Channel Punjabi
International News USA

US PRESIDENT ELECTION : ਰੂਸ ‘ਤੇ ਮੁੜ ਲੱਗੇ ਰਾਸ਼ਟਰਪਤੀ ਚੋਣਾਂ ਵਿਚ ਦਖਲਅੰਦਾਜ਼ੀ ਦੇ ਦੋਸ਼, ਈਰਾਨ ‘ਤੇ ਵੀ ਅਮਰੀਕੀ ਖ਼ੁਫ਼ੀਆ ਏਜੰਸੀਆਂ ਦੀ ਨਜ਼ਰ

ਵਾਸ਼ਿੰਗਟਨ: ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਨੂੰ ਸਿਰਫ਼ ਦੱਸ ਦਿਨ ਦਾ ਸਮਾਂ ਬਾਕੀ ਹੈ, ਅਜਿਹੇ ਵਿਚ ਸਿਆਸੀ ਹਲਚਲ ਪੂਰੇ ਸਿਖਰਾਂ ‘ਤੇ ਹੈ । ਇਸ ਵਿਚਾਲੇ ਅਮਰੀਕੀ ਖ਼ੁਫ਼ੀਆ ਏਜੰਸੀਆਂ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਚੋਣਾਂ ‘ਚ ਰੂਸ ਤੇ ਈਰਾਨ ਦੋਵੇਂ ਹੀ ਦਖ਼ਲਅੰਦਾਜ਼ੀ ਕਰ ਰਹੇ ਹਨ। ਇਹ ਦੋਵੇਂ ਮੁਲਕ ਅਮਰੀਕੀ ਵੋਟਰਾਂ ਨੂੰ ਪ੍ਰਭਾਵਿਤ ਕਰਨ ‘ਚ ਲੱਗੇ ਹੋਏ ਹਨ। ਅਮਰੀਕਾ ਦੀ ਖੁਫ਼ੀਆ ਏਜੰਸੀਆਂ ਨੇ ਇਹ ਖ਼ੁਲਾਸਾ ਅਜਿਹੇ ਸਮੇਂ ਕੀਤਾ ਹੈ ਜਦੋਂ ਈਰਾਨ ਨਾਲ ਅਮਰੀਕਾ ਦੇ ਸੰਬੰਧ ਬੇਹੱਦ ਮਾੜੇ ਦੌਰ ਵਿਚ ਹਨ। ਉਧਰ ਈਰਾਨ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਜਲਦਬਾਜ਼ੀ ‘ਚ ਬੁਲਾਏ ਗਏ ਪੱਤਰਕਾਰ ਸੰਮੇਲਨ ‘ਚ ਅਮਰੀਕਾ ਦੀ ਰਾਸ਼ਟਰੀ ਖ਼ੁਫ਼ੀਆ ਏਜੰਸੀ ਦੇ ਮੁਖੀ ਜੌਨ ਰੈਟਕਲਿਫ ਨਾਲ ਐੱਫਬੀਆਈ (FBI) ਦੇ ਡਾਇਰੈਕਟਰ ਕ੍ਰਿਸ ਰੇਅ ਵੀ ਮੌਜੂਦ ਸਨ। ਇਨ੍ਹਾਂ ਦੋਵੇਂ ਹੀ ਅਧਿਕਾਰੀਆਂ ਨੇ ਦੋਸ਼ ਲਗਾਇਆ ਹੈ ਕਿ ਈਰਾਨ ਅਤੇ ਰੂਸ ਤੋਂ ਅਮਰੀਕੀ ਵੋਟਰਾਂ ਨੂੰ ਫਰਜ਼ੀ ਮੇਲ ਭੇਜੇ ਜਾ ਰਹੇ ਹਨ।

ਇਨ੍ਹਾਂ ਮੇਲਾਂ ਦੇ ਜ਼ਰੀਏ ਉਨ੍ਹਾਂ ਨੂੰ ਟਰੰਪ ਖ਼ਿਲਾਫ਼ ਭੜਕਾਇਆ ਜਾ ਰਿਹਾ ਹੈ। ਅਮਰੀਕੀ ਚੋਣ ਪ੍ਰਕਿਰਿਆ ‘ਚ ਵੀ ਸੰਨ੍ਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਈ ਸੰਵੇਦਨਸ਼ੀਲ ਮੁੱਦਿਆਂ ‘ਤੇ ਵੋਟਰਾਂ ਦੀ ਰਾਇ ਬਦਲਣ ਦੀ ਕੋਸ਼ਿਸ਼ ਹੋ ਰਹੀ ਹੈ।

