channel punjabi
International News North America

ਭਾਰਤੀਆਂ ਨੂੰ ਖੁਸ਼ ਕਰਨ ‘ਚ ਰੁੱਝੇ ਹੋਏ ਹਨ ਡੋਨਾਲਡ ਟਰੰਪ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਟਰੰਪ ਨੇ ਕਿਹਾ ਮੋਦੀ ਮੇਰੇ ਮੱਤਰ ਹਨ ਅਤੇ ਉਹ ਮਹਾਨ ਲੀਡਰ ਹਨ।

ਮੀਡੀਆ ਨਾਲ ਗੱਲਬਾਤ ‘ਚ ਟਰੰਪ ਨੇ ਕਿਹਾ ਪ੍ਰਧਾਨ ਮੰਤਰੀ ਮੋਦੀ ਮੇਰੇ ਦੋਸਤ ਹਨ ਤੇ ਉਹ ਬਹੁਤ ਚੰਗਾ ਕੰਮ ਕਰ ਰਹੇ ਹਨ। ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਦੋਵੇ ਬੱਚੇ ਇਵਾਂਕਾ ਟਰੰਪ ਅਤੇ ਪੁਤਰ ਡੋਨਾਲਡ ਟਰੰਪ ਜੂਨੀਅਰ ਭਾਰਤ ਬਾਰੇ ਕਾਫੀ ਸੋਚਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਜ਼ਿਕਰ ਕਰਦਿਆ ਕਿਹਾ ਕਿ ਅਸੀ ਉਨ੍ਹਾਂ ਨੂੰ ਬਹੁਤ ਯਾਦ ਕਰਦੇ ਹਾਂ।

ਦਸ ਦਈਏ ਟਰੰਪ ਆਪਣੀ ਵੋਟ ਬੈਂਕ ਵਧਾਉਣ ਲਈ ਭਾਰਤੀਆਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ਾਂ ‘ਚ ਰੁਝੇ ਹੋਏ ਹਨ। ਅਮਰੀਕਾ ‘ਚ ਨਵੰਬਰ ‘ਚ ਰਾਸ਼ਟਰਪਤੀ ਚੋਣ ਹੋਣ ਵਾਲੀ ਹੈ। ਭਾਰਤੀ-ਅਮਰੀਕੀ ਵੋਟਰਾਂ ਬਾਰੇ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਜ਼ਿਆਦਾਤਰ ਭਾਰਤੀ ਉਨ੍ਹਾਂ ਨੂੰ ਹੀ ਵੋਟ ਕਰਨਗੇ।  ਅਮਰੀਕਾ ਵਿੱਚ ਭਾਰਤੀਆਂ ਦੀ ਗਿਣਤੀ 40 ਲੱਖ ਦੇ ਨੇੜੇ ਹੈ।ਇਨ੍ਹਾਂ ਚੋਂ 20.5 ਲੱਖ ਲੋਕ ਵੋਟ ਪਾਉਣ ਦੇ ਯੋਗ ਹਨ।

ਟਰੰਪ ਨੇ ਫਰਵਰੀ ‘ਚ ਆਪਣੇ ਭਾਰਤੀ ਦੌਰੇ ਤੇ ਮੋਦੀ ਦੀ ਹਿਊਸਟਨ ਯਾਤਰਾ ਨੂੰ ਅਨੋਖਾ ਦੱਸਿਆ। ਟਰੰਪ ਨੇ ਭਾਰਤ ਦੇ ਲੋਕਾਂ ਦੀ ਪ੍ਰਸ਼ੰਸਾਂ ਕਰਦਿਆਂ ਕਿਹਾ ਇਹ ਲੋਕ ਮਹਾਨ ਹਨ। ਉਨ੍ਹਾਂ ਨੇ ਇਕ ਸ਼ਾਨਦਾਰ ਲੀਡਰ ਚੁਣਿਆ ਹੈ।

ਇਸ ਵਾਰ ਚੋਣਾਂ ‘ਚ ਡੈਮੋਕ੍ਰੇਟਿਕ ਪਾਰਟੀ ਨੇ ਭਾਰਤੀ-ਅਮਰੀਕੀ ਕਮਲਾ ਹੈਰਿਸ ਨੂੰ ਉਪ-ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਹੈ। ਅਮਰੀਕਾ ‘ਚ ਚਾਰ ਨਵੰਬਰ ਨੂੰ ਰਾਸ਼ਟਰਪਤੀ ਚੋਣ ਹੋਣ ਵਾਲੀ ਹੈ।

Related News

ਕੈਨੇਡਾ ਅੰਦਰ ਇੱਕ ਦਿਨ ‘ਚ ਮਿਲੇ 6300 ਤੋਂ ਵਧ ਕੋਰੋਨਾ ਦੇ ਮਾਮਲੇ

Vivek Sharma

ਨਸਲਵਾਦ ਖ਼ਤਮ ਕਰਨ ਲਈ ਕਦਮ ਚੁੱਕੇ ਟਰੂਡੋ ਸਰਕਾਰ: ਜਗਮੀਤ ਸਿੰਘ

Vivek Sharma

ਓਨਟਾਰੀਓ: 11 ਵਿਦਿਆਰਥੀਆਂ ਨੇ ਕੋਵਿਡ-19 ਸਬੰਧੀ ਨਿਯਮਾਂ ਦੀ ਕੀਤੀ ਉਲੰਘਣਾਂ, ਗਰੁੱਪ ਨੂੰ ਕੁੱਲ ਮਿਲਾ ਕੇ 17000 ਡਾਲਰ ਦਾ ਲੱਗਿਆ ਜ਼ੁਰਮਾਨਾ

Rajneet Kaur

Leave a Comment