channel punjabi
International News USA

BIG BREAKING : JOE BIDEN ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਦੇ ਤੌਰ ‘ਤੇ ਚੁੱਕੀ ਸਹੁੰ, KAMLA HARRIS ਬਣੀ ਦੇਸ਼ ਦੀ ਪਹਿਲੀ ਮਹਿਲਾ ਉਪ-ਰਾਸ਼ਟਰਪਤੀ

ਵਾਸ਼ਿੰਗਟਨ : Joe Biden ਨੇ ਅਮਰੀਕੀ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਉਹਨਾਂ 78 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸਭ ਤੋਂ ਵੱਡੀ ਉਮਰ ਦੇ ਰਾਸ਼ਟਰਪਤੀ ਬਣ ਕੇ ਇੱਕ ਨਵਾਂ ਇਤਿਹਾਸ ਬਣਾ ਦਿੱਤਾ ਹੈ। ਕੈਪਿਟਲ ਹਿੱਲ ਵਿਖੇ ਆਯੋਜਿਤ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਰੀਬ ਹਜ਼ਾਰ ਵੀਵੀਆਈਪੀ ਲੋਕਾਂ ਦੀ ਮੌਜੂਦਗੀ ਵਿੱਚ Joe Biden ਨੇ ਸਹੁੰ ਚੁੱਕੀ। ਬਾਇਡਨ ਨੇ ਸੌ ਸਾਲ ਪੁਰਾਣੀ ਬਾਈਬਲ ‘ਤੇ ਹੱਥ ਰੱਖ ਕੇ ਸਹੁੰ ਚੁੱਕੀ। ਇਸ ਮੌਕੇ ਉਹਨਾਂ ਦੀ ਪਤਨੀ Dr. Jil Biden ਨਾਲ ਸਨ।

ਉਪ-ਰਾਸ਼ਟਰਪਤੀ ਬਣੀ ਭਾਰਤੀ ਮੂਲ ਦੀ ਕਮਲਾ ਹੈਰਿਸ ਜਿਨ੍ਹਾਂ ਦੀ ਉਮਰ 56 ਸਾਲ ਹੈ, ਉਹਨਾਂ ਨੇ ਵੀ ਨਵਾਂ ਇਤਿਹਾਸ ਸਿਰਜ ਦਿੱਤਾ ਹੈ । ਕਮਲਾ ਹੈਰਿਸ ਨੇ ਅਮਰੀਕਾ ਦੇ ਇਤਿਹਾਸ ਵਿੱਚ ਪਹਿਲੀ ਮਹਿਲਾ ਉਪ-ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ।

ਸਹੁੰ ਚੁੱਕ ਸਮਾਗਮ ਦੌਰਾਨ ਕੋਰੋਨਾ ਦੇ ਮੱਦੇਨਜ਼ਰ ਰਾਸ਼ਟਰਪਤੀ ਤੋਂ ਲੈ ਕੇ ਸੁਰੱਖਿਆ ਅਧਿਕਾਰੀਆਂ ਤੱਕ ਨੇ ਮੂੰਹ ‘ਤੇ ਮਾਸਕ ਪਹਿਨਿਆ ਹੋਇਆ ਸੀ।

ਇਸ 59ਵੇਂ ਸਹੁੰ ਚੁੱਕ ਸਮਾਗਮ ਲਈ ਸੁਰੱਖਿਆ ਦੇ ਜ਼ਬਰਦਸਤ ਇੰਤਜ਼ਾਮ ਕੀਤੇ ਗਏ । ਇਸ ਸਮਾਗਮ ਦਾ ਥੀਮ ‘American United’ ਯਾਨੀ ਅਮਰੀਕੀਆਂ ਦਾ ਏਕਾ ਰੱਖਿਆ ਗਿਆ ਹੈ।

Joe Biden ਨੂੰ ਚੀਫ ਜਸਟਿਸ ਜੌਨ ਰੋਬਟਸ ਰਸਮੀ ਤੌਰ ਤੇ ਸਹੁੰ ਚੁਕਾਈ। ਉੱਪ ਰਾਸ਼ਟਰਪਤੀ Kamla Harris ਨੂੰ ਸੁਪਰੀਮ ਕੋਰਟ ਦੀ ਜਸਟਿਸ ਸੋਨੀਆ ਸੋਤੋਮੇਅਰ ਵਲੋਂ ਸਹੁੰ ਚੁਕਾਈ ਗਈ।

ਇਸ ਮੌਕੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਵੀ ਪਹੁੰਚੇ ਹੋਏ ਸਨ। ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਆਪਣੀ ਪਤਨੀ ਹਿਲੇਰੀ ਕਲਿੰਟਨ ਨਾਲ ਪਹੁੰਚੇ ਸਨ। ਸਾਬਕਾ ਰਾਸ਼ਟਰਪਤੀ ਜਾਰਜ ਡਬਲਿਊ ਬੁਸ਼ ਵੀ ਪਤਨੀ ਲਾਰਾ ਬੁਸ਼ ਨਾਲ ਪਹੁੰਚੇ ਤਾਂ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ।

ਡੈਮੋਕ੍ਰੇਟਿਕ ਪਾਰਟੀ ਨਾਲ ਸਬੰਧ ਰੱਖਣ ਵਾਲੇ Joe Biden ਨੇ ਬੀਤੇ ਸਾਲ ਨਵੰਬਰ ਮਹੀਨੇ ਵਿੱਚ ਹੋਈਆਂ ਚੋਣਾਂ ਦੌਰਾਨ ਡੋਨਾਲਡ ਟਰੰਪ ਨੂੰ ਵੱਡੇ ਫ਼ਰਕ ਨਾਲ ਮਾਤ ਦਿੱਤੀ ਸੀ । ਡੈਮੋਕਰੇਟ ਪਾਰਟੀ ਵੱਲੋਂ Joe Biden ਨੇ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਵਜੋਂ ਚੋਣ ਜਿੱਤ ਅਮਰੀਕਾ ਦੇ ਇਤਿਹਾਸ ਵਿੱਚ ਨਵੀਂ ਇਬਾਰਤ ਲਿਖ ਦਿੱਤੀ।

Related News

ਕੇਸਰੀ ਪੱਗ ਬੰਨ੍ਹ ਗਰਜੇ ਨਰੇਸ਼ ਟਿਕੈਤ ਨੇ ਕੇਂਦਰ ਨੂੰ ਪਾਈਆਂ ਲਾਹਨਤਾਂ, ਕਾਨੂੰਨ ਵਾਪਸ ਨਾ ਲੈਣ ਦੀ ਮਜਬੂਰੀ ਦੱਸੇ ਸਰਕਾਰ !

Vivek Sharma

ਓਟਾਵਾ ਪਬਲਿਕ ਲਾਇਬ੍ਰੇਰੀ ਨੇ ਸ਼ੱਕੀ “ਸਵੈਟਿੰਗ” ਕਾਲ ਤੋਂ ਬਾਅਦ ਆਪਣੀਆਂ ਸ਼ਾਖਾਵਾਂ ਨੂੰ ਖੋਲ੍ਹਿਆ ਦੁਬਾਰਾ

Rajneet Kaur

ਓਨਟਾਰੀਓ ਨੇ ਸੂਬੇ ਦੇ ਪੰਜ ਖੇਤਰਾਂ ਲਈ ਹਮਿਲਟਨ ਸਮੇਤ ਸਖਤ ਕੋਵਿਡ 19 ਪਾਬੰਦੀਆਂ ਦਾ ਕੀਤਾ ਐਲਾਨ

Rajneet Kaur

Leave a Comment