channel punjabi
International KISAN ANDOLAN News

EXCLUSIVE : ਮੈਲਬੌਰਨ ਦੇ Federation Square ਵਿੱਖੇ ਕਿਸਾਨਾਂ ਦੇ ਹੱਕ ਵਿੱਚ ਜ਼ਬਰਦਸਤ ਪ੍ਰਦਰਸ਼ਨ,ਮਜ਼ਦੂਰ ਕਾਰਕੁੰਨ Nodeep Kaur ਦੀ ਰਿਹਾਈ ਦੀ ਮੰਗ, ਰਾਕੇਸ਼ ਟਿਕੈਤ ਦੀ ਧੀ ਨੇ ਕੀਤੀ ਸ਼ਿਰਕਤ

ਮੈਲਬੌਰਨ: ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਰੇੜਕਾ ਕਾਇਮ ਹੈ। ਪਿਛਲੇ ਢਾਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੁਆਲੇ ਡੇਰਾ ਲਾਈ ਬੈਠੇ ਹਨ, ਜਿਸ ਦੇ ਚਲਦਿਆਂ ਦੁਨੀਆ ਭਰ ਵਿੱਚ ਵਸਦੇ ਕਿਸਾਨ ਹਿਤੈਸ਼ੀਆਂ ਦੇ ਵਲੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਕੜੀ ਅਧੀਨ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੀ ਸ਼ਾਂਤਮਈ ਧਰਨੇ ਪ੍ਰਦਰਸ਼ਨਾਂ ਦਾ ਦੌਰ ਲਗਾਤਾਰ ਜਾਰੀ ਹੈ। ਮੈਲਬੌਰਨ ਸ਼ਹਿਰ ਦਾ ਕੇਂਦਰ ਬਿੰਦੂ ਮੰਨੇ ਜਾਂਦੇ ਫੈਡਰੇਸ਼ਨ ਸਕੁਏਅਰ ਵਿਖੇ ਕਿਸਾਨ ਹਿਤੈਸ਼ੀਆਂ ਵਲੋਂ ਕਿਸਾਨੀ ਕਾਨੂੰਨਾਂ ਦੇ ਵਿੱਰੋਧ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਪੰਜਾਬ, ਹਰਿਆਣਾ, ਉੱਤਰਪ੍ਰਦੇਸ਼, ਰਾਜਸਥਾਨ, ਆਂਧਰਾ ਪ੍ਰਦੇਸ਼ ਆਦਿ ਰਾਜਾਂ ਦੇ ਨੌਜਵਾਨਾਂ ਨੇ ਖਾਸ ਤੌਰ ‘ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਉੱਤਰਪ੍ਰਦੇਸ਼ ਦੇ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦੀ ਬੇਟੀ ਜੋਤੀ ਟਿਕੈਤ ਨੇ ਵੀ ਹਾਜ਼ਰੀ ਲਗਵਾਈ ਤੇ ਕਿਹਾ ਕਿ ਸਰਕਾਰ ਨੂੰ ਇਹ ਕਾਨੂੰਨ ਹਰ ਹਾਲਤ ਵਿੱਚ ਵਾਪਸ ਲੈਣੇ ਪੈਣਗੇ। ਵੱਡੀ ਗਿਣਤੀ ਵਿੱਚ ਲੋਕ ਪਰਿਵਾਰਾਂ ਸਮੇਤ ਇਸ ਪ੍ਰਦਰਸ਼ਨ ਵਿੱਚ ਪੁੱਜੇ ਹੋਏ ਸਨ। ਇਸ ਮੌਕੇ ਆਏ ਹੋਏ ਲੋਕਾਂ ਵਲੋਂ ਕਿਸਾਨ ਮਜ਼ਦੂਰ ਏਕਤਾ ਦੀਆਂ ਤਖ਼ਤੀਆਂ ਫੜ ਕੇ ਭਾਰਤ ਦੀ ਮੋਦੀ ਸਰਕਾਰ, ਅੰਬਾਨੀ, ਅਡਾਨੀ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਪ੍ਰਦਰਸ਼ਨ ਵਿੱਚ ਕਿਸਾਨ ਮਜ਼ਦੂਰ ਕਾਰਕੁੰਨ ਨੋਦੀਪ ਕੌਰ ਦੇ ਹੱਕ ਵਿੱਚ ਵੀ ਅਵਾਜ਼ ਬੁਲੰਦ ਕਰਦਿਆਂ ਉਸ ਦੀ ਜਲਦ ਰਿਹਾਈ ਦੀ ਮੰਗ ਵੀ ਕੀਤੀ। ਇਸ ਮੌਕੇ ਚਿੱਤਰਕਾਰ ਰਾਜੀ ਮੁਸੱਬਰ ਵਲੋਂ ਕਿਸਾਨੀ ਸੰਘਰਸ਼ ਤੇ ਸਰਕਾਰ ਦੇ ਅੜੀਅਲ ਰਵਈਏ ਨੂੰ ਬਿਆਨ ਕਰਦੀਆਂ ਤਸਵੀਰਾਂ ਵੀ ਬਣਾਈਆਂ ਗਈਆਂ।

