channel punjabi
Canada International News

BIG NEWS : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਸੋਮਵਾਰ ਨੂੰ, ਸਰੀ ਵਿਖੇ ਬਿਨਾਂ ਆਗਿਆ ਪਾਵਨ ਸਰੂਪਾਂ ਦੀ ਛਪਾਈ ਦਾ ਮਾਮਲਾ ਜਾਵੇਗਾ ਵਿਚਾਰਿਆ !

ਪੰਜ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਸੋਮਵਾਰ ਨੂੰ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਸਿੰਘ ਸਾਹਿਬਾਨ ਦੀ ਮੀਟਿੰਗ

ਮੀਟਿੰਗ ਵਿਚ ਸਿੱਖਾਂ ਦੇ ਅਹਿਮ ਮਸਲਿਆਂ ‘ਤੇ ਹੋਵੇਗੀ ਚਰਚਾ

ਸਰੀ ਵਿਖੇ ਬਿਨਾ ਆਗਿਆ ਪਾਵਨ ਸਰੂਪਾਂ ਦੀ ਛਪਾਈ ਦਾ ਮਾਮਲਾ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਲ

ਓਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਸਬੰਧੀ ਮਾਮਲਾ ਵੀ ਵਿਸ਼ੇਸ਼ ਤੌਰ ਤੇ ਵਿਚਾਰਿਆ ਜਾਵੇਗਾ

ਸਰੀ/ਅੰਮ੍ਰਿਤਸਰ : ਕੈਨੇਡਾ ਦੀ ਸਤਿਨਾਮ ਪ੍ਰਚਾਰ ਰਿਲੀਜੀਅਸ ਸੁਸਾਇਟੀ, ਸਰੀ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਬਿਨਾਂ ਮਨਜ਼ੂਰੀ ਲਏ ਕੀਤੇ ਜਾਣ ਦਾ ਗੰਭੀਰ ਮਾਮਲਾ ਸੋਮਵਾਰ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਲਕੇ (ਸੋਮਵਾਰ) ਹੋਣ ਜਾ ਰਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੌਰਾਨ ਕਈ ਵੱਡੇ ਮਸਲੇ ਵਿਚਾਰੇ ਜਾਣੇ ਹਨ। ਇਹਨਾਂ ਵਿੱਚ ਕੈਨੇਡਾ ਵਿਖੇ ਆਪਣੇ ਪੱਧਰ ‘ਤੇ ਪਾਵਨ ਸਰੂਪਾਂ ਦੀ ਛਪਾਈ ਦਾ ਮਾਮਲਾ ਵੀ ਸ਼ਾਮਲ ਹੈ। ਦੱਸਣਯੋਗ ਹੈ ਕਿ ਇਹ ਮਾਮਲਾ ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਵੱਲੋਂ ਲੰਮੇ ਸਮੇਂ ਤੋਂ ਚੁੱਕਿਆ ਜਾ ਰਿਹਾ ਹੈ । ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਬਿਨਾਂ ਮਨਜ਼ੂਰੀ ਲਈ ਕੀਤੇ ਜਾਣ ‘ਤੇ ਸਖਤ ਇਤਰਾਜ਼ ਜਤਾਉਂਦੇ ਹੋਏ ਸਤਿਨਾਮ ਪ੍ਰਚਾਰ ਰਿਲੀਜੀਅਸ ਸੁਸਾਇਟੀ, ਸਰੀ ਦੇ ਰਿਪੁਦਮਨ ਸਿੰਘ ਮਲਿਕ ਅਤੇ ਬਲਵੰਤ ਸਿੰਘ ਪੰਧੇਰ ਨੂੰ ਪੱਤਰ ਲਿਖ ਕੇ ਚਿਤਾਵਨੀ ਵੀ ਦਿੱਤੀ ਜਾ ਚੁੱਕੀ ਹੈ। ਫਿਲਹਾਲ ਇਸ ਮਾਮਲੇ ‘ਤੇ ਹੁਣ ਸੋਮਵਾਰ ਨੂੰ 5 ਸਿੰਘ ਸਾਹਿਬਾਨ ਚਰਚਾ ਕਰਨ ਤੋਂ ਬਾਅਦ ਕੋਈ ਫੈਸਲਾ ਦੇ ਸਕਦੇ ਹਨ।

ਸਿੰਘ ਸਾਹਿਬਾਨ ਵੱਲੋਂ ਜਿਹੜੇ ਹੋਰ ਅਹਿਮ ਮਾਮਲੇ ਵਿਚਾਰੇ ਜਾਣੇ ਹਨ ਉਨ੍ਹਾਂ ਵਿੱਚ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਦਾ ਮਾਮਲਾ ਵੀ ਸ਼ਾਮਲ ਹੈ । ਇਸ ਮਾਮਲੇ ਦੀ ਜਾਂਚ ਲਈ ਬਣੀ ਪੰਜ ਮੈਂਬਰੀ ਕਮੇਟੀ ਨੇ ਆਪਣੀ ਜਾਂਚ ਰਿਪੋਰਟ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਹੈ। ਇਹ ਜਾਂਚ ਟੀਮ ਪਿਛਲੇ ਵਰ੍ਹੇ ਅਕਤੂਬਰ 2019 ਵਿਚ ਬਣਾਈ ਗਈ ਸੀ, ਜਿਸ ਵਿਚ ਪੰਜ ਸਿੱਖ ਵਿਦਵਾਨ ਸ਼ਾਮਲ ਕੀਤੇ ਗਏ ਸਨ। ਇਸ ਕਮੇਟੀ ਵਲੋਂ ਤਿੰਨ ਮੀਟਿੰਗਾਂ ਕੀਤੀਆਂ ਗਈਆਂ ਅਤੇ ਕਰੋਨਾ ਕਾਰਨ ਤਾਲਾਬੰਦੀ ਤੋਂ ਬਾਅਦ ਵੀ ਤਿੰਨ ਮੀਟਿੰਗਾਂ ਆਨ ਲਾਈਨ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਕਾਤ ਵਾਸਤੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਸੱਦਿਆ ਗਿਆ ਸੀ ਤਾਂ ਜੋ ਉਸ ਨਾਲ ਗੱਲਬਾਤ ਕਰਕੇ ਉਸ ਖ਼ਿਲਾਫ਼ ਆਈਆਂ ਸ਼ਿਕਾਇਤਾਂ ਸਬੰਧੀ ਮਾਮਲਿਆਂ ਦਾ ਨਿਪਟਾਰਾ ਕੀਤਾ ਜਾ ਸਕੇ ਪਰ ਉਹ ਕਿਸੇ ਵੀ ਮੀਟਿੰਗ ਵਿਚ ਨਹੀਂ ਪੁੱਜਾ

