channel punjabi
International News North America

ਅਮਰੀਕਾ : 45 ਸਾਲਾ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ : ਅਗਸਤ ਅਤੇ ਸਤੰਬਰ ਮਹੀਨੇ ਅੰਰੀਕਾ ‘ਚ ਸੜਕ ਹਾਦਸਿਆਂ ‘ਚ 4-5 ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ੍ਹੀ ਨਿਊ-ਮੈਕਸੀਕੋ ਸਟੇਟ ‘ਚ ਹਾਈਵੇਅ 40 ਈਸਟ ਬਾਂਡ ਮੀਲ ਮਾਰਕਰ 112 ਦੇ ਲਾਗੇ ਭਿਆਨਕ ਟਰੱਕ ਹਾਦਸਾ ਵਾਪਰਿਆ, ਜਿਸ ਵਿਚ ਫਰਿਜ਼ਨੋ ਨਿਵਾਸੀ ਸੁਖਵਿੰਦਰ ਸਿੰਘ ਟਿਵਾਣਾ (45) ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਹਾਈਵੇਅ 40 ਈਸਟ ਬਾਂਡ ਮੀਲ ਮਾਰਕਰ ‘ਤੇ ਰੋਡ ਵਰਕ ਕਾਰਨ ਟ੍ਰੈਫ਼ਿਕ ਰੁਕਿਆ ਹੋਇਆ ਸੀ। ਇਸ ਦੌਰਾਨ ਸੁਖਵਿੰਦਰ ਸਿੰਘ ਟਿਵਾਣਾ ਦਾ ਟਰੱਕ ਬੇਕਾਬੂ ਹੋ ਗਿਆ ਤੇ ਅੱਗੇ ਖੜ੍ਹੇ ਟ੍ਰੇਲਰ ਦੇ ਪਿਛਲੇ ਪਾਸੇ ਜਾ ਟਕਰਾਇਆ। ਹਾਦਸੇ ਦੌਰਾਨ ਟਰੱਕ ਦਾ ਡੀਜ਼ਲ ਟੈਂਕ ਫਟਣ ਕਾਰਨ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਜਿਸ ਦੌਰਾਨ ਸੁਖਵਿੰਦਰ ਸਿੰਘ ਟਿਵਾਣਾ ਦੀ ਮੌਤ ਹੋ ਗਈ।

ਸੁਖਵਿੰਦਰ ਸਿੰਘ ਟਿਵਾਣਾ ਪਿਛਲੇ 25-26 ਸਾਲ ਤੋਂ ਅਮਰੀਕਾ ਵਿਚ ਰਹਿ ਰਹੇ ਸਨ। ਉਹ ਤਕਰੀਬਨ 18-19 ਸਾਲ ਤੋਂ ਟਰੱਕਿੰਗ ਬਿਜ਼ਨਸ ‘ਚ ਟਰੱਕਾਂ ਦੀ ਛੋਟੀ ਕੰਪਨੀ ‘ਜੋਤ ਟਰੱਕਿੰਗ’ ਚਲਾ ਰਹੇ ਸਨ। ਹਾਦਸੇ ਵਾਲੇ ਦਿਨ ਉਹ ਖੁਦ ਟਰੱਕ ‘ਤੇ ਲੋਡ ਲੈ ਕੇ ਜਾ ਰਹੇ ਸਨ ਕਿ ਅਚਾਨਕ ਇਹ ਹਾਦਸਾ ਵਾਪਰ ਗਿਆ।

ਉਹ ਜਲੰਧਰ ਜ਼ਿਲ੍ਹੇ ਦੇ ਪਿੰਡ ਰਹੀਮਪੁਰ ਪਿੰਡ ਦੇ ਰਹਿਣ ਵਾਲੇ ਸਨ।

Related News

CORONA’S SECOND WAVE : ਕੈਨੇਡਾ ਵਿੱਚ ਕੋਰੋਨਾ ਦੇ ਰਿਕਾਰਡ 1,796 ਨਵੇਂ ਮਾਮਲੇ ਕੀਤੇ ਗਏ ਦਰਜ

Vivek Sharma

ਅਮਰੀਕੀ ਸੰਸਦ ਨੇ 1.9 ਟ੍ਰਿਲੀਅਨ ਡਾਲਰ ਦਾ ਕੋਰੋਨਾ ਰਾਹਤ ਬਿੱਲ ਕੀਤਾ ਪਾਸ, ਨਾਗਰਿਕਾਂ ਨੂੰ ਮਿਲ ਸਕੇਗੀ ਵਿੱਤੀ ਸਹਾਇਤਾ

Vivek Sharma

533 ਮਿਲੀਅਨ ਫੇਸਬੁੱਕ ਅਕਾਉਂਟਸ ਦੇ ਵੱਡੇ ਪੱਧਰ ‘ਤੇ ਯੂਜ਼ਰ ਡੇਟਾ ਦੀ ਉਲੰਘਣਾ ਵਿਚ, ਹੈਕਰਸ ਨੇ ਫੇਸਬੁੱਕ ਦੇ CEO ਮਾਰਕ ਜੁਕਰਬਰਗ ਦਾ ਨਿੱਜੀ ਸੈੱਲ ਫੋਨ ਨੰਬਰ ਵੀ ਕੀਤਾ ਲੀਕ

Rajneet Kaur

Leave a Comment