Channel Punjabi
International News SPORTS

INDIA TOUR TO AUSTRALIA : ਟੀ-20 ਲੜੀ ਦਾ ਆਗਾਜ਼ ਭਾਰਤ ਨੇ ਜਿੱਤ ਨਾਲ ਕੀਤਾ

ਕੈਨਬਰਾ : ਭਾਰਤੀ ਕ੍ਰਿਕਟ ਟੀਮ ਨੇ ਸ਼ਾਨਦਾਰ ਵਾਪਸੀ ਕਰਦੇ ਹੋਏ ਆਸਟਰੇਲੀਆ ਨੂੰ ਉਸੇ ਦੀ ਧਰਤੀ ਤੇ ਚਾਰੋਂ ਖ਼ਾਨੇ ਚਿੱਤ ਕਰ ਦਿੱਤਾ ।
ਆਸਟਰੇਲੀਆ ਦੌਰੇ ਤੇ ਗਈ ਭਾਰਤੀ ਟੀਮ ਨੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਗਾਜ਼ ਜਿੱਤ ਨਾਲ ਕੀਤਾ ਹੈ। ਭਾਰਤੀ ਟੀਮ ਨੇ ਪਹਿਲੇ ਟੀ-20 ਮੈਚ ਵਿਚ ਅਸਟਰੇਲੀਆ ਨੂੰ 11 ਦੌੜਾਂ ਨਾਲ ਹਰਾਇਆ ਹੈ। ਭਾਰਤ ਨੇ ਟੀ-20 ਸੀਰੀਜ਼ ਵਿਚ ਬਿਹਤਰੀਨ ਸ਼ੁਰਆਤ ਕੀਤੀ ਹੈ ਅਤੇ 1-0 ਨਾਲ ਬੜ੍ਹਤ ਬਣਾਈ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ਵਿਚ 7 ਵਿਕਟਾਂ ‘ਤੇ 161 ਦੌੜਾਂ ਬਣਾ ਕੇ ਆਸਟਰੇਲੀਆ ਨੂੰ 162 ਦੌੜਾਂ ਦਾ ਟੀਚਾ ਦਿੱਤਾ ਸੀ। ਉਥੇ ਹੀ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਦੀ ਟੀਮ 7 ਵਿਕਟਾਂ ਗਵਾ ਕੇ 150 ਦੌੜਾਂ ਹੀ ਬਣਾ ਸਕੀ।

ਭਾਰਤੀ ਬੱਲੇਬਾਜ਼ਾਂ ਵਿੱਚ ਰਵਿੰਦਰ ਜਡੇਜਾ ਦੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਆਸਟਰੇਲੀਆ ਦੇ ਕਪਤਾਨ ਆਰੋਨ ਫਿੰਚ ਨੇ ਭਾਰਤ ਖ਼ਿਲਾਫ਼ ਪਹਿਲੇ ਟੀ-20 ਮੁਕਾਬਲੇ ਵਿਚ ਸ਼ੁੱਕਰਵਾਰ ਨੂੰ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ ਕੀਤਾ ਸੀ । ਭਾਰਤ ਅਤੇ ਆਸਟਰੇਲੀਆ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਇਹ ਪਹਿਲਾ ਮੁਕਾਬਲਾ ਸੀ। ਇਸ ਤੋਂ ਪਹਿਲਾਂ ਦੋਵਾਂ ਟੀਮਾਂ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾ ਚੁੱਕੀ ਹੈ, ਜਿਸ ਨੂੰ ਆਸਟਰੇਲੀਆ ਨੇ 2-1 ਨਾਲ ਜਿੱਤਿਆ ਹੈ।

Related News

ਹਵਾ ‘ਚ ਫੈਲ ਸਕਦਾ ਹੈ ਕੋਰੋਨਾ ਵਾਇਰਸ, WHO ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Rajneet Kaur

ਓਟਾਵਾ: ਮਾਸਕ ਨਾ ਪਾਉਣ ਵਾਲਿਆਂ ਨੂੰ 240 ਡਾਲਰ ਦਾ ਭਰਨਾ ਪੈ ਸਕਦੈ ਜੁਰਮਾਨਾ

Rajneet Kaur

ਕੈਨੇਡਾ ਦੀ ਮੁੱਖ ਜਨ ਸਿਹਤ ਅਧਿਕਾਰੀ ਨੇ ਦੇਸ਼ ਭਰ ਵਿੱਚ ਨਵੇਂ ਕੇਸਾਂ ਦੀ ਗਿਣਤੀ ਵਿੱਚ ਦੱਸਿਆ ਵਾਧਾ

Rajneet Kaur

Leave a Comment

[et_bloom_inline optin_id="optin_3"]