channel punjabi
International News

BIG BREAKING : ਅਮਿਤ ਸ਼ਾਹ ਨਾਲ ਹੋਈ ਮੀਟਿੰਗ ਵੀ ਰਹੀ ਬੇਸਿੱਟਾ, ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵੀ ਹੋਈ ਮੁਲਤਵੀ

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ 13 ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਵੀ ਬੇਨਤੀਜਾ ਰਹੀ । ਇੰਡੀਅਨ ਕੌਂਸਲ ਆਫ ਐਗਰੀਕਲਚਰਲ ਰਿਸਰਚ (ICAR, NEW DELHI) ਨਵੀਂ ਦਿੱਲੀ ਦੇ ਗੈਸਟ ਹਾਊਸ ਵਿਖੇ ਕਰੀਬ ਇਕ ਘੰਟਾ ਚੱਲੀ ਇਸ ਮੀਟਿੰਗ ਨੂੰ ਬੇਸ਼ਕ ਗੈਰ-ਰਸਮੀ ਕਿਹਾ ਜਾ ਰਿਹਾ ਸੀ, ਪਰ ਇਸ ਮੀਟਿੰਗ ਦੌਰਾਨ ਸਰਕਾਰ ਦਾ ਰੁਖ ਸਾਫ਼ ਨਜ਼ਰ ਆ ਗਿਆ।
ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਮੰਤਰੀਆਂ ਨੇ ਸਾਫ਼ ਕੀਤਾ ਕਿ ਸਰਕਾਰ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ, ਇਸ ਵਿੱਚ ਸੁਧਾਰ ਕੀਤੇ ਜਾ ਸਕਦੇ ਹਨ। ਅੱਜ ਦੀ ਮੀਟਿੰਗ ਵਿੱਚ ਕੇਂਦਰ ਵਾਲੇ ਪਾਸਿਓਂ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਪਿਯੂਸ਼ ਗੋਇਲ ਹਾਜ਼ਰ ਰਹੇ। ਕਿਸਾਨਾਂ ਦੀਆਂ 13 ਜਥੇਬੰਦੀਆਂ ਦੇ ਆਗੂ ਇਸ ਮੀਟਿੰਗ ਵਿੱਚ ਸ਼ਾਮਲ ਹੋਏ।

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭਲਕੇ ਕੁਝ ਨੁਕਤੇ ਸਾਂਝੇ ਕਰਨ ਦੀ ਗੱਲ ਆਖੀ ਹੈ, ਜਿਹੜੇ ਸਰਕਾਰ ਕਿਸਾਨਾਂ ਕੋਲ ਲਿਖਤੀ ਰੂਪ ਵਿਚ ਭੇਜੇ ਜਾਣਗੇ । ਸਰਕਾਰ ਦੇ ਇਸ ਰੁਖ਼ ਤੋਂ ਨਾਰਾਜ਼ ਕਿਸਾਨਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਵੀ ਇਨਕਾਰ ਕਰ ਦਿੱਤਾ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਹੁਣ ਵੀਰਵਾਰ ਨੂੰ ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ ਹੋਵੇਗੀ

ਉਧਰ ਸਰਕਾਰ ਦੇ ਤਾਜ਼ਾ ਰੁਖ਼ ਤੋਂ ਨਾਰਾਜ਼ ਕਿਸਾਨਾਂ ਨੇ ਬੁੱਧਵਾਰ ਨੂੰ ਸਿੰਘੂ ਬਾਰਡਰ ਤੇ ਸਮੂਹ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸੱਦੀ ਹੈ । ਇੱਥੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਦੁਪਹਿਰ 12 ਵਜੇ ਇਕੱਠੇ ਹੋਣਗੇ ਅਤੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਭਵਿੱਖ ਦੀ ਰਣਨੀਤੀ ਘੜੀ ਜਾਵੇਗੀ। ਉਧਰ ਕਿਸਾਨ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹਨਾਂ ਨੂੰ ਤਿੰਨੇ ਕਾਨੂੰਨ ਖ਼ਤਮ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ।

ਸਰਕਾਰ ਦੇ ਮੌਜੂਦਾ ਰੂਖ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ, ਹੁਣ ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਦੀ ਗੱਲ ਆਖੀ ਹੈ।

Related News

BIG NEWS : ਚੀਨ ਵੱਲੋਂ ਗ੍ਰਿਫ਼ਤਾਰ ਕੈਨੇਡੀਅਨ ਨਾਗਰਿਕਾਂ ਖਿਲਾਫ ਜਲਦੀ ਹੀ ਚਲਾਇਆ ਜਾਵੇਗਾ ਮੁਕੱਦਮਾ : ਚੀਨੀ ਮੀਡੀਆ

Vivek Sharma

BIG NEWS : ਫਾ਼ਇਜ਼ਰ ਦਾ ਦਾਅਵਾ : ਕੋਰੋਨਾ ਵੈਕਸੀਨ 95 ਪ੍ਰਤੀਸ਼ਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ

Vivek Sharma

ਓ ਬੱਲੇ ਬੱਲੇ ਬੱਲੇ ! ਭੰਗੜੇ ਦੀਆਂ ਬ੍ਰਿਟੇਨ ‘ਚ ਪਈਆਂ ਧਮਾਲਾਂ , ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਮੰਨਿਆ ਭੰਗੜੇ ਦਾ ਦਮ

Vivek Sharma

Leave a Comment