channel punjabi
International News North America

ਅਮਰੀਕਾ : ਫਰਿਜ਼ਨੋ ਸ਼ਹਿਰ ‘ਚ ਪੰਜਾਬੀ ਜੋੜਾ ਸੜਕ ਦੁਰਘਟਨਾ ਦਾ ਸ਼ਿਕਾਰ, ਪਤਨੀ ਨੂੰ ਗੱਡੀ ਚਲਾਉਣਾ ਸਿਖਾ ਰਿਹਾ ਸੀ ਪਤੀ

ਫਰਿਜ਼ਨੋ : ਅਮਰੀਕਾ ਦੇ ਕੈਲੇਫੋਰਨੀਆ ਤੋਂ ਬਹੁਤ ਦੁਖਦ ਖਬਰ ਸਾਹਮਣੇ ਆਈ ਹੈ। ਬੀਤੇ ਹਫਤੇ ਫਰਿਜ਼ਨੋ ਦੇ ਲਾਗਲੇ ਸ਼ਹਿਰ ਕਲੋਵਸ ‘ਚ ਇੱਕ ਪੰਜਾਬੀ ਜੋੜਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਦੌਰਾਨ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਪਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।

ਜਾਣਕਾਰੀ ਦਿਲਾਵਰ ਸਿੰਘ ਆਪਣੀ ਪਤਨੀ ਸੁਖਜਿੰਦਰ ਕੌਰ ਨੂੰ ਕਾਰ ਸਿਖਾ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਦੀ ਕਾਰ ਸੈਂਟਰਲ ਐਵੇਨਿਊ ਅਤੇ ਟੈਂਪਰਿੰਸ ਸਟ੍ਰੀਟ  ਤੇ ਸਟਾਪ ਸਾਈਨ ਮਿੱਸ ਕਰਨ ਕਰਕੇ ਡਲਿਵਰੀ ਟਰੱਕ ਨਾਲ ਜਾ ਟਕਰਾਈ। ਜਿਸ ਦੌਰਾਨ ਸੁਖਜਿੰਦਰ ਕੌਰ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਦਿਲਾਵਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਦੀਆਂ ਦੋ ਧੀਆਂ ਜਿੰਨ੍ਹਾਂ ਦੀ ਉਮਰ 17 ਅਤੇ 26 ਸਾਲ ਹੈ ਜੋ ਇਸ ਘਟਨਾ ਤੋਂ ਬਾਅਦ ਗਹਿਰੇ ਸਦਮੇ ‘ਚ ਹਨ।

ਇਹ ਜੋੜਾ ਨਵਾਂਸ਼ਹਿਰ ਦਾ ਸੀ ਜੋ ਕਾਫੀ ਸਮੇਂ ਤੋਂ ਆਪਣੇ ਪਰਿਵਾਰ ਨਾਲ ਅਮਰੀਕਾ ‘ਚ ਰਹਿ ਰਹੇ ਸਨ। ਸੁਖਜਿੰਦਰ ਕੌਰ ਦਾ ਅੰਤਿਮ ਸੰਸਕਾਰ ਸ਼ਾਂਤ ਭਵਨ ਫਿਊਨਰਲ ਹੋਂਮ ਫਾਊਲਰ ਵਿਖੇ  18 ਸਤੰਬਰ ਦੁਪਿਹਰ 11 ਤੋਂ 1 ਵਜੇ ਦਰਮਿਆਨ ਪਾਇਆ ਜਾਵੇਗਾ। ਉਪਰੰਤ ਭੋਗ ਗੁਰਦੁਆਰਾ ਸਿੱਖ ਸੈਂਟਰ ਆਫ ਪੈਸੇਫਿੱਕ ਕੋਸਟ ਸਿਲਮਾ ਵਿਖੇ ਪਵੇਗਾ।

Related News

ਕੈਨੇਡਾ ਨੂੰ ਹੈ ਇਹਨਾਂ ਮੁਲਕਾਂ ਤੋਂ ਖ਼ਤਰਾ !

Vivek Sharma

ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ : ਟਰੰਪ ਅਤੇ ਬਿਡੇਨ ਨੇ ਇਕੱਠੇ ਕੀਤੇ ਕਰੋੜਾਂ ਡਾਲਰ !

Vivek Sharma

ASTRAZENECA ਦੇ ਬਾਲਟੀਮੋਰ ਪਲਾਂਟ ਵਾਲੇ 1.5 ਮਿਲੀਅਨ ਕੋਵਿਡ-19 ਸ਼ਾਟ ਪੂਰੀ ਤਰ੍ਹਾਂ ਸੁਰੱਖਿਅਤ : ਹੈਲਥ ਕੈਨੇਡਾ

Vivek Sharma

Leave a Comment