channel punjabi
Canada International North America

33593 ਭਾਰਤੀਆਂ ਨੂੰ ਡਿਪੋਰਟ ਕਰੇਗਾ ਅਮਰੀਕਾ ! ਇਨ੍ਹਾਂ ਵਿੱਚ ਪੰਜਾਬੀਆਂ ਦੀ ਵੱਡੀ ਗਿਣਤੀ

ਅਮਰੀਕਾ 33,593 ਭਾਰਤੀਆਂ ਨੂੰ ਕਰੇਗਾ ਡਿਪੋਰਟ

ਇਹਨਾ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੀ

ਜੇਲ੍ਹਾਂ-ਕੈਂਪਾਂ ‘ਚ ਬੰਦ ਭਾਰਤੀਆਂ ਦੀ ਸੂਚੀ ਕੀਤੀ ਜਾਰੀ

ਵੈਂਕੂਵਰ : ਕੋਰੋਨਾ ਸੰਕਟ ਵਿਚਾਲੇ ਅਮਰੀਕਾ 33,593 ਭਾਰਤੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ ‘ਚ ਹੈ। ਡਿਪੋਰਟ ਕੀਤੇ ਜਾਣ ਵਾਲੇ ਇਨ੍ਹਾਂ ਭਾਰਤੀਆਂ ‘ਚ ਜ਼ਿਆਦਾਤਰ ਪੰਜਾਬੀ ਸ਼ਾਮਲ ਹਨ। ਇਹ ਜਾਣਕਾਰੀ ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਕਾਰਜਕਾਰੀ ਡਾਇਰੈਕਟਰ ਵੱਲੋਂ ‘ਫਰੀਡਮ ਆਫ਼ ਇਨਫਰਮੇਸ਼ਨ ਐਕਟ’ ਦੇ ਤਹਿਤ ਲਈ ਗਈ ਹੈ।

ਇਸ ਜਾਣਕਾਰੀ ਦੇ ਨਾਲ ਤਿੰਨ ਪੇਜ਼ਾਂ ਦੀ ਉਹ ਸੂਚੀ ਵੀ ਦਿੱਤੀ ਗਈ ਹੈ, ਜਿਸ ਵਿੱਚ ਪੂਰੀ ਜਾਣਕਾਰੀ ਹੈ ਕਿ ਕਿਹੜੀਆਂ ਜੇਲਾਂ ਜਾਂ ਹੋਰ ਕੈਂਪਾਂ ਵਿੱਚ ਇਨ੍ਹਾਂ ਭਾਰਤੀਆਂ ਨੂੰ ਬੰਦ ਰੱਖਿਆ ਹੋਇਆ ਹੈ। ਅਮਰੀਕੀ ਪ੍ਰਸ਼ਾਸਨ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਨ੍ਹਾਂ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ 6 ਜੂਨ, 2020 ਤੋਂ ਚੱਲ ਰਹੀ ਹੈ।

ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਨੇ ਇਹ ਜਾਣਕਾਰੀ ਜੁਲਾਈ, 2019 ਵਿੱਚ ਮੰਗੀ ਸੀ। ਦੱਸਿਆ ਗਿਆ ਹੈ ਕਿ
ਕਾਊਂਟੀ ਡਿਟੈਂਸ਼ਨ ਸੈਂਟਰ ਵਿੱਚ 121 ਭਾਰਤੀਆਂ ਨੂੰ ਬੰਦ ਕੀਤਾ ਹੋਇਆ ਹੈ, ਜਦ ਕਿ
ਜੈਕਸਨ ਪਾਰਿਸ਼ ਕੋਰੈਕਸ਼ਨਲ ਸੈਂਟਰ ਵਿੱਚ 38,
ਕਾਰਨਿਸ ਕਾਊਂਟੀ ਰੈਜ਼ੀਡੈਂਸ਼ਲ ਸੈਂਟਰ ਵਿੱਚ 41,
ਲਾਸਿਲੇ ਕੋਰੈਕਸ਼ਨ ਸੈਂਟਰ ਵਿੱਚ 40,
ਵੀਨ ਇੰਸਟੀਚਿਊਟ ਵਿੱਚ 66 ਤੇ ਬਾਕੀ ਅਮਰੀਕਾ ਦੀਆਂ ਹੋਰ ਵੱਖ-ਵੱਖ ਜੇਲ੍ਹਾਂ ਚ ਬੰਦ ਹਨ।

ਇਸ ਸੂਚੀ ’ਚ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਚ ਦਾਖ਼ਲ ਹੋਣ ਵਾਲੇ ਪੰਜਾਬੀਆਂ ਦੀ ਗਿਣਤੀ ਕਾਫੀ ਜ਼ਿਆਦਾ ਦੱਸੀ ਗਈ ਹੈ। ਅਮਰੀਕਾ ਨਾਲ ਲਗਦੀ ਮੈਕਸੀਕੋ ਸਰਹੱਦ ਰਾਹੀਂ ਵੀ ਬਹੁਤੇ ਪੰਜਾਬੀ ਆਪਣੀ ਜ਼ਿੰਦਗੀ ਦਾਅ ‘ਤੇ ਲਾਕੇ ਅਮਰੀਕਾ ‘ਚ ਦਾਖ਼ਲ ਹੁੰਦੇ ਹਨ। ਇਨ੍ਹਾਂ ‘ਚੋਂ ਬਹੁਤ ਸਾਰੇ ਅੱਧਵਾਟੇ ਹੀ ਰਹਿ ਜਾਂਦੇ ਹਨ । ਗ਼ੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਂਦੇ ਹੋਏ ਕਈਆਂ ਦੀ ਰਾਹ ਵਿੱਚ ਹੀ ਜਾਨ ਚਲੀ ਜਾਂਦੀ ਹੈ, ਬਾਵਜੂਦ ਇਸ ਸ਼ਭ ਦੇ ਗ਼ੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਣ ਵਾਲਿਆਂ ਦੀ ਗਿਣਤੀ ਘੱਟ ਨਹੀਂ

Related News

ਟੋਰਾਂਟੋ ਵਿੱਚ ਪੁਲਿਸ ਵੱਲੋਂ ਇੱਕ ਵਿਅਕਤੀ ਉੱਤੇ ਚਲਾਈ ਗੋਲੀ ਦੇ ਮਾਮਲੇ ਦੀ ਜਾਂਚ ਐਸ.ਆਈ.ਯੂ. ਹਵਾਲੇ

Vivek Sharma

ਕੈਨੇਡਾ ਦੀ ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ ਵੱਲੋਂ ਨਵੀਂ ਸੇਧ ਜਾਰੀ

Rajneet Kaur

Oxford University ਵੀ ਛੇਤੀ ਹੀ ਉਪਲਬਧ ਕਰਵਾਏਗੀ ਕੋਰੋਨਾ ਦੀ ਵੈਕਸੀਨ, ਟ੍ਰਾਇਲ ਦੇ ਨਤੀਜੇ ਰਹੇ ਸ਼ਾਨਦਾਰ

Vivek Sharma

Leave a Comment