channel punjabi
International News

BIG BREAKING : ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਤੋੜਿਆ ਨਾਤਾ, ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਹੁਣੇ-ਹੁਣੇ ਕੀਤਾ ਐਲਾਨ

ਚੰਡੀਗੜ੍ਹ : ਭਾਰਤ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਧਮਾਕਾ ਹੋ ਗਿਆ ਜਦੋਂ ਭਾਜਪਾ ਦੇ ਸਭ ਤੋਂ ਪੁਰਾਣੇ ਸਹਿਯੋਗੀਆਂ ਵਿਚੋਂ ਇਕ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ
ਭਾਰਤੀ ਜਨਤਾ ਪਾਰਟੀ ਨਾਲੋਂ ਨਾਤਾ ਤੋੜਨ ਦਾ ਐਲਾਨ ਕਰ ਦਿੱਤਾ।
ਖੇਤੀ ਬਿੱਲਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਭਾਰਤੀ ਜਨਤਾ ਪਾਰਟੀ ਨਾਲੋਂ ਆਪਣਾ 22 ਸਾਲ ਪੁਰਾਣਾ ਨਾਤਾ ਤੋੜ ਲਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ।
ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਜੁੜੇ ਖੇਤੀ ਬਿੱਲਾਂ ਨੂੰ ਵਾਪਸ ਨਹੀਂ ਲਿਆ। ਇਸ ਕਾਰਨ ਅਕਾਲੀ ਦਲ ਐੱਨਡੀਏ ਦਾ ਹਿੱਸਾ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਜਾਨ ਹਨ। ਅਸੀਂ ਪੰਜਾਬ ਵਿਰੋਧੀ ਪਾਰਟੀ ਦਾ ਹਿੱਸਾ ਨਹੀਂ ਰਹਿ ਸਕਦੇ।ਉਨ੍ਹਾਂ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ ਪਰ ਸਾਨੂੰ ਪੰਜਾਬੀ ਸਭ ਤੋਂ ਪਹਿਲਾਂ ਹਨ।

ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ
ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਬਿੱਲਾਂ ’ਤੇ ਫੈਸਲੇ ਨਾਲ ਨਾ ਸਿਰਫ ਕਿਸਾਨਾਂ ਦੇ ਹਿੱਤਾਂ ਨੂੰ ਡੂੰਘੀ ਸੱਟ ਵੱਜੀ ਹੈ ਬਲਕਿ ਖੇਤ ਮਜ਼ਦੂਰਾਂ, ਵਪਾਰੀਆਂ, ਆੜ੍ਹਤੀਆਂ ਤੇ ਦਲਿਤਾਂ ਨੂੰ ਵੀ ਸੱਟ ਵੱਜੀ ਹੈ ਜੋ ਕਿ ਖੇਤੀਬਾੜੀ ’ਤੇ ਹੀ ਨਿਰਭਰ ਸਨ। ਪਾਰਟੀ ਦੇ ਮੁੱਖ ਦਫਤਰ ਵਿਚ ਤਿੰਨ ਘੰਟੇ ਤੋਂ ਵੱਧ ਸਮਾਂ ਚੱਲੀ ਮੀਟਿੰਗ ਮਗਰੋਂ ਇਹ ਫੈਸਲੇ ਲਏ ਗਏ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਸਿਧਾਂਤਾਂ ਪ੍ਰਤੀ ਦ੍ਰਿੜ੍ਹ ਸੰਕਲਪ ਰਹੇਗਾ ਅਤੇ ਪੰਜਾਬ, ਪੰਜਾਬੀਆਂ ਤੇ ਖਾਸ ਤੌਰ ’ਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਡਟਿਆ ਰਹੇਗਾ ।
ਉਹਨਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ ਖਾਸ ਤੌਰ ’ਤੇ ਪਾਰਟੀ ਵਰਕਰਾਂ, ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ, ਆੜ੍ਹਤੀਆਂ ਤੇ ਸਮਾਜ ਦੇ ਹੋਰ ਗਰੀਬ ਵਰਗਾਂ ਨਾਲ ਡੂੰਘਾਈ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਗਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਖੇਤੀਬਾੜੀ ਮੰਡੀਕਰਣ ਬਾਰੇ ਲਿਆਂਦੇ ਗਏ ਬਿੱਲ, ਪਹਿਲਾਂ ਹੀ ਕਸੂਤੀ ਫਸੀ ਕਿਸਾਨੀ ਵਾਸਤੇ ਤਬਾਹਕੁੰਨ ਹਨ। ਉਹਨਾਂ ਕਿਹਾ ਕਿ ਇਹ ਕਾਲੇ ਕਾਨੂੰਨ ਹਨ ਤੇ ਅਕਾਲੀ ਦਲ ਨੇ ਇਹਨਾਂ ਬਿੱਲਾਂ ਖਿਲਾਫ ਪਹਿਲਾਂ ਹੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਸੀ। ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਅਜਿਹੀ ਕਿਸੇ ਵੀ ਸਰਕਾਰ ਤੇ ਗਠਜੋੜ ਦਾ ਹਿੱਸਾ ਨਹੀਂ ਹੋ ਸਕਦੀ ਜਿਹਨਾਂ ਦਾ ਵਿਰੋਧ ਕਿਸਾਨ, ਖੇਤ ਮਜ਼ਦੂਰ, ਆੜ੍ਹਤੀਏ ਤੇ ਸਮਾਜ ਤੇ ਹੋਰ ਗਰੀਬ ਤੇ ਦਬੇ ਕੁਚਲੇ ਵਰਗ ਕਰ ਰਹੇ ਹਨ।

Related News

ਟੋਰਾਂਟੋ ‘ਚ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਹੋਇਆ ਲਾਜ਼ਮੀ

Vivek Sharma

ਕੈਨੇਡਾ ਅੰਦਰ ਇੱਕ ਦਿਨ ‘ਚ ਮਿਲੇ 6300 ਤੋਂ ਵਧ ਕੋਰੋਨਾ ਦੇ ਮਾਮਲੇ

Vivek Sharma

ਕੈਨੇਡਾ ਵਿੱਚ ਨਾਵਲ ਕੋਰੋਨਾਵਾਇਰਸ ਦੇ 1,454 ਨਵੇਂ ਕੇਸ ਆਏ ਸਾਹਮਣੇ

Vivek Sharma

Leave a Comment