channel punjabi
International KISAN ANDOLAN News

KISAN ANDOLAN : ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ,ਕਰਨਗੇ ਰੇਲਾਂ ਦੇ ਚੱਕੇ ਜਾਮ, ਚੌਕਸੀ ਵਧਾਈ ਗਈ

ਅੰਬਾਲਾ/ ਚੰਡੀਗੜ੍ਹ : ਭਾਰਤ ਦੇ ਹਰ ਸੂਬੇ ਵਿੱਚ ਅੱਜ ਕਿਸਾਨ ਜਥੇਬੰਦੀਆਂ ਵਲੋਂ ਰੇਲਾਂ ਰੋਕਣ ਦਾ ਪ੍ਰੋਗਰਾਮ ਹੈ, ਜਿਸ ਦੇ ਚਲਦਿਆਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਭਖਾਉਣ ਲਈ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਵੱਲੋਂ ਸੂਬੇ ਅੰਦਰ 40 ਥਾਵਾਂ ’ਤੇ ਰੇਲਾਂ ਦੇ ਚੱਕੇ ਜਾਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਭਰ ਵਿਚ 12 ਵਜੇ ਤੋਂ ਚਾਰ ਵਜੇ ਤਕ ਰੇਲਾਂ ਰੋਕਣ ਦਾ ਸੱਦਾ ਦਿੱਤਾ ਹੈ, ਜਿਸ ਤਹਿਤ ਸੂਬੇ ਦੇ ਕਿਸਾਨ ਪੰਜਾਬ ਅੰਦਰ ਕਰੀਬ 40 ਥਾਵਾਂ ’ਤੇ ਰੇਲਾਂ ਰੋਕਣਗੇ। ਉਨ੍ਹਾਂ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਰੇਲ ਰੋਕੋ ਪ੍ਰੋਗਰਾਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ।

ਉਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਸੂਬੇ ਦੇ ਗਿਆਰਾਂ ਜ਼ਿਲ੍ਹਿਆਂ ਵਿਚ 31 ਥਾਵਾਂ ’ਤੇ ਰੇਲ ਪਟੜੀਆਂ ’ਤੇ ਧਰਨੇ ਲਾਏ ਜਾਣਗੇ।

ਰੇਲਵੇ ਨੇ ਦੇਸ਼ ਭਰ ’ਚ ਕਿਸਾਨਾਂ ਵੱਲੋਂ ਵੀਰਵਾਰ ਨੂੰ ਕੀਤੇ ਜਾਣ ਵਾਲੇ ਰੇਲ ਰੋਕੋ ਨੂੰ ਦੇਖਦੇ ਹੋਏ ਰੇਲਵੇ ਪ੍ਰੋਟੈਕਸ਼ਨ ਸਕਿਓਰਿਟੀ ਫੋਰਸ ਦੀਆਂ 20 ਹੋਰ ਕੰਪਨੀਆਂ ਤਾਇਨਾਤ ਕਰ ਦਿੱਤੀਆਂ ਹਨ। ਸੁਰੱਖਿਆ ਦਾ ਮੁੱਖ ਧਿਆਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ’ਤੇ ਰਹੇਗਾ।

ਰੇਲਵੇ ਪ੍ਰੋਟੈਕਸ਼ਨ ਫੋਰਸ ਦੇ ਡਾਇਰੈਕਟਰ ਜਨਰਲ ਅਰੁਣ ਕੁਮਾਰ ਨੇ ਬੁੱਧਵਾਰ ਨੂੰ ਕਿਹਾ, ‘ਮੈਂ ਸਾਰਿਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਾ ਹਾਂ। ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਲੋਕਾਂ ਨੂੰ ਜਾਗਰੂਕ ਕਰਾਂਗੇ ਤੇ ਇਕ ਕੰਟਰੋਲ ਰੂਮ ਸਥਾਪਤ ਕਰਾਂਗੇ।’ ਅਸੀਂ ਖੁਫੀਆ ਰਿਪੋਰਟਾਂ ਲੈਂਦੇ ਰਹਾਂਗੇ। ਸਾਡਾ ਮੁੱਖ ਫੋਕਸ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ’ਤੇ ਹੋਵੇਗਾ। ਅਸੀਂ ਆਰਪੀਐੱਫ ਦੀਆਂ 20 ਕੰਪਨੀਆਂ ਇਨ੍ਹਾਂ ਇਲਾਕਿਆਂ ’ਚ ਤਾਇਨਾਤ ਕੀਤੀਆਂ ਹਨ।
ਕਿਸਾਨਾਂ ਵਲੋਂ ਚਾਰ ਘੰਟਿਆਂ ਦੇ ਇਸ ਰੇਲ ਰੋਕੋ ਪ੍ਰਦਰਸ਼ਨ ਦੇ ਸੱਦੇ ਨੇ ਮੁੜ ਤੋਂ ਕੇਂਦਰ ਸਰਕਾਰ ਦੀ ਨੀਂਦ ਉੜਾ ਦਿੱਤੀ ਹੈ। ਕਿਸਾਨ ਅੰਦੋਲਨ ਨਾਲ ਕੇਂਦਰ ਜਿਸ ਤਰੀਕੇ ਨਾਲ ਨਜਿੱਠ ਰਿਹਾ ਹੈ, ਉਸ ਲਈ ਕੇਂਦਰ ਦੀ ਚੁਫ਼ੇਰਿਓਂ ਨਿੰਦਾ ਹੋ ਰਹੀ ਹੈ।

Related News

ਕਿਸਾਨਾਂ ਦੀ ਹਿਮਾਇਤ ‘ਚ ਅੱਜ 30 ਖਿਡਾਰੀ ਆਪਣੇ ਐਵਾਰਡ ਵਾਪਸ ਕਰਨ ਲਈ ਰਾਸ਼ਟਰਪਤੀ ਭਵਨ ਜਾ ਰਹੇ ਸਨ ਕਿ ਰਸਤੇ ‘ਚ ਦਿੱਲੀ ਪੁਲਸ ਨੇ ਰੋਕਿਆ

Rajneet Kaur

ਟੈਕਸਾਸ ਹਵਾਈ ਅੱਡੇ ਨੇੜੇ ਛੋਟੇ ਜਹਾਜ਼ ਦੇ ਕਰੈਸ਼ ਹੋਣ ਤੋਂ ਬਾਅਦ 4 ਲੋਕਾਂ ਦੀ ਹੋਈ ਮੌਤ

Rajneet Kaur

ਕਿਸਾਨ ਟਰੈਕਟਰ ਪਰੇਡ ‘ਚ ਜਥੇਬੰਦੀਆਂ ਵਲੋਂ ਹਿਦਾਇਤਾਂ ਜਾਰੀ,ਦਿੱਲੀ ਪੁਲਿਸ ਨੇ ਟਰੈਕਟਰ ਪਰੇਡ ਦਾ ਰੂਟ ਮੈਪ ਕੀਤਾ ਜਾਰੀ

Rajneet Kaur

Leave a Comment