channel punjabi
International KISAN ANDOLAN News

BIG BREAKING KISAN ANDOLAN : ਕਿਸਾਨਾਂ ਨੇ KMP (ਕੁੰਡਲੀ-ਮਾਨੇਸਰ-ਪਲਵਲ) ਐਕਸਪ੍ਰੈਸ ਹਾਈਵੇ ਨੂੰ ਕੀਤਾ ਜਾਮ, ਹਰਿਆਣਾ ਪੁਲਿਸ ਨੇ ਧਾਰਾ-144 ਕੀਤੀ ਲਾਗੂ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਰਿਆਣਾ-ਪੰਜਾਬ ਸਮੇਤ ਹੋਰਨਾ ਸੂਬਿਆਂ ਦੇ ਕਿਸਾਨਾਂ ਨੇ
ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ। ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਅੰਦੋਲਨ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਐਲਾਨ ਅਨੁਸਾਰ ਅੱਜ ਕੁੰਡਲੀ ਮਾਨੇਸਰ ਪਲਵਲ (KMP) ਐਕਸਪ੍ਰੈਸ ਵੇਅ ਨੂੰ ਜਾਮ ਕਰਨਾ ਸ਼ੁਰੂ ਕਰ ਦਿੱਤਾ ਹੈ । ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਤੋਂ ਕੀਤੇ ਐਲਾਨ ਅਨੁਸਾਰ ਅੱਜ ਭਾਵ ਸ਼ਨੀਵਾਰ ਸਵੇਰੇ 8 ਵਜੇ ਤੋਂ ਐਤਵਾਰ ਸਵੇਰੇ 8 ਵਜੇ ਤਕ (24 ਘੰਟਿਆਂ ਲਈ) KMP ਐਕਸਪ੍ਰੈਸ ਵੇਅ ਨੂੰ ਪੂਰੀ ਤਰ੍ਹਾਂ ਜਾਮ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਇਸੇ ਦੇ ਚਲਦਿਆਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਜਥੇਬੰਦੀਆਂ ਦੇ ਮੈਂਬਰ KMP ‘ਤੇ ਵੱਡੀ ਗਿਣਤੀ ਵਿੱਚ ਪਹੁੰਚ ਚੁੱਕੇ ਹਨ । ਕਿਸਾਨਾਂ ਨੇ ਐਕਸਪ੍ਰੈਸ ਵੇਅ ਦੇ ਟੋਲ ਪਲਾਜ਼ਾ ਨੂੰ ਘੇਰਾ ਪਾ ਲਿਆ ਹੈ।‌ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਆਪਾਤਕਾਲੀਨ ਸੇਵਾ ਦੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ।

ਹਰਿਆਣਾ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ ਲੋਕਾਂ ਨੂੰ KMP ਐਕਸਪ੍ਰੈਸ ਵੇਅ ਵੱਲ ਨਾ ਜਾਣ ਦੀ ਅਪੀਲ ਕੀਤੀ ਹੈ। ਪੁਲਿਸ ਅਨੁਸਾਰ ਇਸ ਰੂਟ ਲਈ ਬਦਲਵੇਂ ਰਸਤਿਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਉਧਰ ਕਿਸਾਨਾਂ ਦੇ ਐਕਸਪ੍ਰੈਸ ਵੇਅ ਨੂੰ ਜਾਮ ਕਰਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਗੁੜਗਾਂਵ (ਗੁਰੂਗ੍ਰਾਮ) ਵਿਚ ਧਾਰਾ 144 ਲਾਗੂ ਕਰ ਦਿੱਤੀ ਹੈ । ਪੁਲਿਸ ਨੇ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਤੋਂ ਡਰਨ ਵਾਲੇ ਨਹੀਂ।

ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ਸੰਯੁਕਤ ਕਿਸਾਨ ਮੋਰਚਾ ਨੇ ਆਪਣੇ ਅਗਲੇ ਦਿਨਾਂ ਦੀ ਰਣਨੀਤੀ ਜਾਰੀ ਕੀਤੀ ਹੈ।

ਸੰਯੁਕਤ ਕਿਸਨ ਮੋਰਚਾ ਨੇ ਐਲਾਨ ਕੀਤਾ ਕਿ ਅੰਬੇਦਕਰ ਜੈਅੰਤੀ 14 ਅਪ੍ਰੈਲ ਨੂੰ ਦਿੱਲੀ ਦੀ ਸਰਹੱਦ ‘ਤੇ ਅੰਦੋਲਨ ਵਾਲੀਆਂ ਥਾਂਵਾਂ ‘ਤੇ ਹੀ ਮਨਾਇਆ ਜਾਵੇਗਾ। ਲੱਖਾ ਸਿਧਾਣਾ ਦੇ ਮੁੜ ਤੋਂ ਕਿਸਾਨ ਅੰਦੋਲਨ ਵਿਚ ਪਹੁੰਚਣ ਤੇ ਉਨ੍ਹਾਂ ਕਿਹਾ ਕਿ ਜੇਕਰ ਉਹ ਲੋਕਤੰਤਰੀ ਢੰਗ ਨਾਲ ਇਸ ਦਾ ਹਿੱਸਾ ਬਣੇਗਾ ਤਾਂ ਉਸ ਦਾ ਸਵਾਗਤ ਹੋਵੇਗਾ।

