channel punjabi
International News

KISAN ANDOLAN : DAY 24 : ਦੋ-ਤਿੰਨ ਦਿਨਾਂ ਵਿੱਚ ਮਸਲੇ ਦਾ ਹਲ ਹੋਣ ਦੀ ਬੱਝੀ ਆਸ, ਮਨੋਹਰ ਲਾਲ ਖੱਟਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ

ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਡਟਿਆਂ 24 ਦਿਨ ਹੋ ਗਏ ਹਨ। ਕਿਸਾਨ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ, ਉਥੇ ਹੀ ਕੇਂਦਰ ਸਰਕਾਰ ਵੀ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ। ਕਿਸਾਨ ਅੰਦੋਲਨ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ‘ਕੋਪ’ ਦਾ ਸ਼ਿਕਾਰ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਨੀਵਾਰ ਨੂੰ ਵੱਡਾ ਬਿਆਨ ਦਿੱਤਾ।

ਦਰਅਸਲ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਘਰ ਪਹੁੰਚੇ। ਦੋਵਾਂ ਨੇ ਕਿਸਾਨੀ ਅੰਦੋਲਨ ਅਤੇ ਖੇਤੀ ਕਾਨੂੰਨਾਂ ‘ਤੇ ਚਰਚਾ ਕੀਤੀ। ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਦੋ-ਤਿੰਨ ਦਿਨਾਂ ਵਿੱਚ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋ ਸਕਦੀ ਹੈ। ਕਿਸਾਨਾਂ ਦੇ ਵਿਰੋਧ ਦਾ ਹੱਲ ਚਰਚਾ ਰਾਹੀਂ ਨਿਕਲਣਾ ਚਾਹੀਦਾ ਹੈ। ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਸ ਮੁੱਦੇ ਨੰ ਛੇਤੀ ਹੀ ਹੱਲ ਕੀਤਾ ਜਾਣਾ ਚਾਹੀਦਾ ਹੈ।

ਹਰਿਆਣੇ ਦੇ ਮੁੱਖ ਮੰਤਰੀ ਐਮ.ਐਲ. ਖੱਟਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਉਨ੍ਹਾਂ ਦੀ ਮੰਗ ‘ਤੇ ਹਾਂ ਜਾਂ ਨਾਂਹ ਦੀ ਮੰਗ ਲਏ ਬਗੈਰ ਅੱਗੇ ਆਉਣ ਤਾਂ ਸਰਕਾਰ ਗੱਲਬਾਤ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਡੈੱਡਲਾਕ ਲਗਾਤਾਰ ਜਾਰੀ ਹੈ। ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਹ ਗੱਲਬਾਤ ਲਈ ਤਿਆਰ ਹੈ, ਪਰ ਕਿਸਾਨ ਆਪਣੀ ਮੰਗ ‘ਤੇ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ।

ਉਥੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ, ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਲਾਭ ਗਿਣਾਏ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਅੰਦੋਲਨ ਕਰ ਰਹੇ ਕੁਝ ਕਿਸਾਨਾਂ ਵੱਲੋਂ ਭੰਬਲਭੂਸਾ ਫੈਲਾਉਣ ਦੀ ਗੱਲ ਵੀ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਖ਼ੁਦ ਇੱਕ ਕਿਸਾਨ ਹੈ ਅਤੇ ਖੇਤੀ ਦੀਆਂ ਚੁਣੌਤੀਆਂ ਨੂੰ ਸਮਝਦੇ ਹਨ।

ਉਨ੍ਹਾਂ ਕਿਹਾ ਹੈ ਕਿ ਮੋਦੀ ਸਰਕਾਰ ਪਿਛਲੇ ਛੇ ਸਾਲਾਂ ਤੋਂ ਕਿਸਾਨਾਂ ਦੇ ਸਸ਼ਕਤੀਕਰਨ ਲਈ ਉਪਰਾਲੇ ਕਰ ਰਹੀ ਹੈ। ਘੱਟੋ ਘੱਟ ਸਮਰਥਨ ਮੁੱਲ ਦੇ ਬਾਰੇ ਉਨ੍ਹਾਂ ਕਿਹਾ ਹੈ ਕਿ ਐਮਐਸਪੀ ਜਾਰੀ ਹੈ ਅਤੇ ਕਿਸਾਨ ਹੋਰ ਅੱਗੇ ਵੀ ਐਮਐਸਪੀ ਪ੍ਰਾਪਤ ਕਰਦੇ ਰਹਿਣਗੇ।

ਉਧਰ ਦਿਨ ਸਮੇਂ ਕੁਝ ਨੌਜਵਾਨ ਖਿੜੀ ਧੁੱਪ ਦਰਮਿਆਨ ਵਾਲੀਵਾਲ ਖੇਡਦੇ ਦਿਖਾਈ ਦਿੱਤੇ।

Related News

Breaking News: ਫਾਈਜ਼ਰ ਤੇ ਬਾਇਓਨਟੈਕ ਵਲੋਂ ਸਾਂਝੇ ਤੌਰ ‘ਤੇ ਵਿਕਸਿਤ ਕੀਤੇ ਗਏ ਕੋਰੋਨਾ ਟੀਕੇ ਨੂੰ ਮਿਲੀ ਮਨਜ਼ੂਰੀ,ਜਲਦ ਹੀ ਦੇਸ਼ਭਰ ‘ਚ ਵੈਕਸੀਨ ਹੋਵੇਗੀ ਉਪਲਬਧ

Rajneet Kaur

ਗ੍ਰੇਟਾ ਥਨਬਰਗ ਟੂਲਕਿੱਟ ਕੇਸ ‘ਚ ਦਿੱਲੀ ਪੁਲਿਸ ਨੇ ਦਿਸ਼ਾ ਰਵੀ ਨੂੰ ਕੀਤਾ ਗ੍ਰਿਫ਼ਤਾਰ

Rajneet Kaur

ਕਾਰੋਬਾਰੀ ਪੀਟਰ ਨਾਈਗਾਰਡ ਖਿਲਾਫ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ, ਪੁਲਿਸ ਦਾ ਐਕਸ਼ਨ ਸ਼ੁਰੂ

Vivek Sharma

Leave a Comment