channel punjabi
International News

DSGMC ਚੋਣਾਂ : ਆਖ਼ਰਕਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਵੀ ਚੋਣ ਲੜਣ ਦਾ ਰਾਹ ਹੋਇਆ ਪੱਧਰਾ, ਦਿੱਲੀ ਹਾਈਕੋਰਟ ਨੇ ਪੁਰਾਣੇ ਚੋਣ ਨਿਸ਼ਾਨ ‘ਤੇ ਚੋਣ ਲੜਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਲਈ ਮਾਹੌਲ ਇਸ ਸਮੇਂ ਭਖ਼ਿਆ ਹੋਇਆ ਹੈ । ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਚੋਣ ਲੜਣ ਵਾਲੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਵੀ ਹੁਣ ਚੋਣ ਲੜਣ ਦਾ ਰਾਹ ਪੱਧਰਾ ਦਿਖਾਈ ਦੇ ਰਿਹਾ ਹੈ। ਬੁੱਧਵਾਰ ਨੂੰ ਦਿੱਲੀ ਹਾਈਕੋਰਟ ਦੇ ਡਬਲ ਬੈਂਚ ਨੇ ਅਕਾਲੀ ਦਲ ਦੇ ਹੱਕ ‘ਚ ਫੈਂਸਲਾ ਸੁਣਾਉਂਦੇ ਹੋਏ ਪੁਰਾਣੇ ਚੋਣ ਨਿਸ਼ਾਨ ‘ਤੇ ਹੀ ਚੋਣਾਂ ਲੜਣ ਦੀ ਇਜਾਜ਼ਤ ਦੇ ਦਿੱਤੀ ਹੈ।

ਗੁਰਦੁਆਰਾ ਐਕਟ ਦੇ ਸੋਧੇ ਹੋਏ ਨਿਯਮ ਦੇ ਮੁਤਾਬਕ ਸੁਸਾਇਟੀ ਐਕਟ ਤਹਿਤ ਕੇਵਲ ਰਜਿਸਟਰਡ ਧਾਰਮਿਕ ਪਾਰਟੀਆਂ ਹੀ ਚੋਣ ਲੜਣ ਨੂੰ ਲੈ ਕੇ ਇਕ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ਮੁਤਾਬਕ ਛੇ ਪਾਰਟੀਆਂ ਦਾ ਨਾਮ ਸਾਹਮਣੇ ਆਇਆ ਸੀ। ਇਸ ‘ਚੋਂ ਅਕਾਲੀ ਦਲ ਬਾਦਲ ਦਾ ਨਾਮ ਹੀ ਗਾਇਬ ਸੀ। ਜਿਸ ਤੋਂ ਬਾਅਦ ਅਕਾਲੀ ਦਲ ਬਾਦਲ ਵਲੋਂ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ। ਅਦਾਲਤ ਨੇ ਵੱਡਾ ਫੈਂਸਲਾ ਸੁਣਾਉਂਦੇ ਹੋਏ ਪਹਿਲੇ ਚੋਣ ਨਿਸ਼ਾਨ ‘ਤੇ ਹੀ ਚੋਣ ਲੜਣ ਦੀ ਇਜਾਜ਼ਤ ਦਿੱਤੀ ਹੈ। ਹੁਣ ਬਾਲਟੀ ਦੇ ਚੋਣ ਨਿਸ਼ਾਨ ‘ਤੇ ਅਕਾਲੀ ਦਲ ਦਿੱਲੀ ਕਮੇਟੀ ਦੀਆਂ ਚੋਣਾਂ ਲੜੇਗਾ।