ਨਾਲ ਹੀ ਮੋਰਚਾ ਨੇ ਕਿਹਾ ਕਿ ਸਰਕਾਰ ਅਨਾਜ ਮੰਡੀਆਂ ਵਿੱਚ ਜਾਣ ਬੁੱਝ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਫਸਲ ਐਮਐਸਪੀ ‘ਤੇ ਨਹੀਂ ਖਰੀਦੀ ਜਾ ਰਹੀ, ਇਥੋਂ ਤਕ ਕਿ ਦਿੱਲੀ ਦੀਆਂ ਅਨਾਜ ਮੰਡੀਆਂ ਵਿੱਚ ਵੀ ਐਮਐਸਪੀ ’ਤੇ ਖਰੀਦ ਨਹੀਂ ਹੋ ਰਹੀ।


ਸੰਯੁਕਤ ਕਿਸਾਨ ਮੋਰਚਾ ਦੀ ਅਗਲੇ ਦਿਨਾਂ ਦੀ ਰਣਨੀਤੀ ਅਨੁਸਾਰ,
1. ਸਰਕਾਰ ਨੂੰ ਚੇਤਾਵਨੀ ਵਜੋਂ ਸ਼ਨੀਵਾਰ 10 ਅਪ੍ਰੈਲ ਨੂੰ ਕੇਐਮਪੀ-ਕੇਜੀਪੀ (ਕੁੰਡਲੀ-ਮਾਨੇਸਰ-ਪਲਵਲ) ਹਾਈਵੇ ਨੂੰ ਸਵੇਰੇ 8 ਵਜੇ ਤੋਂ ਅਗਲੇ ਦਿਨ ਸਵੇਰੇ 8 ਵਜੇ ਤੱਕ ਜਾਮ ਕੀਤਾ ਜਾਵੇਗਾ।

2. ਖਾਲਸਾ ਪੰਥ ਦਾ ਸਥਾਪਨਾ ਦਿਵਸ 13 ਅਪ੍ਰੈਲ ਨੂੰ ਦਿੱਲੀ ਦੇ ਕਿਸਾਨ -ਮੋਰਚਿਆਂ ‘ਤੇ ਮਨਾਇਆ ਜਾਵੇਗਾ ਅਤੇ ਜਲ੍ਹਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਦੀ ਯਾਦ ‘ਚ ਵੀ ਪ੍ਰੋਗਰਾਮ ਹੋਣਗੇ।

3. ‘ਸੰਵਿਧਾਨ ਬਚਾਓ’ ਦਿਵਸ ਅਤੇ ‘ਕਿਸਾਨ ਬਹੁਜਨ ਏਕਤਾ ਦਿਵਸ’ 14 ਅਪ੍ਰੈਲ ਨੂੰ ਮਨਾਇਆ ਜਾਵੇਗਾ। ਇਸ ਦਿਨ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਮੰਚ ਬਹੁਜਨ ਸਮਾਜ ਦੇ ਅੰਦੋਲਨਕਾਰੀ ਚਲਾਉਣਗੇ ਅਤੇ ਸਾਰੇ ਬੁਲਾਰੇ ਵੀ ਬਹੁਜਨ ਹੋਣਗੇ।

– ਨਫ਼ਰਤ ਅਤੇ ਫੁੱਟ ਪਾਉਣ ਦੀ ਨੀਤੀ ਵਿੱਚ ਭਾਜਪਾ ਦੇ ਆਗੂ ਹਰਿਆਣੇ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਸ ਵਿੱਚ ਲੜਾਉਣ ਲਈ ਵੱਖ-ਵੱਖ ਭੜਕਾਊ ਪ੍ਰੋਗਰਾਮ ਕਰ ਸਕਦੇ ਹਨ। ਅਸੀਂ ਸਾਰੇ ਦਲਿਤ-ਬਹੁਜਨਾਂ ਅਤੇ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸ਼ਾਂਤਮਈ ਰਹਿੰਦੇ ਹੋਏ ਇਨ੍ਹਾਂ ਤਾਕਤਾਂ ਦਾ ਵਿਰੋਧ ਕਰਨ।

– ਇਸੇ ਦਿਨ ਹਰਿਆਣਾ ਦੇ ਉਪ ਮੁੱਖ ਮੰਤਰੀ ਨੇ ਜਾਣਬੁੱਝ ਕੇ ਕੈਥਲ ਵਿਚ ਇਕ ਪ੍ਰੋਗਰਾਮ ਤੈਅ ਕੀਤਾ ਹੈ, ਅਸੀਂ ਕਿਸਾਨਾਂ ਅਤੇ ਦਲਿਤ-ਬਹੁਜਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸ਼ਾਂਤਮਈ ਰਹਿੰਦੇ ਹੋਏ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਪ੍ਰੋਗਰਾਮ ਵਿੱਚ ਰੋਹ ਪ੍ਰਦਰਸ਼ਨ ਕਰਨ।

