channel punjabi
International KISAN ANDOLAN News

KISAN ANDOLAN : ਖੇਤੀ ਕਾਨੂੰਨਾਂ ‘ਤੇ ਮੁੜ ਗੱਲਬਾਤ ਲਈ ਸਰਕਾਰ ਹੋਈ ਰਾਜੀ, ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਦਾ ਬਿਆਨ

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਕੁੰਡਲੀ-ਮਾਨੇਸਰ-ਪਲਵਲ (KMP) ਐਕਸਪ੍ਰੈਸ-ਵੇਅ ਨੂੰ ਜਾਮ ਕੀਤਾ ਹੋਇਆ ਹੈ । ਕੇਐਮਪੀ ‘ਤੇ ਅੱਜ ਸਵੇਰੇ 8 ਵਜੇ ਤੋਂ ਲਗਾਇਆ ਗਿਆ ਇਹ ਜਾਮ ਐਤਵਾਰ ਸਵੇਰੇ 8 ਵਜੇ ਤਕ ਜਾਰੀ ਰਹੇਗਾ। ਕਿਸਾਨਾਂ ਵੱਲੋਂ ਚੁੱਕੇ ਗਏ ਇਸ ਸਖ਼ਤ ਕਦਮ ਦਾ ਅਸਰ ਹੁਣ ਵੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨੂੰ ਆਪਣਾ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ।

ਨਰਿੰਦਰ ਸਿੰਘ ਤੋਮਰ ਨੇ ਕਿਹਾ, “ਕਿਸਾਨਾਂ ਦੇ ਦਿਲ ਵਿਚ ਅਸੰਤੋਸ਼ ਨਹੀਂ ਹੈ। ਜੋ ਇਨ੍ਹਾਂ ਬਿੱਲਾਂ ਦੇ ਵਿਰੁੱਧ ਹਨ ਸਰਕਾਰ ਉਨ੍ਹਾਂ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਮੁਲਤਵੀ ਕਰਨ, ਜੇਕਰ ਉਹ ਗੱਲਬਾਤ ਲਈ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।”

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਸੰਸਥਾਵਾਂ ਅਤੇ ਅਰਥਸ਼ਾਸਤਰੀ ਇਨ੍ਹਾਂ ਖੇਤੀਬਾੜੀ ਬਿੱਲਾਂ ਦਾ ਸਮਰਥਨ ਕਰ ਰਹੇ ਹਨ। ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨ ਜੱਥੇਬੰਦੀਆਂ ਨਾਲ 11 ਦੌਰ ਦੀ ਗੱਲਬਾਤ ਕੀਤੀ ਹੈ। ਅਸੀਂ ਹੋਰ ਗੱਲਬਾਤ ਲਈ ਤਿਆਰ ਹਾਂ।

ਦੱਸ ਦੇਈਏ ਕਿ ਕਿਸਾਨ ਸੰਗਠਨਾਂ ਦਾ ਅੰਦੋਲਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਜਾਰੀ ਹੈ। ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਾ ਕੇ ਬੈਠੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਦੇਸ਼ ਦੇ ਹੋਰ ਹਿੱਸਿਆਂ ਵਿਚ ਜਾ ਰਹੇ ਹਨ ਅਤੇ ਇਨ੍ਹਾਂ ਕਾਨੂੰਨਾਂ ਵਿਰੁੱਧ ਕਿਸਾਨਾਂ ਨੂੰ ਲਾਮਬੰਦ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨ ਕੇਂਦਰ ਦੇ ਤਿੰਨ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਸਲਾਂ ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਦੱਸ ਦਈਏ ਕਿ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਕਰੀਬ 140 ਦਿਨ ਬੀਤ ਚੁੱਕੇ ਹਨ ।

Related News

ਕੈਨੇਡਾ ‘ਚ ਕੋਰੋਨਾ ਵਾਇਰਸ ਦੇ 563 ਨਵੇਂ ਕੇਸਾਂ ਦੀ ਪੁਸ਼ਟੀ

Rajneet Kaur

ਤੇਲ ਲੀਕ ਮਾਮਲੇ ‘ਚ ਮੌਰੀਸ਼ਸ ‘ਚ ਭਾਰਤੀ ਕਪਤਾਨ ਗ੍ਰਿਫਤਾਰ

Rajneet Kaur

ਬੇਰੂਤ: ਧਮਾਕੇ ਦੇ ਮਾਮਲੇ ਵਿੱਚ ਤਿੰਨ ਸੀਨੀਅਰ ਅਧਿਕਾਰੀ ਗ੍ਰਿਫਤਾਰ

Rajneet Kaur

Leave a Comment