channel punjabi
International News

KISAN ANDOLAN : DAY 30: ਸੰਘਣੀ ਧੁੰਦ, ਭੂਚਾਲ ਦੇ ਝਟਕਿਆਂ ਦਰਮਿਆਨ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ, ਸਿਆਸੀ ਆਗੂਆਂ ਦੀ ਜ਼ੁਬਾਨੀ ਜੰਗ ਹੋਈ ਤੇਜ਼

ਨਵੀਂ ਦਿੱਲੀ : ਹੱਡ ਚੀਰਦੀ ਠੰਡ, ਸੰਘਣੀ ਧੁੰਦ ਅਤੇ ਭੂਚਾਲ ਦੇ ਝਟਕਿਆਂ ਦਰਮਿਆਨ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 30 ਵਾਂ ਦਿਨ ਹੈ। ਸ਼ੁੱਕਰਵਾਰ ਸਵੇਰੇ ਪੰਜ ਵਜੇ (05:02 IST) ਰਾਜਧਾਨੀ ਦਿੱਲੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 2.3 ਮਾਪੀ ਗਈ ਹੈ। ਭੂਚਾਲ ਨੂੰ ਦਿੱਲੀ ਦੇ ਨਾਂਗਲੋਈ ਖੇਤਰ ਵਿੱਚ ਜ਼ਿਆਦਾ ਮਹਿਸੂਸ ਕੀਤਾ ਗਿਆ। ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਉਧਰ ਅੱਜ ਤੋਂ ਹਰਿਆਣਾ ਵਿੱਚ ਕਿਸਾਨਾਂ ਵਲੋਂ 3 ਦਿਨਾਂ ਲਈ ਸਾਰੇ ਟੋਲ ਪਲਾਜਿਆਂ ਨੂੰ ਫ਼ਰੀ ਕੀਤਾ ਗਿਆ ਹੈ।

ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਦੇਸ਼-ਵਿਦੇਸ਼ ਦੇ ਵੱਖ-ਵੱਖ ਹਿਸਿਆਂ ਤੋਂ ਬੱਚਿਆਂ ਤੋਂ ਲੈ ਕੇ ਬਜ਼ੁਰਗ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋ ਰਹੇ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਜਿਸ ਦੇ ਜਵਾਬ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਬਾਰੇ ਆਪਸੀ ਗੱਲਬਾਤ ਕਰਕੇ ਹੀ ਕੋਈ ਅੰਤਿਮ ਫੈਸਲਾ ਕਰਨਗੇ।

ਕਰੀਬ ਇਕ ਮਹੀਨੇ ਤੋਂ ਅੰਦੋਲਨ ਲਗਾਤਾਰ ਜਾਰੀ ਹੈ ਤੇ ਹੁਣ ਅੰਦੋਲਨ ਨੂੰ ਲੈਣ ਕੇ ਸਿਆਸਤ ਵੀ ਤੇਜ ਹੋ ਗਈ ਹੈ। ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ 2 ਕਰੋੜ ਕਿਸਾਨਾਂ ਦੇ ਦਸਤਖਤ ਵਾਲਾ ਪੱਤਰ ਦੇ ਕੇ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਉਧਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੇ ਗਏ 2 ਕਰੋੜ ਕਿਸਾਨਾਂ ਦੇ ਦਸਤਖਤ ਵਾਲੇ ਪੱਤਰ ਨੂੰ ਫ਼ਰਜ਼ੀ ਕਰਾਰ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ਜੋ ਵੀ ਕਹਿੰਦੇ ਹਨ, ਕਾਂਗਰਸ ਵੀ ਉਸ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ। ਨਰਿੰਦਰ ਤੋਮਰ ਨੇ ਕਿਹਾ- ਅੱਜ ਜਦੋਂ ਰਾਹੁਲ ਗਾਂਧੀ ਕਾਨੂੰਨ ਖਿਲਾਫ ਆਪਣਾ ਵਿਰੋਧ ਦਰਜ ਕਰਾਉਣ ਲਈ ਰਾਸ਼ਟਰਪਤੀ ਕੋਲ ਗਏ ਤਾਂ ਇਨ੍ਹਾਂ ਕਿਸਾਨਾਂ ਨੇ ਮੈਨੂੰ ਦੱਸਿਆ ਕਿ ਕਾਂਗਰਸ ਤੋਂ ਸਾਡੇ ਕੋਲ ਕੋਈ ਵੀ ਦਸਤਖਤ ਲੈਣ ਨਹੀਂ ਆਇਆ। ਕੇਂਦਰੀ ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ- ਜੇ ਰਾਹੁਲ ਗਾਂਧੀ ਇੰਨੇ ਚਿੰਤਤ ਸਨ, ਤਾਂ ਉਨ੍ਹਾਂ ਨੂੰ ਸੱਤਾ ਵਿੱਚ ਹੁੰਦੇ ਹੋਏ ਕਿਸਾਨਾਂ ਲਈ ਕੁੱਝ ਕਰਨਾ ਚਾਹੀਦਾ ਸੀ। ਕਾਂਗਰਸ ਦਾ ਕਿਰਦਾਰ ਹਮੇਸ਼ਾਂ ਕਿਸਾਨ ਵਿਰੋਧੀ ਰਿਹਾ ਹੈ।

Related News

ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਆਪਣੇ ਪਹਿਲੇ ਫੋਨ ਕਾਲ ਦੌਰਾਨ ਕੋਵਿਡ 19 ਟੀਕੇ ਅਤੇ ਸੁਰੱਖਿਆਵਾਦ ਦੇ ਮੁੱਦਿਆ ‘ਤੇ ਕੀਤੀ ਗੱਲ

Rajneet Kaur

UN ਦੇ ਸਕੱਤਰ ਜਨਰਲ ਦੀ ਚੋਣ ਲਈ ਭਾਰਤੀ ਮੂਲ ਦੀ ਮਹਿਲਾ ਨੇ ਆਪਣੀ ਉਮੀਦਵਾਰੀ ਦਾ ਕੀਤਾ ਐੇਲਾਨ

Vivek Sharma

ਕੈਨੇਡਾ: ਸਿੱਖ ਵਿਰਾਸਤ ਮਹੀਨੇ ਦੀ ਸ਼ੁਰੂਆਤ,ਇਸ ਦੌਰਾਨ NDP ਪ੍ਰਧਾਨ ਜਗਮੀਤ ਸਿੰਘ ਵਿਰੁੱਧ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ‘ਨਸਲੀ ਤੇ ਪੱਖਪਾਤੀ ਟਿੱਪਣੀਆਂ’ ਕੀਤੇ ਜਾਣ ਦੀ ਜਾਂਚ ਸ਼ੁਰੂ

Rajneet Kaur

Leave a Comment