4. 18 ਅਪ੍ਰੈਲ ਨੂੰ ਇਸ ਅੰਦੋਲਨ ਵਿਚ ਸਥਾਨਕ ਲੋਕਾਂ ਦੀ ਸ਼ਮੂਲੀਅਤ ਅਤੇ ਸਮਰਪਣ ਦਾ ਸਨਮਾਨ ਕਰਦਿਆਂ ਸਾਰੇ ਮੋਰਚਿਆਂ ‘ਤੇ ਸਥਾਨਕ ਲੋਕਾਂ ਦਾ ਸਨਮਾਨ ਕੀਤਾ ਜਾਵੇਗਾ। ਉਸ ਦਿਨ ਸਟੇਜ ਨੂੰ ਚਲਾਉਣ ਦੀ ਜ਼ਿੰਮੇਵਾਰੀ ਵੀ ਸਥਾਨਕ ਲੋਕਾਂ ਨੂੰ ਦਿੱਤੀ ਜਾਵੇਗੀ।

5. 20 ਅਪ੍ਰੈਲ ਨੂੰ ਧੰਨਾ ਭਗਤ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਦੀ ਪਿੰਡ ਧੋਆ ਕਲਾਂ ਤੋਂ ਮਿੱਟੀ ਦਿੱਲੀ ਦੇ ਮੋਰਚਿਆਂ’ ਤੇ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦੀ ਯਾਦ ਵਿਚ ਟਿੱਕਰੀ ਬਾਰਡਰ ‘ਤੇ ਪ੍ਰੋਗਰਾਮ ਹੋਣਗੇ।

6. 24 ਅਪ੍ਰੈਲ ਨੂੰ ਜਦੋਂ ਦਿੱਲੀ ਮੋਰਚੇ ਨੂੰ 150 ਦਿਨ ਪੂਰੇ ਹੋ ਰਹੇ ਹਨ, ਹਫ਼ਤੇ ਭਰ ਦੇ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ ਜਿਸ ਵਿੱਚ ਕਿਸਾਨ, ਮਜ਼ਦੂਰਾਂ ਦੇ ਨਾਲ ਨਾਲ ਕਰਮਚਾਰੀ, ਵਿਦਿਆਰਥੀ, ਨੌਜਵਾਨ, ਕਾਰੋਬਾਰੀ ਅਤੇ ਹੋਰ ਜਥੇਬੰਦੀਆਂ ਨੂੰ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।

7. ਅਪ੍ਰੈਲ ਦੇ ਆਖਰੀ ਹਫ਼ਤੇ ਵਿੱਚ ਦੇਸ਼ ਭਰ ਵਿੱਚ ਇਸ ਅੰਦੋਲਨ ਨੂੰ ਤੇਜ਼ ਕਰਨ ਦੀ ਯੋਜਨਾ ਨਾਲ, ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਵਾਲੀਆਂ ਜਥੇਬੰਦੀਆਂ ਦਾ ਇੱਕ ਰਾਸ਼ਟਰੀ ਪੱਧਰ ਤੇ ਕਨਵੈਨਸ਼ਨ ਕੀਤੀ ਜਾਵੇਗੀ।

8. ਵਿਚਾਰ-ਵਟਾਂਦਰੇ ਤੋਂ ਬਾਅਦ ਮੋਰਚੇ ਦੀ ਅਗਲੀ ਬੈਠਕ ਵਿਚ ਸੰਸਦ ਮਾਰਚ ਦੀ ਨਿਰਧਾਰਤ ਮਿਤੀ ਦਾ ਐਲਾਨ ਕੀਤਾ ਜਾਵੇਗਾ।

Related News

ਕੋਰੋਨਾ ਵਾਇਰਸ ਦੇ ਗਲੋਬਲ ਕੇਸਾਂ ਨੇ 70 ਮਿਲੀਅਨ ਦੇ ਅੰਕੜੇ ਨੂੰ ਕੀਤਾ ਪਾਰ, ਕੈਨੇਡਾ ਦੇ ਦੋ ਖੇਤਰਾਂ ਵਿਚ ਮੁੜ ਤੋਂ ਤਾਲਾਬੰਦੀ

Vivek Sharma

ਉਨਟਾਰੀਓ ਸਰਕਾਰ ਨੇ ਸਕੂਲਾਂ ਅਤੇ ਚਾਲੀਡ ਕੇਅਰ ਸੈਂਟਰਾਂ ਲਈ ਕੋਵਿਡ -19 ਟਰੈਕਿੰਗ ਵੈਬਸਾਈਟ ਕੀਤੀ ਲਾਂਚ

Rajneet Kaur

ਸੂਬਾਈ ਚੋਣਾਂ: ਮਹਿਲਾ ਉਮੀਦਵਾਰ ਨੂੰ ਧਮਕਾਉਣ ਦੀ ਕੋਸ਼ਿਸ਼, ਮਾਮਲਾ RCMP ਕੋਲ ਪਹੁੰਚਿਆ

Vivek Sharma

Leave a Comment