channel punjabi
International News

ਉੱਘੇ ਅਦਾਕਾਰ ਸੰਜੇ ਦੱਤ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਬਾਲੀਵੁੱਡ ਅਦਾਕਾਰ ਸੰਜੇ ਦੱਤ ਹਸਪਤਾਲ ‘ਚ ਭਰਤੀ

ਸੰਜੇ ਦੱਤ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਸੰਜੇ ਦੀ ਕੋਰੋਨਾ ਟੈਸਟ ਦੀ ਰਿਪੋਰਟ ਆਈ ਨੈਗੇਟਿਵ

ਸੰਜੇ ਦੇ ਚਾਹੁਣ ਵਾਲੇ ਉਹਨਾਂ ਦੀ ਛੇਤੀ ਸਿਹਤਯਾਬੀ ਲਈ ਕਰ ਰਹੇ ਨੇ ਦੁਆਵਾਂ

ਸੰਜੇ ਦੱਤ ਨੇ ਟਵੀਟ ਕਰਕੇ ਆਪਣੀ ਸਿਹਤ ਬਾਰੇ ਜਾਣਕਾਰੀ ਕੀਤੀ ਸਾਂਝੀ

ਮੁੰਬਈ : ਹਿੰਦੀ ਫ਼ਿਲਮ ਇੰਡਸਟਰੀ ਦੇ ‘ਮੁੰਨਾ ਭਾਈ’ ਅਤੇ ਉਘੇ ਅਦਾਕਾਰ ਸੰਜੇ ਦੱਤ ਨੂੰ ਸ਼ਨਿਚਰਵਾਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ‌। ਸਾਹ ਲੈਣ ‘ਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਸੰਜੇ ਦੱਤ ਨੂੰ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਹਿਤਿਆਤ ਦੇ ਤੌਰ ‘ਤੇ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ , ਜਿਸਦੀ ਜਾਂਚ ਦੀ ਰਿਪੋਰਟ ਨੈਗੇਟਿਵ ਆਈ ਹੈ। ਹਾਲਾਂਕਿ ਸੰਜੇ ਦੱਤ ਨੂੰ ਦੁਪਹਿਰ ਸਮੇਂ ਹਸਪਤਾਲ ਦਾਖਲ ਕਰਵਾਇਆ ਗਿਆ, ਇਸ ਦੀ ਖ਼ਬਰ ਕਿਸੇ ਨੂੰ ਨਹੀਂ ਲੱਗਣ ਦਿੱਤੀ ਗਈ ।

ਹੁਣ ਤੋਂ ਥੋੜਾ ਸਮਾਂ ਪਹਿਲਾਂ ਸੰਜੇ ਦੱਤ ਨੇ ਆਪਣੇ ਟਵਿਟਰ ਰਾਹੀਂ ਆਪਣੇ ਚਾਹੁਣ ਵਾਲਿਆਂ ਨੂੰ ਖੁਦ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ। ਸੰਜੇ ਨੇ ਟਵੀਟ ‘ਚ ਲਿਖਿਆ ਕਿ ਉਹ ਹੁਣ ਚੰਗਾ ਮਹਿਸੂਸ ਕਰ ਰਹੇ ਨੇ। ਹਸਪਤਾਲ ਦੇ ਡਾਕਟਰ ਅਤੇ ਨਰਸਿੰਗ ਸਟਾਫ਼ ਵੱਲੋਂ ਉਨ੍ਹਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਉਮੀਦ ਹੈ ਕਿ ਦੋ-ਤਿੰਨ ਦਿਨਾਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਚਾਹੁਣ ਵਾਲਿਆਂ ਦਾ ਸ਼ੁਭ ਕਾਮਨਾਵਾਂ ਭੇਜਣ ਲਈ ਦਿਲੋਂ ਧੰਨਵਾਦ ਕੀਤਾ ਹੈ।

ਫਿਲਹਾਲ ਸੰਜੇ ਦੱਤ ਨੂੰ ਆਈਸੀਯੂ ‘ਚ ਦਾਖ਼ਲ ਕੀਤਾ ਗਿਆ ਹੈ। ਸੰਜੇ ਦੱਤ ਦੀ ਭੈਣ ਪ੍ਰਿਆ ਦੱਤ ਨੇ ਦੱਸਿਆ ਕਿ ਸਾਹ ਲੈਣ ‘ਚ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੀ ਹਾਲਤ ਸਥਿਰ ਹੈ। ਚੰਗੀ ਗੱਲ ਹੈ ਕਿ ਉਨ੍ਹਾਂ ਨੂੰ ਕੋਰੋਨਾ ਇਨਫੈਕਸ਼ਨ ਨਹੀਂ ਹੈ।

ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਅਦਾਕਾਰ ਨੂੰ ਸ਼ਨਿਚਰਵਾਰ ਦੁਪਹਿਰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੂੰ ਕੋਵਿਡ ਵਾਰਡ ‘ਚ ਰੱਖਿਆ ਗਿਆ ਹੈ। ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦਾ ਇਲਾਜ ਡਾ. ਜਲੀਲ ਪਾਰਕਰ ਕਰ ਰਹੇ ਹਨ। ਪਿਛਲੇ ਮਹੀਨੇ ਹੀ ਡਾ. ਜਲੀਲ ਕੋਰੋਨਾ ਇਨਫੈਕਸ਼ਨ ਤੋਂ ਮੁਕਤ ਹੋਏ ਹਨ। ਸੰਜੇ ਦੱਤ ਦੇ ਚਾਹੁਣ ਵਾਲੇ ਉਹਨਾਂ ਦੇ ਛੇਤੀ ਸਿਹਤਯਾਬ ਹੋਣ ਦੀ ਦੁਆਵਾਂ ਕਰ ਰਹੇ ਨੇ ।

ਲੰਘੀ 29 ਜੁਲਾਈ ਨੂੰ ਸੰਜੇ ਦੱਤ ਨੇ ਆਪਣਾ 62ਵਾਂ ਜਨਮ ਦਿਨ ਮਨਾਇਆ ਸੀ। ਆਉਂਦੀ 28 ਅਗਸਤ ਨੂੰ ਸੰਜੇ ਦੱਤ ਦੀ ਮਹੇਸ਼ ਭੱਟ ਦੇ ਨਿਰਦੇਸ਼ਨ ਵਾਲੀ ਫਿਲਮ ਸੜਕ-2 ‘ਡਿਜ਼ੀਟਲ ਪਲੇਟਫਾਰਮ ‘ਤੇ ਰਿਲੀਜ਼ ਹੋਣ ਵਾਲੀ ਹੈ। ਕਰੀਬ 30 ਸਾਲ ਬਾਅਦ ਮਹੇਸ਼ ਭੱਟ ਅਤੇ ਸੰਜੇ ਦੱਤ ਸੜਕ ਫਿਲਮ ਦਾ ਸੀਕਵਲ ‘ਸੜਕ-2’ ਲੈ ਕੇ ਆ ਰਹੇ ਹਨ।

Related News

ਬ੍ਰਿਟਿਸ਼ ਕੋਲੰਬੀਆ ਸਰਕਾਰ ਦਾ ਅਹਿਮ ਉਪਰਾਲਾ, ਟੀਕਾਕਰਨ ਕਲੀਨਿਕਾਂ ਵਿਖੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਕਾਰੋਬਾਰ ਨਾਲ ਜੁੜੇ 1,400 ਕਰਮਚਾਰੀਆਂ ਨੂੰ ਕੀਤਾ ਜਾਵੇਗਾ ਨਿਯੁਕਤ

Vivek Sharma

ਅਮਰੀਕੀ ਕਾਂਗਰਸੀ ਮੈਂਬਰਾਂ ਨੇ ਕੈਨੇਡਾ-ਅਮਰੀਕਾ ਸਰਹੱਦ ਨੂੰ ਮੁੜ ਖੋਲ੍ਹਣ ਲਈ ਪਬਲਿਕ ਸੇਫਟੀ ਮੰਤਰੀ ਬਿੱਲ ਬਲੇਅਰ ਨੂੰ ਲਿੱਖਿਆ ਪੱਤਰ

Rajneet Kaur

ਹੈਲਥ ਕੈਨੇਡਾ ਨੇ ਜਾਨਸਨ ਐਂਡ ਜਾਨਸਨ ਦੇ ਇੱਕ ਖੁਰਾਕ ਵਾਲੇ ਟੀਕੇ ਨੂੰ ਦਿੱਤੀ ਮਨਜ਼ੂਰੀ, ਹੁਣ ਕੈਨੇਡਾ ਵਿੱਚ ਚਾਰ ਵੈਕਸੀਨਾਂ ਨੂੰ ਪ੍ਰਵਾਨਗੀ

Vivek Sharma

Leave a Comment