channel punjabi
International KISAN ANDOLAN News

BIG NEWS : ਅਦਾਲਤ ਨੇ DEEP SIDHU ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਪੰਜਾਬ ਤੋਂ ਨਹੀਂ ਹਰਿਆਣਾ ਤੋਂ ਹੋਈ ਸਿੱਧੂ ਦੀ ਗ੍ਰਿਫ਼ਤਾਰੀ !

ਨਵੀਂ ਦਿੱਲੀ: ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਅਤੇ ਦਿੱਲੀ ‘ਚ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਨੂੰ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਅਦਾਲਤ ਤੋਂ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਦੀਪ ਸਿੱਧੂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ ।

ਦੀਪ ਸਿੱਧੂ ਦੀ ਗ੍ਰਿਫਤਾਰੀ ਨੂੰ ਲੈ ਕੇ ਵੀ ਪੂਰਾ ਦਿਨ ਭੰਬਲਭੂਸਾ ਬਣਿਆ ਰਿਹਾ। ਸਵੇਰੇ ਤੱਕ ਮੀਡੀਆ ਨੂੰ ਦੱਸਿਆ ਗਿਆ ਸੀ ਕਿ ਦੀਪ ਸਿੱਧੂ ਨੂੰ ਜ਼ੀਰਕਪੁਰ (ਪੰਜਾਬ) ਤੋਂ ਗ੍ਰਿਫਤਾਰ ਕੀਤਾ ਗਿਆ। ਪਰ ਦੀਪ ਸਿੱਧੂ ਦੀ ਗ੍ਰਿਫ਼ਤਾਰੀ ਦੀ ਅਸਲ ਜਗ੍ਹਾਂ ਦਾ ਪਤਾ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਪਤਾ ਲੱਗਾ। ਅਸਲ ਵਿੱਚ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਨੇ ਹਰਿਆਣਾ ਦੇ ਕਰਨਾਲ ‘ਚੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰ ਕਰਨ ਤੋਂ ਬਾਅਦ ਪਹਿਲਾਂ ਦੀਪ ਸਿੱਧੂ ਦਾ ਮੈਡੀਕਲ ਕਰਵਾਇਆ ਗਿਆ, ਫਿਰ ਪੁਲਿਸ ਵੱਲੋਂ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।

ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਿੱਧੂ ਨੂੰ ਸੋਮਵਾਰ ਰਾਤ 10.40 ਵਜੇ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ। ਸਿੱਧੂ ਕਰਨਾਲ ਤੋਂ ਬਿਹਾਰ ਦੌੜਨ ਦੀ ਫਿਰਾਕ ਵਿਚ ਸੀ। ਪੁਲਿਸ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਚ ਭੀੜ ਨੂੰ ਭੜਕਾਉਣ ਦੇ ਮਾਮਲੇ ਵਿਚ ਦਰਜ ਹੋਏ ਕੇਸ ਕਾਰਨ ਦੀਪ ਸਿੱਧੂ ਦੀ ਭਾਲ ਕਰ ਰਹੀ ਸੀ। ਦੱਸ ਦੇਈਏ ਕਿ ਪੁਲਿਸ ਨੇ ਸਿੱਧੂ ਦੀ ਗਿ੍ਰਫਤਾਰੀ ਲਈ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ।

ਜ਼ਿਕਰਯੋਗ ਹੈ ਕਿ 26 ਜਨਵਰੀ ਵਾਲੇ ਦਿਨ ਦਿੱਲੀ ਦੇ ਲਾਲ ਕਿਲ੍ਹਾ ‘ਤੇ ਹੋਈਆਂ ਹਿੰਸਕ ਘਟਨਾਵਾਂ ਦੇ ਮੁੱਖ ਮੁਲਜ਼ਮ ਕਹੇ ਜਾ ਰਹੇ ਦੀਪ ਸਿੱਧੂ ਨੂੰ 9 ਫਰਵਰੀ ਸਵੇਰੇ ਹੀ ਦਿੱਲੀ ਦੀ ਸਪੈਸ਼ਲ ਪੁਲਿਸ ਨੇ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ। ਦੀਪ ਸਿੱਧੂ 26 ਜਨਵਰੀ ਤੋਂ ਹੀ ਅੰਡਰ ਗ੍ਰਾਉਂਡ ਚਲ ਰਿਹਾ ਸੀ।

Related News

ਕੈਨੇਡਾ ਸਰਕਾਰ ਵਲੋਂ ਚਾਰ ਸ਼ਹਿਰਾਂ ‘ਚ ਪ੍ਰਵਾਨਿਤ ਹੋਟਲਾਂ ਦੀ ਸੂਚੀ ਜਾਰੀ, ਕੁਆਰੰਟੀਨ ਨਿਯਮਾਂ ਨੂੰ ਸਖਤੀ ਨਾਲ ਕੀਤਾ ਲਾਗੂ

Vivek Sharma

ਕੈਨੇਡਾ: ਕੁਆਰੰਟੀਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 130 ਲੋਕਾਂ ਨੂੰ ਜਾਰੀ ਕੀਤੀਆਂ ਜੁਰਮਾਨੇ ਦੀਆਂ ਟਿਕਟਾਂ,8 ਲੋਕਾਂ ‘ਤੇ ਲੱਗੇ ਦੋਸ਼

Rajneet Kaur

HEAT WARNING : ਟੋਰਾਂਟੋ ਲਈ ਹੀਟ ਵਾਰਨਿੰਗ ਜਾਰੀ, ਸਵਿਮਿੰਗ ਪੂਲ ਖੋਲ੍ਹਣ ਦੀ ਦਿੱਤੀ ਇਜਾਜ਼ਤ

Vivek Sharma

Leave a Comment