ਦਿੱਲੀ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਵੱਡੀ ਜਿੱਤ ਦੱਸਿਆ ਅਤੇ ਕਿਹਾ ਕਿ ‘ਵਾਹਿਗੁਰੂ ਦੀ ਮਿਹਰ ਨਾਲ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ ਦੀਆਂ ਸ਼੍ਰੌਮਣੀ ਅਕਾਲੀ ਦਲ ਨੂੰ ਚੋਣਾਂ ਲੜਣ ਤੋਂ ਰੋਕਣ ਦੀਆਂ ਸਾਰੀਆਂ ਚਾਲਾਂ ਨਾਕਾਮ ਰਹੀਆਂ ।’

ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਪਾਰਟੀ ‘ਬਾਲਟੀ’ ਦੇ ਚੋਣ ਨਿਸ਼ਾਨ ਤੇ ਚੋਣ ਲੜਦੇ ਵੱਡੀ ਜਿੱਤ ਹਾਸਲ ਕਰਨਗੇ

ਦਿੱਲੀ ਕਮੇਟੀ ਦੀਆਂ ਚੋਣਾ ਨੂੰ ਲੈ ਕੇ ਬੁੱਧਵਾਰ ਤੋਂ ਨਾਮਜ਼ਦਗੀਆਂ ਭਰਨ ਦੀ ਕਵਾਇਦ ਸ਼ੁਰੂ ਹੋ ਚੁੱਕੀ ਹੈ ਜਿਸ ਦੀ ਆਖਰੀ ਤਾਰੀਖ 7 ਅਪ੍ਰੈਲ ਹੋਵੇਗੀ। 25 ਅਪ੍ਰੈਲ ਨੂੰ ਵੋਟਾਂ ਪੈਣਗੀਆਂ ਤੇ 28 ਅਪ੍ਰੈਲ ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਇਸ ਵਾਰ ਚੋਣ ਮੈਦਾਨ ‘ਚ ਅਕਾਲੀ ਦਲ ਬਾਦਲ, ਅਕਾਲੀ ਦਲ ਦਿੱਲੀ ਤੋਂ ਇਲਾਵਾ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਾਲੀ ਜਾਗੋ ਪਾਰਟੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਜਥੇਬੰਦੀ, ਵਡਾਲਾ ਗਰੁੱਪ ਤੇ ਪੰਥਕ ਸੇਵਾ ਦਲ ਦੇ ਉਮੀਦਵਾਰਾਂ ‘ਚ ਮੁੱਖ ਟੱਕਰ ਹੋਵੇਗੀ।

Related News

ਅਲਬਰਟਾ ‘ਚ ਕੋਰੋਨਾ ਵੈਰੀਅੰਟ ਦੇ ਮਾਮਲਿਆਂ ਦੀ ਗਿਣਤੀ ‘ਚ ਵਾਧਾ: Dr. Deena Hinshaw

Rajneet Kaur

ਟੋਰਾਂਟੋ `ਚ ਭਾਰਤ ਦੇ ਕੌਂਸਲਖਾਨੇ ਦੇ ਸਟਾਫ ਵਲੋਂ ਭਾਰਤ ਦੇ ਪੈਨਸ਼ਨਰਾਂ ਨੂੰ ਲਾਈਫ ਸਰਟੀਫਿਕੇਟ ਜਾਰੀ ਕਰਨ ਲਈ ਅਗਲੇ ਮਹੀਨੇ ਤੋਂ ਲਗਾਏ ਜਾਣਗੇ ਵਿਸ਼ੇਸ਼ ਕੈਂਪ

Rajneet Kaur

ਵੱਡੀ ਖ਼ਬਰ : ਵੈਸਟਜੈੱਟ ਨੇ ਅਚਾਨਕ ਅਪਣੀਆਂ ਸੇਵਾਵਾਂ ਬੰਦ ਕਰਨ ਦਾ ਕੀਤਾ ਐਲਾਨ, ਕਰੀਬ ਢਾਈ ਦਹਾਕਿਆਂ ਤੱਕ ਉਪਲਬਧ ਕਰਵਾਈ ਕਿਫ਼ਾਇਤੀ ਹਵਾਈ ਸੇਵਾ

Vivek Sharma

Leave a Comment