channel punjabi
International News

BIG NEWS : ਜੈਕਾਰਿਆਂ ਦੀ ਗੂੰਜ ਵਿੱਚ ਖ਼ਾਲਸਾਈ ਜਾਹੋ ਜਲਾਲ ਨਾਲ ਹੋਈ ਹੋਲੇ-ਮਹੱਲੇ ਦੀ ਸ਼ੁਰੂਆਤ, 29 ਮਾਰਚ ਨੂੰ ਕੱਢਿਆ ਜਾਵੇਗਾ ਮਹੱਲਾ

ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਕੀਰਤਪੁਰ ਸਾਹਿਬ : ਸੈਂਕੜੇ ਸਾਲਾਂ ਦੀ ਪ੍ਰੰਪਰਾ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਖਾਲਸੇ ਦਾ ਸਾਲਾਨਾ ਤਿਉਹਾਰ ਹੋਲਾ-ਮਹੱਲਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੰਜ ਪੁਰਾਤਨ ਨਗਾਰਿਆਂ ਦੀ ਚੋਟ ਤੋਂ ਬਾਅਦ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋ ਗਿਆ। ਬੁੱਧਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਮਹਾਪੁਰਸ਼ਾਂ ਵੱਲੋਂ ਪੁਰਾਤਨ ਨਗਾਰਿਆਂ ’ਤੇ ਚੋਟ ਲਗਾ ਕੇ ਹੋਲਾ-ਮਹੱਲਾ ਦਾ ਆਗਾਜ਼ ਕੀਤਾ ਗਿਆ। 24 ਮਾਰਚ ਨੂੰ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਦਿਨ ਸੀ ਅਤੇ ਪਹਿਲੇ ਪੜਾਅ ਦੇ ਤਹਿਤ ਹੋਲਾ-ਮਹੱਲਾ ਸਮਾਗਮ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੁੰਦੇ ਹਨ, ਉੱਥੇ ਹੀ ਦੂਜੇ ਪੜਾਅ ਦੇ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੁੰਦੇ ਹਨ, ਜਿੱਥੇ ਸੰਗਤਾਂ ਲੱਖਾਂ ਦੀ ਤਾਦਾਦ ਵਿੱਚ ਗੁਰੂਘਰਾਂ ਵਿੱਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। 29 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ ਅਤੇ ਮੁਹੱਲੇ ਨੂੰ ਦੇਖਣ ਦੇ ਲਈ ਸੰਗਤਾਂ ਦੇਸ਼ਾਂ-ਵਿਦੇਸ਼ਾਂ ਤੋਂ ਖ਼ਾਸ ਤੌਰ ‘ਤੇ ਪਹੁੰਚਦੀਆਂ ਹਨ।

ਛੇ ਦਿਨਾਂ ਤੱਕ ਮਨਾਏ ਜਾਣ ਵਾਲੇ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦਾ ਆਗਾਜ਼ ਬੁੱਧਵਾਰ ਨੂੰ ਕੀਰਤਪੁਰ ਸਾਹਿਬ ਵਿਖੇ ਖਾਲਸਾਈ ਸ਼ਾਨੋ ਸ਼ੌਕਤ ਦੇ ਨਾਲ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ।

ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੁੱਚੀਆਂ ਸੰਗਤਾਂ ਨੂੰ ਵਧਾਈ ਦਿੱਤੀ। ਆਪਣੇ ਸੁਨੇਹੇ ਵਿੱਚ ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਸਰਕਾਰ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਅੰਦਾਜ਼ੀ ਨਾ ਕਰੇ ਅਤੇ ਹੋਲਾ-ਮਹੱਲਾ ਸਿੱਖਾਂ ਦਾ ਕੌਮੀ ਤਿਉਹਾਰ ਹੈ ਜਿਸ ਵਿੱਚ ਕਿਸੇ ਤਰੀਕੇ ਦਾ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੀਰਤਪੁਰ ਸਾਹਿਬ ਵਿਖੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਸਮੇਤ ਵੱਖ-ਵੱਖ ਗੁਰੂ ਘਰਾਂ ਦੇ ਵਿੱਚ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 26 ਮਾਰਚ ਨੂੰ ਪਾਏ ਜਾਣਗੇ। ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੇ ਸਮਾਗਮਾਂ ਦੀ ਸ਼ੁਰੂਆਤ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਹੈੱਡ ਗ੍ਰੰਥੀ ਫੂਲਾ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਪਤਾਲਪੁਰੀ ਸਾਹਿਬ ਸਮੇਤ ਵੱਖ-ਵੱਖ ਗੁਰੂ ਘਰਾਂ ਦੇ ਵਿੱਚ ਹਾਜ਼ਰ ਭਰੀ ।

Related News

ਜਸਟਿਨ ਟਰੂਡੋ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਾਂਗ ਕਾਂਗ ਅਤੇ ਸਿਨਜਿਆਂਗ ਵਿਚ ਮਨੁੱਖੀ ਅਧਿਕਾਰਾਂ ਦੀ ਸਥਿਤੀ ‘ਤੇ ਜ਼ਾਹਿਰ ਕੀਤੀ ਚਿੰਤਾ

Rajneet Kaur

ਕੋਰੋਨਾ ਕੇਸਾਂ ‘ਚ ਅਚਾਨਕ ਵਾਧਾ ਹੋਣ ਤੋਂ ਬਾਅਦ ਪੂਰਬੀ ਲੈਨਾਰਕ ਕਾਉਂਟੀ ਵਿੱਚ ਪਾਬੰਦੀਆਂ ਕੀਤੀਆਂ ਸਖ਼ਤ, ਉਲੰਘਣਾ ਕਰਨ ‘ਤੇ 5 ਹਜ਼ਾਰ ਡਾਲਰ ਦਾ ਜੁਰਮਾਨਾ

Vivek Sharma

ਕੇਂਦਰ ਨੇ ਨਹੀਂ ਮੰਨੀ ਪੰਜਾਬ ਦੀ ਗੱਲ, ਕਿਸਾਨਾਂ ਦੇ ਖਾਤੇ ‘ਚ ਫਸਲਾਂ ਦੀ ਹੋਵੇਗੀ ਸਿੱਧੀ ਅਦਾਇਗੀ, ਮੀਟਿੰਗ ਰਹੀ ਬੇਸਿੱਟਾ

Vivek Sharma

Leave a Comment