ਇਸ ਦੌਰਾਨ ਖਾਲਸਾ ਏਡ ਆਸਟ੍ਰੇਲੀਆ ਦੀ ਟੀਮ ਵਲੋਂ ਵੀ ਆਪਣੀਆ ਸੇਵਾਵਾਂ ਦਿਤੀਆਂ ਗਈਆਂ। ਵੱਖ-ਵੱਖ ਨੌਜਵਾਨ ਬੁਲਾਰਿਆਂ ਨੇ ਆਪਣੇ ਸੰਬੌਧਨ ਵਿੱਚ ਕਿਹਾ ਕਿ ਸਰਕਾਰ ਇਸ ਅੰਦੋਲਨ ਨੂੰ ਅੱਤਵਾਦੀ, ਵੱਖਵਾਦੀ ਤੇ ਖਾਲਿਸਤਾਨ ਦਾ ਨਾਂ ਦੇ ਕੇ ਬਦਨਾਮ ਕਰਨਾ ਚਾਹੁੰਦੀ ਸੀ ਜੋ ਕਿ ਹੋ ਨਹੀਂ ਸਕਿਆ । ਲੋਕ ਸਾਰੀ ਸੱਚਾਈ ਜਾਣਦੇ ਹਨ। ਉਨਾਂ ਕਿਹਾ ਕਿ ਹੱਡ ਚੀਰਵੀਂ ਠੰਡ ਦੇ ਬਾਵਜੂਦ ਸਾਡੇ ਕਿਸਾਨ ਡਟੇ ਹੋਏ ਹਨ ਤੇ ਵਿਦੇਸ਼ਾਂ ਵਿੱਚ ਬੈਠੇ ਕਿਸਾਨ ਹਿਤੈਸ਼ੀ ਉਨਾਂ ਦੇ ਮੋਢੇ ਦੇ ਮੋਢਾ ਨਾਲ ਜੋੜ ਕੇ ਖੜੇ ਹਨ।

ਬੁਲਾਰਿਆਂ ਨੇ ਕਿਹਾ ਕਿ ਇਹ ਸੰਘਰਸ਼ ਬਾਰਡਰਾਂ ਤੇ ਧਰਨਾ ਦੇ ਰਹੇ ਕਿਸਾਨ ਮਜਦੂਰਾਂ ਦਾ ਨਾ ਹੋ ਕੇ ਪੂਰੀ ਦੁਨੀਆ ਵਿੱਚ ਇੱਕ ਲੋਕ ਲਹਿਰ ਦੇ ਵਜੋਂ ਫੈਲ ਚੁੱਕਾ ਹੈ। ਉਨਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਅੜੀਅਲ ਵਤੀਰਾ ਛੱਡ ਕੇ ਇਨਾਂ ਮਾਰੂ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ । ਬੁਲਾਰਿਆਂ ਨੇ ਕਿਹਾ ਕਿ ਪ੍ਰਵਾਸੀ ਹਰ ਸਮੇਂ ਕਿਸਾਨਾਂ ਦੇ ਨਾਲ ਖੜੇ ਹਨ ਤੇ ਉਨਾਂ ਨੁੰ ਹਰ ਸੰਭਵ ਸਹਾਇਤਾ ਕਰਦੇ ਰਹਿਣਗੇ।

(ਮੈਲਬੌਰਨ ਤੋਂ ਖੁਸ਼ਪ੍ਰੀਤ ਸਿੰਘ ਸੁਨਾਮ ਦੀ ਵਿਸ਼ੇਸ਼ ਰਿਪੋਰਟ)

Related News

ਹਾਲੇ ਵੀ ਘਰੋਂ ਕੰਮ ਕਰਨ ਨੂੰ ਤਰਜ਼ੀਹ ਦੇ ਰਹੇ ਹਨ ਕੈਨੇਡਾ ਵਾਸੀ

Vivek Sharma

ਈਰਾਨ ਵਿੱਚ ਯਾਤਰੀ ਜਹਾਜ਼ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨੂੰ ਕੀਤਾ ਗਿਆ ਨਾਕਾਮ, ਹਾਈਜੈਕਰ ਗ੍ਰਿਫ਼ਤਾਰ

Vivek Sharma

60 ਤੋਂ 80 ਸਾਲ ਉਮਰ ਦੇ ਲੋਕਾਂ ਲਈ ਕੋਰੋਨਾ ਬਣਿਆ ਜਾਨ ਦਾ ਖ਼ਤਰਾ !

Vivek Sharma

Leave a Comment