ਇੱਧਰ ਈਰਾਨ ਨੇ ਅਮਰੀਕੀ ਅਧਿਕਾਰੀਆਂ ਦੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਦੱਸਣਯੋਗ ਹੈ ਕਿ ਪਿਛਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਵੀ ਰੂਸ ‘ਤੇ ਟਰੰਪ ਨੂੰ ਫਾਇਦਾ ਪਹੁੰਚਾਉਣ ਲਈ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਦਖ਼ਲ-ਅੰਦਾਜ਼ੀ ਕਰਨ ਦੇ ਦੋਸ਼ ਲੱਗੇ ਸਨ , ਜਿਹੜੇ ਕਿਸੇ ਹੱਦ ਤੱਕ ਸਹੀ ਵੀ ਸਾਬਤ ਹੋਏ ਸਨ ।
ਦੱਸਣਯੋਗ ਹੈ ਕਿ ਈਰਾਨ ਦੀ ਅਮਰੀਕਾ ਨਾਲ ਰੜਕ ਪਿੱਛੇ ਵੱਡਾ ਕਾਰਨ ਇਸ ਸਾਲ ਦੀ ਸ਼ੁਰੂਆਤ ਵਿਚ ਈਰਾਨ ਦੇ ਸੈਨਿਕ ਕਮਾਂਡਰ ਜਨਰਲ ਕਾਸਿਮ ਸੁਲੇਮਾਨੀ ਦੀ ਹੱਤਿਆ ਕੀਤੇ ਜਾਣਾ ਹੈ। ਜਨਰਲ ਸੁਲੇਮਾਨੀ ਈਰਾਨ ‘ਚ ਹਰਮਨ ਪਿਆਰੀ ਸ਼ਖ਼ਸੀਅਤ ਸਨ, ਅਮਰੀਕੀ ਹਮਲੇ ਵਿਚ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਟਰੰਪ ਨੇ ਆਪਣੇ ਟਵਿਟਰ ਅਕਾਊਂਟ ਤੇ ਸੁਲੇਮਾਨੀ ਦੀ ਮੌਤ ਦੀ ਖਬਰ ਸਭ ਤੋਂ ਪਹਿਲਾਂ ਸਾਂਝੀ ਕੀਤੀ ਸੀ। ਜਿਸ ਤੋਂ ਬਾਅਦ ਈਰਾਨ ਨੇ ਸਿੱਧੀ ਧਮਕੀ ਦਿੱਤੀ ਸੀ ਕਿ ਉਹ ਇਸ ਦਾ ਬਦਲਾ ਜ਼ਰੂਰ ਲਵੇਗਾ।

ਫ਼ਿਲਹਾਲ ਅਮਰੀਕੀ ਖ਼ੁਫ਼ੀਆ ਏਜੰਸੀਆਂ ਦੇ ਤਾਜ਼ਾ ਖੁਲਾਸੇ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਚੋਣ ਨਤੀਜਿਆਂ ‘ਤੇ ਰਹਿਣਗੀਆਂ। 3 ਨਵੰਬਰ ਨੂੰ ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆਂ ਹਨ।

Related News

ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ 602 ਸ਼ਰਧਾਲੂਆਂ ਦਾ ਜੱਥਾ ਪਹੁੰਚਿਆ ਪਾਕਿਸਤਾਨ, ਸ਼ਰਧਾਲੂਆਂ ਦਾ ਹੋਇਆ ਨਿੱਘਾ ਸਵਾਗਤ

Vivek Sharma

ਕੈਨੇਡਾ ਨੇ ਬੁੱਧਵਾਰ ਨੂੰ ਨਾਵਲ ਕੋਰੋਨਾ ਵਾਇਰਸ ਦੇ 2,668 ਨਵੇਂ ਕੇਸਾਂ ਦੀ ਕੀਤੀ ਪੁਸ਼ਟੀ

Rajneet Kaur

ਇਮੀਗਰੇਸ਼ਨ ਕੰਪਨੀ ਚਲਾਉਣ ਵਾਲੇ ਪੰਜਾਬੀ ਜੋੜੇ ’ਤੇ ਧੋਖਾਧੜੀ ਦੇ ਦੋਸ਼ਾਂ ਹੇਠ ਕੇਸ ਦਰਜ

Vivek Sharma

Leave a Comment

[et_bloom_inline optin_id="optin_3"]