channel punjabi
International News

BIG NEWS : ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ‘ਚ SGPC ਦਾ ਵੱਡਾ ਐਕਸ਼ਨ

ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ਵਿੱਚ ਵੱਡੀ ਕਾਰਵਾਈ

ਸਿੰਘ ਸਾਹਿਬਾਨ ਦੇ ਹੁਕਮਾਂ ‘ਤੇ SGPC ਨੇ ਕੀਤੀ ਕਾਰਵਾਈ

ਐਏਸੀਪੀਸੀ ਦੇ ਛੋਟੇ-ਵੱਡੇ 11 ਅਧਿਕਾਰੀਆਂ ਤੇ ਲਿਆ ਗਿਆ ਐਕਸ਼ਨ

SGPC ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਦਿੱਤਾ ਅਸਤੀਫ਼ਾ, ਹੋਇਆ ਸਵੀਕਾਰ

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਨੂੰ ਪ੍ਰਵਾਨ ਕਰ ਲਿਆ ਹੈ। ਇਸ ਤੋਂ ਇਲਾਵਾ ਕਮੇਟੀ ਨੇ ਕਈਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਆਖ਼ੀ ਹੈ।

ਪ੍ਰੈੱਸ ਕਾਨਫਰੰਸ ਕਰਦਿਆਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੰਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਈਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਭਾਈ ਗੋਬਿੰਦ ਸਿੰਘ ਲੌਂਗਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਤੋਂ ਬਾਅਦ ਵੱਡੇ-ਛੋਟੇ, ਸਾਬਕਾ-ਮੌਜੂਦਾ ਮੁਲਾਜ਼ਮਾਂ :__$₹¢੬੫€ਤੇ ਫੌਜਦਾਰੀ ਮਾਮਲੇ ਦਰਜ ਕਰਵਾਉਣ ਦੀ ਤਜਵੀਜ਼ ਹੈ
ਕੰਵਰਜੀਤ ਸਿੰਘ ਸੇਵਾ ਮੁਕਤ ਸੀਜੇਐੱਲ,
ਬਾਜ਼ ਸਿੰਘ ਕਲਰਕ,
ਗੁਰਬਚਨ ਸਿੰਘ,
ਦਲਬੀਰ ਸਿੰਘ ਹੈਲਪਰ,
ਸਤਿੰਦਰ ਸਿੰਘ ਮੀਤ ਸਕੱਤਰ ਫਾਈਨਾਂਸ,
ਨਿਸ਼ਾਨ ਸਿੰਘ ਮੀਤ ਸਕੱਤਰ,
ਰਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ,
ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਅਤੇ
ਜੁਝਾਰ ਸਿੰਘ ਨੂੰ ਤੁਰੰਤ ਅਹੁਦੇ ਤੋਂ ਸਸਪੈਂਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ਼ ਬਣਦੀ ਫ਼ੌਜਦਾਰੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਤਿੰਦਰ ਸਿੰਘ ਕੋਹਲੀ, ਚਾਰਟਿਡ ਅਕਾਊਂਟੈਂਟ ਦੀਆਂ ਸੇਵਾਵਾਂ ਤੁਰੰਤ ਖਤਮ ਕੀਤੀਆਂ ਜਾਂਦੀਆਂ ਹਨ ਅਤੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ ਇਨ੍ਹਾਂ ਕੋਲੋਂ 75 ਫ਼ੀਸਦੀ ਰਿਕਰਵਰੀ ਲਈ ਕਾਰਵਾਈ ਕੀਤੀ ਜਾਵੇਗੀ। ਜਿਲਦਸਾਜ਼ ਕੁਲਵੰਤ ਸਿੰਘ ਅਤੇ ਜਸਪ੍ਰੀਤ ਸਿੰਘ ਦਾ ਜਿਲਦਾਂ ਬੰਨ੍ਹਣ ਦਾ ਠੇਕਾ ਤੁਰੰਤ ਰੱਦ ਕੀਤਾ ਜਾਂਦਾ ਹੈ।

Related News

ਕੈਨੇਡਾ ‘ਚ ਸ਼ੁੱਕਰਵਾਰ ਨੂੰ ਕੋਵਿਡ 19 ਮਾਮਲਿਆ ਨੇ 840,000 ਅੰਕੜੇ ਨੂੰ ਕੀਤਾ ਪਾਰ

Rajneet Kaur

ਕੈਨੇਡਾ ਸਰਕਾਰ ਕੁਆਰੰਟੀਨ ਨਿਵਾਸ ਸਥਾਨਾਂ ਦੀ ਸੂਚੀ ਵਿੱਚ ਵਧੇਰੇ ਹੋਟਲ ਸ਼ਾਮਲ ਕਰਨ ਦੀ ਤਿਆਰੀ ‘ਚ

Vivek Sharma

ਓਨਟਾਰੀਓ ‘ਚ 1,800 ਤੋਂ ਵੱਧ ਨਵੇਂ ਕੋਵਿਡ 19 ਕੇਸ ਦਰਜ ਅਤੇ 43 ਹੋਰ ਮੌਤਾਂ ਦੀ ਪੁਸ਼ਟੀ

Rajneet Kaur

Leave a Comment