channel punjabi
Canada News

ਟਰੂਡੋ ਤੇ ਮੋਦੀ ਨੇ ਇੱਕ-ਦੂਜੇ ਨਾਲ ਫੋਨ ਤੇ ਕੀਤੀ ਗੱਲਬਾਤ ਤੇ ਜਾਣੇ ਕੋਵਿਡ-19 ਦੇ ਮੌਜੂਦਾ ਹਾਲਾਤ

ਓਟਾਵਾ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਫੋਨ ਉੱਤੇ ਗਲਬਾਤ ਕੀਤੀ। ਦੋਵਾਂ ਆਗੂਆਂ ਨੇ ਇੱਕ ਦੂਜੇ ਨੂੰ ਕੋਵਿਡ-19 ਦੇ ਆਪੋ ਆਪਣੇ ਮੁਲਕ ਵਿੱਚ ਮੌਜੂਦਾ ਹਾਲਾਤ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਸਿਹਤ ਤੇ ਆਰਥਿਕ ਸੰਕਟ ਨਾਲ ਲੜਨ ਲਈ ਕੌਮਾਂਤਰੀ ਸਹਿਯੋਗ ਦੀਆਂ ਸੰਭਾਵਨਾਂਵਾਂ ਬਾਰੇ ਵੀ ਦੋਵਾਂ ਆਗੂਆਂ ਨੇ ਵਿਚਾਰ ਵਟਾਂਦਰਾ ਕੀਤਾ। ਦੋਵਾਂ ਆਗੂਆਂ ਨੇ ਇਸ ਗੱਲ ਉੱਤੇ ਸਹਿਮਤੀ ਪ੍ਰਗਟਾਈ ਕਿ ਭਾਰਤ-ਕੈਨੇਡਾ ਭਾਈਵਾਲੀ ਮਹਾਂਮਾਰੀ ਤੋਂ ਬਾਅਦ ਵਾਲੇ ਸਮੇਂ ਵਿੱਚ ਸੰਸਾਰ ਲਈ ਮਿਸਾਲ ਬਣ ਸਕਦੀ ਹੈ। ਦੋਵਾਂ ਆਗੂਆਂ ਨੇ ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਿਊਐਚਓ) ਵਰਗੀਆਂ ਬਹੁਪੱਖੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਸਿਹਤ, ਸਮਾਜਕ, ਆਰਥਿਕ ਤੇ ਸਿਆਸੀ ਮਾਮਲਿਆਂ ਵਿੱਚ ਰਲ ਕੇ ਕੰਮ ਕਰਨ ਲਈ ਵੀ ਸਹਿਮਤੀ ਪ੍ਰਗਟਾਈ। ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਪਿਛਲੇ ਦਿਨਾਂ ਵਿੱਚ ਕੈਨੇਡੀਅਨ ਅਧਿਕਾਰੀਆਂ ਵੱਲੋਂ ਦਿੱਤੇ ਗਏ ਸਹਿਯੋਗ ਅਤੇ ਉਨ੍ਹਾਂ ਦੇ ਘਰ ਪਰਤਣ ਲਈ ਕੀਤੀ ਗਈ ਮਦਦ ਵਾਸਤੇ ਪ੍ਰਧਾਨ ਮੰਤਰੀ ਮੋਦੀ ਨੇ ਜਿੱਥੇ ਕੈਨੇਡਾ ਸਰਕਾਰ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਇਸੇ ਤਰ੍ਹਾਂ ਹੀ ਪ੍ਰਧਾਨ ਮੰਤਰੀ ਟਰੂਡੋ ਨੇ ਵੀ ਕੈਨੇਡੀਅਨ ਨਾਗਰਿਕਾਂ ਦੇ ਭਾਰਤ ਤੋਂ ਵਾਪਿਸ ਦੇਸ਼ ਪਰਤਣ ਵਿੱਚ ਸਹਿਯੋਗ ਦੇਣ ਲਈ ਭਾਰਤੀ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ ਤੇ ਖੁਸ਼ੀ ਪ੍ਰਗਟਾਈ। ਆਉਣ ਵਾਲੇ ਦਿਨਾਂ ਵਿੱਚ ਵੀ ਦੋਵਾਂ ਆਗੂਆਂ ਨੇ ਇਸੇ ਤਰ੍ਹਾਂ ਸਲਾਹ ਮਸ਼ਵਰਾ ਜਾਰੀ ਰੱਖਣ ਉੱਤੇ ਸਹਿਮਤੀ ਦਿੱਤੀ। ਦੋਵਾਂ ਆਗੂਆਂ ਨੇ ਇਸ ਗੱਲ ਉੱਤੇ ਵੀ ਤਸੱਲੀ ਪ੍ਰਗਟਾਈ ਕਿ ਵੱਡੇ ਅਰਥਚਾਰੇ ਤੇ ਜਮਹੂਰੀ ਮੁਲਕ ਹੋਣ ਨਾਤੇ ਦੋਵਾਂ ਦੇਸ਼ਾਂ ਦੀਆਂ ਕਦਰਾਂ ਕੀਮਤਾਂ ਕਾਫੀ ਹੱਦ ਤੱਕ ਮਿਲਦੀਆਂ ਹਨ ਤੇ ਕਈ ਗਲੋਬਲ ਮੁੱਦਿਆਂ ਉੱਤੇ ਦੋਵਾਂ ਦੇਸ਼ਾਂ ਦੀ ਸੋਚ ਵੀ ਮਿਲਦੀ ਹੈ।

Related News

WESTJET ਨੇ ਵਾਪਸੀ ਦਾ ਕੀਤਾ ਐਲਾਨ, ਐਟਲਾਂਟਿਕ ਕੈਨੇਡੀਅਨ ਹਵਾਈ ਅੱਡਿਆਂ ‘ਤੋਂ ਜਲਦੀ ਹੀ ਮੁੜ ਭਰੇਗੀ ਉਡਾਣ

Vivek Sharma

ਸਸਕੈਚਵਨ ‘ਚ ਕੋਵਿਡ 19 ਦੇ ਤਿੰਨ ਹੋਰ ਨਵੇਂ ਮਾਮਲੇ ਆਏ ਸਾਹਮਣੇ

Rajneet Kaur

ਤੁਰਕੀ ਦੇ ਰਾਸ਼ਟਰਪਤੀ ਐਦ੍ਰੋਗਾਨ ਦੀ ਹਮਾਸ ਦੇ ਆਗੂਆਂ ਨਾਲ ਮੁਲਾਕਾਤ ‘ਤੇ ਤੜਕਿਆ ਅਮਰੀਕਾ

Vivek Sharma

Leave a Comment