channel punjabi
Canada International News North America

ਵਿਦਿਆਰਥੀਆਂ, ਕਾਰੋਬਾਰੀਆਂ ਅਤੇ ਜ਼ਰੂਰਤਮੰਦਾਂ ਲਈ ਸਰਕਾਰ ਨੇ ਲਏ ਵੱਡੇ ਫ਼ੈਸਲੇ : ਸਿੱਧੂ

ਸਿੱਧੂ ਨੇ ਟਰੂਡੋ ਸਰਕਾਰ ਦੇ ਗਾਏ ਸੋਹਲੇ

‘ਹਰ ਵਰਗ ਦਾ ਧਿਆਨ ਰੱਖ ਰਹੀ ਹੈ ਟਰੂਡੋ ਸਰਕਾਰ’

ਜ਼ਰੂਰਤਮੰਦਾਂ ਲਈ ਸੰਸਦ ਵਿਚ ਪਾਸ ਕੀਤਾ ਕਾਨੂੰਨ : ਸਿੱਧੂ

ਬਰੈਂਪਟਨ : ਕੋਰੋੋਨਾ ਪਾਬੰਦੀਆਂ ਕਾਰਨ ਕੈਨੇਡਾ ਤੋਂ ਬਾਹਰ ਕਿਸੇ ਵੀ ਮੁਲਕ ’ਚ ਆਨਲਾਈਨ ਪੜ੍ਹਾਈ ਕਰ ਰਹੇ ਵਿਦਿਆਰਥੀ, ਜਿਨ੍ਹਾਂ ਦਾ ਦਾਖਲਾ ਕੈਨੇਡਾ ਦੀਆਂ ਵਿੱਦਿਅਕ ਸੰਸਥਾਵਾਂ ’ਚ ਪਹਿਲਾਂ ਹੀ ਹੋ ਚੁੱਕਾ ਹੈ, ਉਹ ਕੋਰੋਨਾ ਪਾਬੰਦੀਆਂ ਹਟਣ ਤੋਂ ਬਾਅਦ ਲੌੜੀਂਦੀਆਂ ਸ਼ਰਤਾਂ ਪੂਰੀਆਂ ਕਰਨ ’ਤੇ ਹੀ ਕੈਨੇਡਾ ਆ ਸਕਦੇ ਹਨ। ਇਹ ਕਹਿਣਾ ਹੈ ਕੈਨੇਡਾ ਦੇ ਬਰੈਂਪਟਨ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਵਿਦਿਆਰਥੀ ਗ੍ਰੈਜੂਏਸ਼ਨ ਤੋਂ ਬਾਅਦ ਕੈਨੇਡਾ ’ਚ ਕੰਮ ਕਰਨ ਦੇ ਯੋਗ ਹੋਣਗੇ, ਭਾਵੇਂ ਉਨ੍ਹਾਂ ਨੂੰ ਇਸ ਸਤੰਬਰ ਮਹੀਨੇ ’ਚ ਵਿਦੇਸ਼ਾਂ ਤੋਂ ਆਪਣੀ ਪੜ੍ਹਾਈ ਆਨਲਾਈਨ ਸ਼ੁਰੂ ਕਰਨ ਦੀ ਲੋੜ ਪਵੇ ।

MP ਸਿੱਧੂ ਨੇ ਦੱਸਿਆ ਕਿ ਅੰਤਰਰਾਸ਼ਟਰੀ ਵਿਦਿਆਰਥੀ ਕੈਨੇਡਾ ’ਚ ਸੱਭਿਆਚਾਰਕ ਅਤੇ ਆਰਥਿਕ ਯੋਗਦਾਨ ਪਾਉਂਦੇ ਹਨ। ਕੈਨੇਡਾ ਅਜਿਹਾ ਮੁਲਕ ਹੈ, ਜੋ ਵਿਦੇਸ਼ੀ ਵਿਦਿਆਰਥੀਆਂ ਦਾ ਨਾ ਸਿਰਫ ਸਵਾਗਤ ਕਰਦਾ ਹੈ, ਬਲਕਿ ਬਰਾਬਰਤਾ ਦਾ ਦਰਜਾ ਵੀ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਨੇ ਆਪਣੀਆਂ ਨੀਤੀਆਂ ’ਚ ਵੱਡੀ ਤਬਦੀਲੀ ਕੀਤੀ ਹੈ। ਇਮੀਗ੍ਰੇਸ਼ਨ ਮੰਤਰੀ ਮੈਡੀਸਿਨੋ ਵਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਆਨਲਾਈਨ ਸਿਖਲਾਈ ਦੀ ਸਹੂਲਤ ਲਈ ਬਦਲਾਅ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਮੀਗ੍ਰੇਸ਼ਨ ਨੀਤੀਆਂ ’ਚ ਇਹ ਬਦਲਾਅ ਅਸਥਾਈ ਤੌਰ ’ਤੇ ਕੀਤੇ ਜਾ ਰਹੇ ਹਨ।

