channel punjabi
International News North America

Farmer Protest: 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ, ਰਾਜਧਾਨੀ ਦਿੱਲੀ ‘ਚ ਚੱਕਾ ਜਾਮ ਨਹੀਂ ਕੀਤਾ ਜਾਵੇਗਾ: ਰਾਕੇਸ਼ ਟਿਕੈਤ

ਕਿਸਾਨਾਂ ਨੇ ਕੱਲ ਯਾਨੀ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਜਿੱਥੇ ਇਕ ਪਾਸੇ ਅੰਦੋਲਨਕਾਰੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 6 ਫਰਵਰੀ ਨੂੰ ਹੋਣ ਵਾਲੇ ਚੱਕਾ ਜਾਮ ਦੀ ਤਿਆਰੀ ‘ਚ ਜੁਟੇ ਹਨ, ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਮੁੜ ਕਿਹਾ ਹੈ ਕਿ ਰਾਜਧਾਨੀ ਦਿੱਲੀ ‘ਚ ਚੱਕਾ ਜਾਮ ਨਹੀਂ ਕੀਤਾ ਜਾਵੇਗਾ। ਟਿਕੈਤ ਨੇ ਇਕ ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ ਦੱਸਿਆ ਕਿ 6 ਫਰਵਰੀ ਨੂੰ ਦਿੱਲੀ ‘ਚ ਚੱਕਾ ਜਾਮ ਨਹੀਂ ਹੋਵੇਗਾ। ਵੱਖ-ਵੱਖ ਥਾਂਵਾਂ ‘ਚ ਗੱਡੀਆਂ ‘ਚ ਸਵਾਰ ਲੋਕਾਂ ਦੇ ਖਾਣ-ਪੀਣ ਦੀ ਵਿਵਸਥਾ ਹੋਵੇਗੀ।

ਕਿਸਾਨ ਸ਼ਨੀਵਾਰ ਨੂੰ ਦੇਸ਼ ਭਰ ‘ਚ ਤਿੰਨ ਘੰਟਿਆਂ ਲਈ ਚੱਕਾ ਜਾਮ ਕਰਨਗੇ। ਕਿਸਾਨ ਯੂਨੀਅਨ ਦੇ ਆਗੂਆਂ ਅਨੁਸਾਰ ਸ਼ਨੀਵਾਰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੜਕਾਂ ਨੂੰ ਜਾਮ ਕਰਦੇ ਹੋਏ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣਗੇ।

6 ਫਰਵਰੀ ਨੂੰ ਕਿਸਾਨਾਂ ਵਲੋਂ ਚੱਕਾ ਜਾਮ ਦੇ ਐਲਾਨ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਨੇ ਗਾਜ਼ੀਪੁਰ ਬਾਰਡਰ ‘ਤੇ ਸੁਰੱਖਿਆ ਦੇ ਇੰਤਜ਼ਾਮ ਵਧਾ ਦਿੱਤੇ ਹਨ।ਇਸ ਦੇ ਨਾਲ ਹੀ ਸਿੰਘੂ ਤੇ ਟਿਕਰੀ ਬਾਰਡਰ ‘ਤੇ ਵੀ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।

Related News

ਟੋਰਾਂਟੋ ਦੇ ਮੇਨ ਹਾਈਵੇ ਤੇ ਇੱਕ ਉਡਦੇ ਹੋਏ ਟਾਇਰ ਨੇ ਲਈ 24 ਸਾਲਾ ਵਿਅਕਤੀ ਦੀ ਜਾਨ

Rajneet Kaur

ਅਮਰੀਕੀ ਜੰਗਲਾਂ ‘ਚ ਲੱਗੀ ਅੱਗ ਦਾ ਅਸਰ ਸਸਕੈਚਵਨ ਸੂਬੇ ਤਕ ਪੁੱਜਿਆ

Vivek Sharma

ਲਾਲ ਕਿਲ੍ਹਾ ਹਿੰਸਾ: ਪੁਲੀਸ ਨੇ ਕਿਸਾਨ ਆਗੂ ਸਣੇ ਇਕ ਹੋਰ ਨੂੰ ਜੰਮੂ ਤੋਂ ਕੀਤਾ ਗ੍ਰਿਫ਼ਤਾਰ

Rajneet Kaur

Leave a Comment