ਪੰਜ ਮੈਂਬਰੀ ਕਮੇਟੀ ਵਲੋਂ ਦਿੱਤੀ ਗਈ ਜਾਂਚ ਰਿਪੋਰਟ ਵਿਚ ਇਨ੍ਹਾਂ ਮੀਟਿੰਗਾਂ ਦਾ ਹਵਾਲਾ ਦਿੰਦੇ ਹੋਏ ਸਿੱਖ ਪ੍ਰਚਾਰਕ ਨੂੰ ਭੇਜੇ ਗਏ ਸੱਦਾ ਪੱਤਰ ਅਤੇ ਉਸ ਵਲੋਂ ਮੀਟਿੰਗ ਲਈ ਕੋਈ ਹੁੰਗਾਰਾ ਨਾ ਦਿੱਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ। ਕਮੇਟੀ ਵਲੋਂ ਇਹ ਰਿਪੋਰਟ ਦਿੱਤੇ ਜਾਣ ਤੋਂ ਬਾਅਦ ਹੁਣ ਭਲਕੇ ਪੰਜ ਸਿੰਘ ਸਾਹਿਬਾਨ ਵਲੋਂ ਇਹ ਮਾਮਲਾ ਵਿਚਾਰੇ ਜਾਣ ਦੀ ਵੱਡੀ ਸੰਭਾਵਨਾ ਹੈ।

ਪੰਜ ਸਿੰਘ ਸਾਹਿਬਾਨ ਵਲੋਂ ਇਸ ਮਾਮਲੇ ਵਿਚ ਸਿੱਖ ਪ੍ਰਚਾਰਕ ਖਿਲਾਫ ਪੰਥਕ ਰਵਾਇਤਾਂ ਮੁਤਾਬਕ ਕੋਈ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮੀਟਿੰਗ ਵਿਚ 267 ਲਾਪਤਾ ਪਾਵਨ ਸਰੂਪਾਂ ਦੀ ਜਾਂਚ ਰਿਪੋਰਟ, ਚੀਫ ਖਾਲਸਾ ਦੀਵਾਨ ਦੇ ਗੈਰ ਅੰਮ੍ਰਿਤਧਾਰੀ ਮੈਂਬਰਾਂ ਦਾ ਮਾਮਲਾ ਅਤੇ ਸਾਬਕਾ ਅਕਾਲੀਸ ਮੰਤਰੀ ਸੁਚਾ ਸਿੰਘ ਲੰਗਾਹ ਨੂੰ ਪੰਜ ਪਿਆਰਿਆਂ ਵਲੋਂ ਆਪਣੇ ਪੱਧਰ ’ਤੇ ਮਾਫੀ ਦਿੱਤੇ ਜਾਣ ਦਾ ਮਾਮਲਾ ਵਿਚਾਰੇ ਜਾਣ ਦੀ ਸੰਭਾਵਨਾ ਹੈ।

Related News

ਓਂਟਾਰੀਓ ਸੂਬੇ ਵਿੱਚ ਕੋਰੋਨਾ ਦਾ ਜ਼ੋਰ ਜਾਰੀ, 2600 ਨਵੇਂ ਮਾਮਲੇ ਆਏ ਸਾਹਮਣੇ

Vivek Sharma

ਅਮਰੀਕਾ ਦੀ ਨਵੀਂ ਸਰਕਾਰ ਦੇ ਕੈਨੇਡਾ ਨਾਲ ਬਹਿਤਰ ਸਬੰਧਾਂ ਦੀ ਆਸ,ਕੀਸਟੋਨ ਪ੍ਰੋਜੈਕਟ ਮੁੱਦਾ ਸੁਲਝਾਉਣਾ ਰਹੇਗਾ ਸਭ ਤੋਂ ਅਹਿਮ:ਰਾਜਦੂਤ ਕਰਸਟਨ ਹਿੱਲਮੈਨ

Vivek Sharma

NDP ਨੇ ‘ਸੇਵ ਮੇਨ ਸਟ੍ਰੀਟ’ ਯੋਜਨਾ ਨੂੰ ਦੂਜੀ ਲਹਿਰ ਦੇ ਵਿਗੜਨ ਤੋਂ ਪਹਿਲਾਂ ਲਾਗੂ ਕਰਨ ਦੀ ਕੀਤੀ ਮੰਗ

Rajneet Kaur

Leave a Comment