ਕੈਨੇਡਾ ਸਰਕਾਰ ਸਰਕਾਰ ਵੱਲੋਂ ਕੀਤੇ ਗਏ ਵੱਡੇ ਉਪਰਾਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਟਰੂਡੋ ਸਰਕਾਰ ਨੇ ਸਰੀਰਕ ਤੌਰ ਤੇ ਚੈਲੇਂਜਡ ਨਾਗਰਿਕਾਂ ਵਾਸਤੇ ਬੀਤੇ ਦਿਨੀਂ ਇਕ ਕਾਨੂੰਨ ਪਾਸ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਯਕੀਨੀ ਤੌਰ ਤੇ ਵੱਡੀ ਮਦਦ ਮਿਲ ਸਕੇਗੀ। ਸਿੱਧੂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਇਸ ਸਬੰਧ ਵਿੱਚ ਜਾਣਕਾਰੀ ਦਿੱਤੀ।

ਸਿੱਧੂ ਨੇ ਦੱਸਿਆ ਕਿ ਕਾਰੋਬਾਰੀਆਂ ਅਤੇ ਨੌਕਰੀ ਦੀ ਸੁਰੱਖਿਆ ਲਈ ਐਮਰਜੈਂਸੀ ਵੇਜ਼ ਸਬਸਿਡੀ ਪ੍ਰੋਗਰਾਮ ਨੂੰ ਇਸ ਸਾਲ ਦਸੰਬਰ ਤੱਕ ਜਾਰੀ ਰੱਖਣ ਦਾ ਫੈਸਲਾ ਲਿਆ ਹੈ। ਇਸ ਨਾਲ ਕਾਰੋਬਾਰੀਆਂ ਨੂੰ ਆਪਣੇ ਮੁਲਾਜ਼ਮਾਂ ਨੂੰ ਨੌਕਰੀ ’ਤੇ ਬਣਾਈ ਰੱਖਣ ’ਚ ਸਹਾਇਤਾ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕਾਰੋਬਾਰਾਂ ਨੂੰ ਉਨ੍ਹਾਂ ਦੇ ਮੁਲਾਜ਼ਮਾਂ ਦੀ ਤਨਖਾਹ ਦਾ ਖਰਚਾ ਉਠਾਉਣ ਲਈ 75 ਫੀਸਦੀ ਤਨਖਾਹ ਦੇ ਬਰਾਬਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

Related News

ਕ੍ਰਿਸਮਸ ਮੌਕੇ ਟੋਰਾਂਟੋ ਵਿਚ ਪੈ ਸਕਦੈ ਭਾਰੀ ਮੀਂਹ: ਵਾਤਾਵਰਣ ਕੈਨੇਡਾ

Rajneet Kaur

ਵਿਨੀਪੈਗ ਪੁਲਿਸ 12 ਸਾਲਾਂ ਲਾਪਤਾ ਲੜਕੀ ਨੂੰ ਲੱਭਣ ਲਈ ਜਨਤਾ ਤੋਂ ਕਰ ਰਹੀ ਹੈ ਮਦਦ ਦੀ ਮੰਗ

Rajneet Kaur

ਟਰੰਪ ਨੇ ਚੋਣ ਪ੍ਰਚਾਰ ਮੁਹਿੰਮ ‘ਚ ਲਿਆਂਦੀ ਤੇਜ਼ੀ, ਆਪਣੇ ਕੈਂਪੇਨ ਮੈਨੇਜਰ ਨੂੰ ਬਦਲਿਆ

Vivek Sharma

Leave a Comment