ਦਲ (ਦਿੱਲੀ)
ਜਾਗੋ-ਜਗ ਆਸਰਾ ਗੁਰੂ ਓਟ
ਪੰਥਕ ਅਕਾਲੀ ਲਹਿਰ
ਸਿੱਖ ਸਦਭਾਵਨਾ
ਆਮ ਅਕਾਲੀ ਦਲ

ਦੱਸਣਯੋਗ ਹੈ ਕਿ ਦਿੱਲੀ ‘ਚ ਕੋਰੋਨਾ ਇਨਫੈਕਸ਼ਨ ‘ਤੇ ਕਾਬੂ ਪਾਉਣ ਲਈ ਇਕ ਹਫ਼ਤੇ ਤਕ ਲਈ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਤੇ ਸਮਾਜਿਕ ਸਰਗਰਮੀਆਂ ‘ਤੇ ਪਾਬੰਦੀ ਹੈ। ਸਰਕਾਰ ਨੇ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।

Related News

ਕੈਨੇਡਾ ਵਿੱਚ ਨਹੀਂ ਵਰਤ ਸਕੋਗੇ ਪਲਾਸਟਿਕ ਵਾਲੇ ਉਤਪਾਦ, ਸਰਕਾਰ ਦਾ ਅਹਿਮ ਫੈਸਲਾ

Vivek Sharma

ਕੋਰੋਨਾ ਪ੍ਰਭਾਵਿਤ ਸੂਬਿਆਂ ਵਿੱਚ ਵੈਕਸੀਨ ਵੰਡਣ ਦਾ ਕੰਮ ਤੇਜ਼ੀ ਨਾਲ ਪੂਰਾ ਕਰਨ ਦੀਆਂ ਹਦਾਇਤਾਂ

Vivek Sharma

ਬੀ.ਸੀ ‘ਚ ਨਸ਼ਿਆਂ ਦੀ ਓਵਰਡੋਜ਼ ਕਾਰਨ ਸੱਤ ਮਹੀਨਿਆਂ ‘ਚ 909 ਵਿਅਕਤੀਆਂ ਦੀ ਹੋਈ ਮੌਤ

Rajneet Kaur

Leave a Comment