channel punjabi
Canada International News North America

ਅਮਰਪ੍ਰੀਤ ਸਿੰਘ ਔਲਖ ਨੂੰ ਪੰਜਾਬ ਸਰਕਾਰ ਵੱਲੋਂ ਕੈਨੇਡਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ

ਟੋਰਾਂਟੋ:  ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਮੁਖੀ ਅਮਰਪ੍ਰੀਤ ਸਿੰਘ ਔਲਖ ਨੂੰ ਐਨ.ਆਰ.ਆਈ. ਅਫੇਅਰਜ਼ ਵਿਭਾਗ, ਪੰਜਾਬ ਸਰਕਾਰ ਨੇ ਕੈਨੇਡਾ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਔਲਖ  ਪੰਜਾਬ ਵਿਚ ਰਹਿਣ ਵਾਲੇ ਪ੍ਰਵਾਸੀ ਸਮਾਜ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨੀਤੀਆਂ ਦਾ ਤਾਲਮੇਲ ਕਰਨਗੇ ਅਤੇ ਕੈਨੇਡਾ ਵਿਚ ਉਨ੍ਹਾਂ ਨੀਤੀਆਂ ਨੂੰ ਵੀ ਉਤਸ਼ਾਹਤ ਕਰਨਗੇ।

ਔਲਖ ਵੱਲੋਂ ਸੀ.ਐਮ ਕੈਪਟਨ ਅਮਰਰਿੰਦਰ ਸਿੰਘ ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਤੇ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦਾ ਧੰਨਵਾਦ ਪ੍ਰਗਟ ਕੀਤਾ।

ਲੁਧਿਆਣਾ ਨਾਲ ਸਬੰਧਨ, ਕੈਨੇਡਾ ‘ਚ ਬਿਜਨਮੈਨ ਔਲਖ ਨੇ ਕਿਹਾ ਕਿ ਕੈਨੇਡਾ ਦਾ ਐਨ.ਆਰ.ਆਈ ਸਮਾਜ ਕੈਪਟਨ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਬਹੁਤ ਖੁਸ਼ ਹੈ ਅਤੇ ਉਹ ਭਰੋਸਾ ਦਿੰਦੇ ਹਨ ਕਿ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

Related News

ਕੋਰੋਨਾ ਵਾਇਰਸ ਕਾਰਨ ਕੈਨੇਡਾ ਦੀ ਸੰਸਦ ਵਿਚ ‘ਡਿਸਟੈਂਸ ਵੋਟਿੰਗ’ ਹੋਵੇਗੀ ਲਾਗੂ : ਟਰੂਡੋ

Vivek Sharma

ਕੋਰੋਨਾ ਦੇ ਪਰਛਾਵੇਂ ਹੇਠ ਬ੍ਰਿਟਿਸ਼ ਕੋਲੰਬੀਆ ਦੀਆਂ ਆਮ ਚੋਣਾਂ, ਲੋਕਾਂ ਨੇ ਇਸ ਵਿਧੀ ਰਾਹੀਂ ਕੀਤੀ ਅਡਵਾਂਸ ਵੋਟ

Vivek Sharma

ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਖੁਸ਼ਖ਼ਬਰੀ : Air Canada ਉਪਲਬਧ ਕਰਵਾਏਗੀ ਸਸਤੀਆਂ ਟਿਕਟਾਂ

Vivek Sharma

Leave a Comment