channel punjabi
International News

BIG NEWS : ਪੰਜਾਬ ਸਰਕਾਰ ਨੇ ਰੋਜ਼ਾਨਾ ਕਰਫ਼ਿਊ ਦਾ ਸਮਾਂ ਬਦਲਿਆ, ਹੁਣ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਕਰਫ਼ਿਊ

ਚੰਡੀਗੜ੍ਹ : ਕੋਰੋਨਾ ਦੀ ਦੂਜੀ ਲਹਿਰ ਪੰਜਾਬ ਅੰਦਰ ਜ਼ੋਰ ਫੜ ਚੁੱਕੀ ਹੈ, ਸੂਬੇ ਵਿਚ ਲਗਾਤਾਰ ਵਿਗੜ ਰਹੇ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿਚ ਰਾਤ ਦੇ ਕਰਫਿਊ ਦੇ ਸਮੇਂ ‘ਚ ਤਬਦੀਲੀ ਕੀਤੀ ਹੈ । ਇਸਦੇ ਨਾਲ ਹੀ ਇਕ ਹੋਰ ਅਹਿਮ ਕਦਮ ਚੁੱਕਦਿਆਂ ‘ਵੀਕੈਂਡ ਲਾਕ ਡਾਊਨ ਹੁਣ ਸ਼ੁੱਕਰਵਾਰ ਸ਼ਾਮ ਤੋਂ ਹੀ ਲਾਗੂ ਕਰਨ ਦਾ ਫੈਸਲਾ’ ਕੀਤਾ ਹੈ । ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਹੋਈ ਬੈਠਕ ਵਿਚ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਹਿਮ ਫੈਸਲੇ ਲਏ ਗਏ ।

ਪੰਜਾਬ ਕੈਬਿਨਟ ਦੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਸੂਬੇ ਅੰਦਰ ਕਰੋਨਾ ਨੂੰ ਲੈ ਕੇ ਹੋਰ ਸਖ਼ਤੀ ਕੀਤੀ ਜਾਵੇਗੀ। ਲਗਾਤਾਰ ਵੱਧ ਰਹੇ ਕੇਸਾਂ ਨੂੰ ਲੈ ਕੇ ਸੂਬੇ ਦੇ ਸ਼ਹਿਰੀ ਖੇਤਰਾਂ ਵਿਚ ਹੁਣ ਸ਼ਾਮ 6 ਵਜੇ ਤੱਕ ਹੀ ਦੁਕਾਨਾਂ ਖੁੱਲਣਗੀਆਂ ਜਦੋਂ ਕਿ ਪਿੰਡਾਂ ਵਿਚ ਸ਼ਾਮ 5 ਵਜੇ ਤੱਕ ਹੀ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ। ਇਸ ਦੇ ਨਾਲ ਹੀ ਪੰਜਾਬ ਵਿਚ ਵੀਕੈਂਡ ਲਾਕਡਾਊਨ ਵੀ ਲਗਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪਹਿਲਾਂ ਸੂਬੇ ਵਿਚ ਨਾਈਟ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਸੀ, ਜੋ ਹੁਣ ਬਦਲ ਕੇ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਹੋ ਜਾਵੇਗਾ ।

ਉਧਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਪੇਜ ਤੇ ਕੈਬਿਨੇਟ ਦੀ ਫੈਸਲਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ “ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ 6.00 ਵਜੇ ਤੋਂ ਸਵੇਰੇ 5.00 ਵਜੇ ਤੱਕ ਕੋਰੋਨਾ ਕਰਫਿਊ ਹੋਵੇਗਾ”। ਇਸੇ ਤਰੀਕੇ “ਹਫ਼ਤਾਵਾਰੀ ਲਾਕ ਡਾਊਨ ਹੁਣ ਸ਼ਨੀਵਾਰ ਦੀ ਥਾਂ ਸ਼ੁੱਕਰਵਾਰ ਸ਼ਾਮ 6.00 ਵਜੇ ਤੋਂ ਸੋਮਵਾਰ ਸਵੇਰੇ 5.00 ਵਜੇ ਤੱਕ ਹੋਵੇਗਾ।”

ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਕਰਨ, ਜਦੋਂ ਬਹੁਤ ਜ਼ਿਆਦਾ ਜ਼ਰੂਰੀ ਹੋਵੇ ਉਦੋਂ ਹੀ ਘਰੋਂ ਬਾਹਰ ਨਿਕਲੋ ਨਹੀਂ ਤਾਂ ਘਰ ਵਿਚ ਹੀ ਰਹੋ।

ਪੰਜਾਬ ਸਰਕਾਰ ਦੇ ਨਵੇਂ ਫ਼ੈਸਲੇ ਅਨੁਸਾਰ ਸ਼ਨੀਵਾਰ ਤੇ ਐਤਵਾਰ ਨੂੰ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਹੋਵੇਗਾ। ਦੱਸਣਯੋਗ ਹੈ ਕਿ ਪਹਿਲਾਂ ਸਿਰਫ਼ ਐਤਵਾਰ ਨੂੰ ਹੀ ਲਾਕ ਡਾਊਨ ਲਾਗੂ ਕੀਤਾ ਗਿਆ ਸੀ।

Related News

ਡੋਨਾਲਡ ਟਰੰਪ ਦੀ ਹੇਟ ਸਪੀਚ ‘ਤੇ ਫੇਸਬੁੱਕ ਨਾਰਾਜ਼, ਫੇਸਬੁੱਕ ਨੇ ਟਰੰਪ ਨੂੰ ਦਿੱਤੀ ਚਿਤਾਵਨੀ !

Vivek Sharma

COVID-19 ਬਣੇਗਾ ਸਸਕੈਚਵਨ ਯੂਨੀਵਰਸਿਟੀ ਦਾ ਅਹਿਮ ਹਿੱਸਾ, ਪ੍ਰੋਫੈਸਰ ਨੇ ਵਿਦਿਆਰਥੀਆਂ ਨੂੰ ਕੀਤਾ ਤਿਆਰ !

Vivek Sharma

ਕਿੰਗਸਟਨ ‘ਚ ਭਾਰਤੀ ਵਿਅਕਤੀ ਲਾਪਤਾ, ਪੁਲਿਸ ਨੇ ਮੰਗੀ ਲੋਕਾਂ ਤੋਂ ਮਦਦ

team punjabi

Leave a Comment